ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀ...
Posts
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥
- Get link
- X
- Other Apps
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥ ੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥ ੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥ ੨॥੭॥੧੬॥ ਅਰਥ : ਹੇ ਮਾਲਕ ਪ੍ਰਭੂ ! ਤੈਥੋਂ ਬਿਨਾ ਮੇਰਾ ( ਹੋਰ ਕੋਈ ਆਸਰਾ ) ਨਹੀਂ ਹੈ। ਮੈਂ ਨਿਆਸਰੇ ਗੁਣ - ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ...
- Get link
- X
- Other Apps
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬ ॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ ) । ੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ ) । ੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ...
- Get link
- X
- Other Apps
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ( ਪਿਛਲੇ ਕੀਤੇ ਕਰਮਾਂ ਅਨੁਸਾਰ ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ ; ( ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ( ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ ; ...
- Get link
- X
- Other Apps
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ ...
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉ...
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜ...
- Get link
- X
- Other Apps