Posts

Hukamnama Sahib Oct 21,2021

  ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥   ਅਰਥ:  ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) ,  ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ...

Hukamnama Sahib Oct 20,2021

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬ ॥ ਅਰਥ:  ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ )  । ੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ )  । ੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ...

Hukamnama Sahib Oct 19,2021

ਸਲੋਕੁ   ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥   ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥   ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ...

Hukamnama Sahib Oct 18,2021

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ:  ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।  ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ )  ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ ,  ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ...

Hukamnama Sahib Oct 17,2021

  ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥  ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥   ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥  ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤ...

Sangrand Sahib

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥  ਅਰਥ:  ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ...

Hukamnama Sahib Oct 16,2021

  ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥   ਅਰਥ:  ( ਜਗਤ ਦੁੱਖਾਂ ਦਾ ਸਮੁੰਦਰ ਹੈ ,  ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ )  ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤ...