About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Saturday, March 7, 2026

 ਰਾਗੁ ਸੂਹੀ ਛੰਤ ਮਹਲਾ  ਘਰੁ      ਸਤਿਗੁਰ ਪ੍ਰਸਾਦਿ  ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ  ਸਮਾਵਨੀ ਬਲਿ ਰਾਮ ਜੀਉ  ਗੁਣ ਸਾਰ  ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿਗਵਾਇਆ  ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ  ਭਾਇਆ  ਸਤਿਗੁਰ ਪੂਛਿ  ਮਾਰਗਿ ਚਾਲੀ ਸੂਤੀ ਰੈਣਿਵਿਹਾਣੀ  ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮਜੀਉ  ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ  ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ  ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ  ਮੈਲੈ ਵੇਸੇ  ਨਾਨਕ ਮੈ ਵਰੁਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ  ਸਾਹਾ ਹੁਕਮੁ ਰਜਾਇ ਸੋ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ  ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ  ਸਕੈ ਕੋਈ  ਜਾਞੀ ਨਾਉ ਨਰਹ ਨਿਹਕੇਵਲੁਰਵਿ ਰਹਿਆ ਤਿਹੁ ਲੋਈ  ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ  ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁਚੇਤੇ ੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ  ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐਬਲਿ ਰਾਮ ਜੀਉ  ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ  ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ  ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ੪॥੧॥

ਅਰਥਹੇ ਪ੍ਰਭੂ ਜੀਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿਇਸ ਪੇਕੇ-ਘਰ ਵਿਚ (ਇਸ ਜਗਤਵਿਚਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀਤੇਗੁਰੂ (ਦੀ ਸਰਨ ਪੈਣਤੋਂ ਬਿਨਾ (ਹਿਰਦੇ ਵਿਚਗੁਣ ਟਿਕ ਨਹੀਂ ਸਕਦੇ।

(ਮਾਇਆ ਦੀਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇਗੁਣਾਂ ਦੀ ਕੀਮਤ ਨਾਹ ਸਮਝੀਕੁਰਾਹੇ ਪਈ ਰਹੀਤੇ ਜਵਾਨੀ ਦਾਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।

ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,

ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।

ਹੇ ਪਿਆਰੇ ਸਤਿਗੁਰੂਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇਮੈਂ ਉਸ ਤੋਂ ਸਦਕੇ ਜਾਵਾਂਜੋ ਸਦਾਹੀ ਹਰ ਥਾਂ ਵਿਆਪਕ ਹੈਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।

ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈਜਿਹੋਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈਉਹ ਕਦੇ ਰੰਡੀ ਨਹੀਂ ਹੁੰਦੀਉਸ ਦਾ ਵੇਸਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ

ਹੇ ਨਾਨਕਅਰਦਾਸ ਕਰ ਤੇ ਆਖ-ਹੇ ਸਤਿਗੁਰੂਤੇਰੀ ਮੇਹਰ ਹੋਵੇ ਤਾਂਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।

ਹੇ ਸਤਿਗੁਰੂਉਹਮੁਹੂਰਤ ਕਢਾ (ਉਹ ਅਵਸਰ ਪੈਦਾ ਕਰਜਿਸ ਦੀ ਬਰਕਤਿ ਨਾਲਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ।(ਹੇ ਗੁਰੂਤੇਰੀ ਕਿਰਪਾ ਨਾਲਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈਉਸ ਨੂੰ ਕੋਈ ਅਗਾਂਹਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂਸਕਦਾ।

(ਗੁਰੂ ਵਿਚੋਲੇ ਦੀ ਕਿਰਪਾ ਨਾਲਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇਬੰਦਿਆਂ ਤੋਂਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈਤਿਵੇਂਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋਰੋ ਕੇ ਵਿਛੁੜਦੀ ਹੈ।

ਹੇ ਨਾਨਕਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈਤੇ ਸਦਾ-ਥਿਰ ਪ੍ਰਭੂ ਦੀਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।

ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂਉਸ ਨਾਲ ਪਿਆਰਕੀਤਾਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।

ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵਜੀਵ-ਇਸਤ੍ਰੀ ਉਸ ਦੇ ਲੇਖੇ ਵਿਚ  ਗਈਉਸ ਨੇ ਉਸ ਨੂੰਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲਉਸ ਦੀ ਮਤਿ ਉਕਾਈ-ਹੀਣ ਹੋ ਗਈਉਹ ਮੰਨੀ-ਪ੍ਰਮੰਨੀ ਗਈ।ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆਉਹ ਗੁਣਾਂ ਵਾਲੀ ਹੋ ਗਈਗੁਰੂਦੇ ਦਿੱਤੇ ਗਿਆਨ ਵਾਲੀ ਹੋ ਗਈ।

ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈਉਹ ਪ੍ਰਭੂ-ਪਤੀ ਨੂੰਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂਵਿਛੁੜ ਕੇ ਦੁੱਖ ਨਹੀਂ ਪਾਂਦੀਗੁਰੂ ਦੀ ਸਿੱਖਿਆ ਦੀਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।

RAAG SOOHEE, CHHANT, FIRST MEHL, FIRST HOUSE:

No comments:

Post a Comment

  ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍...