ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗ...
Posts
- Get link
- X
- Other Apps
ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗ ਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥ ਅਰਥ: ( ਹੇ ਭਾਈ !) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧। ਰਹਾਉ। ( ਹੇ ਭਾਈ !) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ ) ਆ ਵੱਸਦਾ ਹੈ।੧। ( ਹੇ ਭਾਈ !) ਜਿਸ ਮਨੁੱਖ ਦੇ ਹਿਰਦੇ ਵਿਚ ਪਰ...
- Get link
- X
- Other Apps
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜ...
- Get link
- X
- Other Apps
ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ ਬਿਲਾਵਲੁ ਮਹਲਾ ੫ ॥ (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ (ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ ਜਿਸ ਮਨੁੱ...
- Get link
- X
- Other Apps
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: RAAG GOND, CHAU-PADAS, FOURTH MEHL, FIRST HOUSE: Oh my mind! Hope for (the help of) the Lord of the world. Whoever hopes for someone else besides God, that hope is not successful, that hope goes in vain. 1. Stay. Hey brother! If you trust only in God in your mind, then you will get many desired fruits, (because) God knows everything that is used in the mind (of those beings), and God does not know anything. He does not let his hard work go to waste. So, oh my mind! Always have hope of that Master-God, who is present in all beings. 1. Oh my mind! What this whole family is showing is (the root of) Maya's attachment. Don't waste your life hoping for this family. There is nothing in the hands of those concerned. What can these ideas do? Their efforts cannot be successful. So, oh my mind! Hope only in your beloved Lord, ...
- Get link
- X
- Other Apps
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਇਹ ਜਗਤ (ਭਾਵ, ਹਰੇਕ ਜੀਵ ) ( ਇਹ ਚੀਜ਼ 'ਮੇਰੀ ' ਬਣ ਜਾਏ, ਇਹ ਚੀਜ਼ 'ਮੇਰੀ ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁ...
- Get link
- X
- Other Apps
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ...