Posts

HUKAMNAMA SAHIB

  ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥   ਅਰਥ:  ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ।  ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।  ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ,  ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ ,  ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹ...

HUKAMNAMA SAHIB

  THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS. ਧਨਾਸਰੀ ਮਹਲਾ ੪ ਘਰੁ ੧ ਚਉਪਦੇ      ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਅਰਥ:  ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ।  ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡ...

HUKAMNAMA SAHIB

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ਵਿਚਾਰਾ ਬਗਲਾ ਛ...

HUKAMNAMA SAHIB

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ...

Hukamnama SAHIB

HUKAMNAMA SAHIB ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ...

HUKAMNAMA SAHIB

ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ...

HUKAMNAMA SAHIB

ਰਾਗੁ ਸੂਹੀ ਮਹਲਾ ੪ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥   ਅਰਥ:  ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ )  ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ )  ਔਗੁਣ ਵੇਚ ਦਿਆਂ (ਦੂਰ ਕਰ ਦਿਆਂ )  ।  ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ ) ,  ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦ...