About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Thursday, May 7, 2026

 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL:

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||


No comments:

Post a Comment

  ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ...