ਬਿਲਾਵਲੁ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥੧॥ ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥ ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥ ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥
Show mercy, come and dwell in my mind; take me, devoid of virtue, to your side.
Sunday, 1 November 2026 | 16 Katak, Samvat 558 Nanakshahi


No comments:
Post a Comment