Posts

HUKAMNAMA SAHIB

  ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ:  ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ ,  ਮਨੁੱਖ ਹਉਮ...

HUKAMNAMA SANGRAND

  BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU:  ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ ਅਰਥ:  ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰ...

HUKAMNAMA SAHIB

  ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥   ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ...

Hukamnama Sahib

  ਸੋਰਠਿ ਮਹਲਾ ੫ ਘਰੁ ੧ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾunkਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥   ਅਰਥ:  ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ ,  ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ )  ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।  ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ?  ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ...

HUKAMNAMA SAHIB

  ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ...

Hukamnama Sahib Nov 12

Image

Hukamnama Sahib

  THE DAILY HUKAMNAMA SAHIB FROM SRI DARBAR SAHIB AMRITSAR  ਤਿਲੰਗ ਬਾਣੀ ਭਗਤਾ ਕੀ ਕਬੀਰ ਜੀ      ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥   ਅਰਥ:  ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !)  ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ )  । ੧। ਹੇ ਭਾਈ! ਆਪਣੇ ਹੀ )  ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ )  ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ...