About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Thursday, May 14, 2026

 ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ।ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧।ਹੇ ਭਾਈ! ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨।ਹੇ ਭਾਈ! ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩।ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮।ਨੋਟ: ਸਾਰਾ ਸ਼ਬਦ "ਭੂਤ ਕਾਲ" ਵਿਚ ਹੈ, ਇਸ ਦਾ ਭਾਵ 'ਸਦਾ ਵਾਸਤੇ' ਸਮਝਣਾ ਹੈ। ਅਰਥ 'ਵਰਤਮਾਨ ਕਾਲ' ਵਿਚ ਕਰ ਲੈਣਾ ਹੈ।SOOHEE, FIFTH MEHL:God covers the many shortcomings of His slaves. Granting His Mercy, God makes them His own. || 1 || You emancipate Your humble servant, and rescue him from the noose of the world, which is just a dream. || 1 || Pause || Even huge mountains of sin and corruption are removed in an instant by the Merciful Lord. || 2 || Sorrow, disease and the most terrible calamities are removed by meditating on the Naam, the Name of the Lord. || 3 || Bestowing His Glance of Grace, He attaches us to the hem of His robe. Grasping the Lord’s Feet, O Nanak, we enter His Sanctuary. || 4 || 22 || 28 ||

No comments:

Post a Comment

  ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦ...