Hukamnama Sahib Aug 19,2021
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧। ( ਹੇ ਭਾਈ...