Posts

HUKAMNAMA SAHIB

  ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥   ਅਰਥ:  ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ।  ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ ,  ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ !  ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ ) ,  ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ -)  ਬੂੰਦ ਬਣ ਜਾਏ। ਹੇ ਹਰੀ !  ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂ...

HUKAMNAMA SAHIB

SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । ਅਰਥ:  ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ ਮਨੁੱਖ ...

HUKAMNAMA SAHIB

  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   । ਅਰਥ:  ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ...

HUKAMNAMA SAHIB

  ਸੋਰਠਿ ਮਹਲਾ ੫ ਘਰੁ ੩ ਚਉਪਦੇ      ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ:  ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ )  । ੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹ...

HUKAMNAMA SAHIB

  ਤਿਲੰਗ ਬਾਣੀ ਭਗਤਾ ਕੀ ਕਬੀਰ ਜੀ      ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  { ਅਰਥ:  ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !)  ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ )  । ੧। ਹੇ ਭਾਈ! ਆਪਣੇ ਹੀ )  ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ )  ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾ...

HUKAMNAMA SAHIB

  ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥   ਅਰਥ:  ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।  ਹੇ ਪ੍ਰਭੂ! ਅਸਾਂ ਜੀਵਾਂ ਨੂੰ )  ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ )  ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ,...

HUKAMNAMA SAHIB

  ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ:  ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ।  ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ ;  ਮੈਂ ਕਿਵੇਂ ਬਚਾਂ ? ( ਉੱਤਰ -)  ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ ,  ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ...