May 13 | 2024 | Hukamnama Sahib
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧। ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ , ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾ...