Posts

Hukamnama Sahib June 14,2021

ਸੋਰਠਿ ਮਹਲਾ ੫ ਘਰੁ ੩ ਚਉਪਦੇ      ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ:  ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ )  । ੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ...

Hukamnama Sahib June 13,2021

ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥   ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰ...

Hukamnama Sahib June 12,2021

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥   ਅਰਥ:  ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ )  ਸੇਵਾ ਜ਼ਰੂਰ ਫਲ ਲਾਂਦੀ ਹੈ ;  ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ ; ( ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥   ਅਰਥ:  ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ ;  ਹੇ ਨਾਨਕ! ਆਖ -)  ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧। ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥   ਅਰਥ:  ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ ; ( ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ...

Hukamnama Sahib June 11,2021

ਰਾਗੁ ਸੂਹੀ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨ...

Hukamnama SahibJune 10, 2021

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ ਅਰਥ:  ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ ,  ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ...

Hukamnama Sahib June 9,2021

ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲ...

Hukamnama Sahib June 8,2021

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ      ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥   ਅਰਥ:  ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !)  ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ )  । ੧। ਹੇ ਭਾਈ! ਆਪਣੇ ਹੀ )  ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ )  ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮ...