HUKAMNAMA SAHIB
ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਅਰਥ: ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ ? ਹੇ ਨਾਨਕ! ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧। ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿ...