About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Friday, May 15, 2026

 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩। RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

No comments:

Post a Comment

  ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ...