Posts

ਜੇਠ ਦੀ ਸੰਗਰਾਂਦ ਦਾ ਹੁਕਮਨਾਮਾ ਸਾਹਿਬ

Image
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥  ਅਰਥ:  ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍...

Hukamnama Sahib May 14,2022

Image

Hukamnama Sahib May 14,2022 @GS JHAMPUR

Image
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ:  ( ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ )  ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ ,  ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ ,...

Hukamnama Sahib May 13,2022 @GS JHAMPUR

Image
ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਅਰਥ:  ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ ,  ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ -( ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ )  । ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ। ਹੇ ਨਾਨਕ! ਆਖ -)  ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ।੧। ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥   ਅਰਥ:  ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ...

Hukamnama Sahib May 12,2022 @GS JHAMPUR

Image
ਵਡਹੰਸੁ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥ ਅਰਥ: ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ।੧।ਰਹਾਉ। ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ। ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ। ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ।੧। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ...

Hukamnama Sahib May 11,2022 @GS JHAMPUR

Image
  ਧਨਾਸਰੀ ਮਹਲਾ ੫ ਘਰੁ ੬ ਅਸਟਪਦੀ      ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥   ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥   ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮ...

Hukamnama Sahib May 10,2022 @GS JHAMPUR

Image
ਸੂਹੀ ਮਹਲਾ ੧ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ:  ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ )  ।  ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ )  ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ...