Nov 14,2021 HUKAMNAMA SAHIB
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...