ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।JAITSREE, FIFTH MEHL, THIRD HOUSE, DU-PADAS:ONE UNIVERSAL CREATOR GOD. BY THE GRACE OF THE TRUE GURU:Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||
Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
ਸਹਿਜ ਪਾਠ ਸਾਹਿਬ
Monday, March 30, 2026
Subscribe to:
Post Comments (Atom)
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ...
No comments:
Post a Comment