Posts

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥

Image
  ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ ਅਰਥ:  ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧। ਰਹਾਉ। ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧। ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ)...

Today’s Hukamnama Sahib

Image
  ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ...

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰ...

Image
ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥  ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥  ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤ...

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹ...

Image
ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ ਅਰਥ:  ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧। ਰਹਾਉ। ( ਹੇ ਭਾਈ !  ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ '  ਦੀ ਕ੍ਰਿਆ ਹੈ।੧। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂ...

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥

Image

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥

Image
The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥, ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ। ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮ...

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ...

Image
  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ...