Posts

December 16,2021 Hukamnama Sahib

ਰਾਗੁ ਧਨਾਸਿਰੀ ਮਹਲਾ ੩ ਘਰੁ ੪      ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥   ਅਰਥ:  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।  ਤੂੰ ਸਾਰੇ ਜਗਤ ਦਾ ਮੂਲ ਹੈਂ ;  ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।  ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ )  ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨ...

Sangrand Hukamnama Sahib

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ:  ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। ...

Hukamnama Sahib 15 December 2021

P ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ      ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥   ਅਰਥ:  ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ !  ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! ਆਖ-ਹੇ ਭਾਈ !)  ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ ? । ੨। ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥ ਅਰਥ:  ( ਹੇ ਜੀਵ !) ( ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ...

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ      ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ:  ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ )  । (ਪਰ ,)  ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ?  ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ ? । ੧।ਰਹ...

Hukamnama Sahib December 13,2021

ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...

Hukamnama Sahib Dec 12,2021

RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥   ਅਰਥ:  ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ।  ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !)  ਤੂੰ ਸੂਰ ,  ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹ...

December 11,2021 Hukamnama Sahib

HUKAMNAMA SAHIB December 11,2021   ਧਨਾਸਰੀ ਮਹਲਾ ੫ ਘਰੁ ੬ ਅਸਟਪਦੀ      ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥   ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥   ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ...