About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Saturday, June 6, 2026

 ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥


O mind! Always remember the Lord who Himself arranges all your affairs, who saves you from sorrows and protects you along with your entire family. Like parents, the Lord embraces (the living beings) by raising blind children. O Nanak! The person on whom the Lord looks with the eyes of mercy, all beings become kind.1.


(ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ। ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ। ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ।1। 

ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ 


O Lord! To ask for anything other than Your Name is to incur great suffering; (O Lord!) Give me Your Name so that I may be satisfied and the longing of my mind may be quenched.

O Nanak! For the Guru who has made the dry grass green in the forest, what great thing is it for Him to make men green?.2.


ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ। 

ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2। 


ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥ 


The Lord, who gives such gifts, should not be forgotten from the mind, (because) without Him (by forgetting Him, even a moment of life) does not pass easily. The Lord (resides) within the being (forever), is present outside of it (even surrounding it), no being can do any work hidden from Him.

That man crosses the ocean of the world (is saved from the vices of the world) whose honor the Lord Himself protects. He is a devotee, he is knowledgeable, he is a penitent, on whom the Lord bestows His grace. To whom the Lord bestows (spiritual) strength (to resist vices), his work becomes successful, he attains respect. (Similarly, mental strength is also such a state that it is very necessary to maintain it after achieving it, generally a person turns towards the Riddhis and Siddhis.) This debilitating state is maintained only by that person, whom the Lord Himself helps to maintain.

The person who keeps the Guru's teachings in his heart, always meets the Lord.3.


ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ। ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ। 

ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ। ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ। ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ। (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ। 

ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ।3।


No comments:

Post a Comment

  ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇ...