HUKAMNAMA SAHIB
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ ) । ੧।ਰਹਾਉ। ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ ) । ੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦ...