Posts

Hukamnama Sahib May 18,2021

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ      ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥   ਅਰਥ:  ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !)  ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ )  । ੧। ਹੇ ਭਾਈ! ਆਪਣੇ ਹੀ )  ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ )  ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮ...

Hukamnama Sahib May 17,2021

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।  ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ )  ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ ,  ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ...

Hukamnama Sahib May 16,2021

ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥   ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰ...

Hukamnama Sahib May 15,2021

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥  { ਪੰਨਾ  609} ਪਦਅਰਥ:  ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ। ਮਨਹਿ = ਮਨ ਵਿਚ। ਪਰਗਾਸਾ  = ( ਆਤਮਕ ਜੀਵਨ ਦਾ) ਚਾਨਣ।  ਸਾਹਿਬ = ਮਾਲਕ।  ਭਰਵਾਸਾ = ਭਰੋਸਾ, ਸਹਾਰਾ।੧। ਕੈ = ਤੋਂ। ਬਲਿਹਾਰੈ = ਸਦਕੇ। ਆਗੈ ਪਾਛੈ = ਲੋਕ ਪਰਲੋਕ ਵਿਚ, ਹਰ ਥਾਂ। ਸਹਜਾ = ਆਤਮਕ ਅਡੋਲਤਾ। ਘਰਿ = ਹਿਰਦੇ = ਘਰ ਵਿਚ।ਰਹਾਉ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ = ਪੈਦਾ ਕਰਨ ਵਾਲਾ। ਸੋਈ = ਉਹ ਹੀ। ਆਧਾਰਾ = ਆਸਰਾ।੨। ਸਫਲ ਦਰਸਨੁ = ਜਿਸ (ਪ੍ਰਭੂ) ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ = ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ = ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ = ਗਲ ਨਾਲ। ਲਗਾਇ = ਲਾ ਕੇ।੩। ਕਾਰਜੁ = ਜ਼ਿੰਦਗੀ ਦਾ ਮਨੋ...

Sangrand hukamnama Sahib

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥  ਅਰਥ:  ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ...

Hukamnama Sahib May 14,2021

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।  ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ )  ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ ,  ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ...

Hukamnama Sahib May 13,2021

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ਵਿਚਾਰਾ ਬਗਲਾ ਛ...