Dec 15 | 2025 | Hukamnama Sahib | ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧। ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸ...
Posts
- Get link
- X
- Other Apps
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।| ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭। O brother! I have found such a frie...
- Get link
- X
- Other Apps
Dec 13 | 2025 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ...
- Get link
- X
- Other Apps
ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥ ਅਰਥ: ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ। ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧। (ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆ...
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ English translationSOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appea...
- Get link
- X
- Other Apps
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ...
- Get link
- X
- Other Apps
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨...
- Get link
- X
- Other Apps
ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਅਰਥ: ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1। ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ { ਅਰਥ: ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ) , (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ...
- Get link
- X
- Other Apps
ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥ ਪੰਜਾਬੀ ਵਿਆਖਿਆ ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? (ਜੇ ਕੋਈ ਗੁਰਮੁਖਿ ਮੈਨੂੰ ਉਹ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ ।੧। ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ । ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ।੧।ਰਹਾਉ। ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ । ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ।੨। ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ । ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ...
- Get link
- X
- Other Apps
Since I cannot execute an interactive graphical window directly inside this chat interface, the best way to play this immediately is to use HTML5 and JavaScript. This allows the game to run in any web browser without installing Python or external libraries. Here is a complete, single-file Cyberpunk Neon Snake game. Instructions to Play: * Copy the code block below. * Create a new file on your computer named snake.html. * Paste the code into that file and save it. * Double-click snake.html to open it in your web browser. The Cyberpunk Snake Code Neon Cyberpunk Snake NEON SNAKE SCORE: 0 Use ARROW KEYS to move Features Included: * Cyberpunk Aesthetics: Glowing neon green snake, neon magenta food, and a faint grid background. * Score Tracking: Updates dynamically as you eat. * Collision Detection: Detects when you hit the wall or your own tail. * Controls: Standard Arrow Key navigation. Would you like ...
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥
- Get link
- X
- Other Apps
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮ...
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥
- Get link
- X
- Other Apps
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸ...
- Get link
- X
- Other Apps
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸ...