About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Monday, November 2, 2026

Hukamnama Sahib Tuesday 18 Katak | Hansali Sahib | Dhanasari, Mahla 1 | Ang 690



 ਹੁਕਮਨਾਮਾ ਹੰਸਾਲੀ ਸਾਹਿਬ

੧੮ ਕੱਤਕ | ਕੱਤਕ ਵਦੀ ੯ | ਅੰਗ ੬੯੦

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ਰਾਗ ਧਨਾਸਰੀ, ਘਰ ੧ ਵਿਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਅਕਾਲ ਪੁਰਖ ਇਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥

(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ।

ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥

(ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥

Satnam Waheguru 🙏

Joginder Singh Riar

3 November, Mangalvar (Tuesday) 2026

Audio Gurbani — https://jhampur.com/p/all-platforms.html

Spotify: https://creators.spotify.com/pod/profile/gsjhampur

No comments:

Post a Comment

Hukamnama Sahib Tuesday 18 Katak | Darbar Sahib, Amritsar | Raamkali, Mahla 1

Hukamnama Sahib | Darbar Sahib | Amritsar 3rd November 2026 (3 ਨਵੰਬਰ ਮੰਗਲਵਾਰ 2026 / 18 ਕੱਤਕ) ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ...