Tuesday, June 25, 2024

ਰਾਮਕਲੀ ਮਹਲਾ ੫ ॥

ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸਰੁ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥



ਰਾਮਕਲੀ ਮਹਲਾ ੫ ॥

ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ । ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕੋ੍ਰੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ । ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ । ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ ।੧। ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ । ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ ।੧।ਰਹਾਉ। ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ, (ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ । ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ ।੨। ਹੇ ਭਾਈ! ਪਰਮਾਤਮਾ ਦਾ ਆਸਰਾ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ । ਪ੍ਰਭੂ ਦੇ ਚਰਨਾਂ ਦੀ ਓਟ ਆਤਮਕ ਜੀਵਨ ਦੇਣ ਵਾਲੀ ਹੈ । ਪਰਮਾਤਮਾ ਸੰਤ ਜਨਾਂ ਦੀ ਜਿੰਦ ਦਾ ਆਸਰਾ ਹੈ, ਉਹ ਸਭਨਾਂ ਤੋਂ ਉੱਚਾ ਤੇ ਬੇਅੰਤ ਹੈ ।੩। ਹੇ ਭਾਈ! ਉਹ ਮਤਿ ਗ੍ਰਹਿਣ ਕਰ, ਜਿਸ ਦੀ ਰਾਹੀਂ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕੇ, (ਪਰ ਉਹੀ ਮਨੁੱਖ ਅਜਿਹੀ ਮਤਿ ਗ੍ਰਹਿਣ ਕਰਦਾ ਹੈ) ਜਿਸ ਨੂੰ ਪ੍ਰਭੂ ਕਿਰਪਾ ਕਰ ਕੇ ਆਪ ਹੀ ਦੇਂਦਾ ਹੈ । ਪਰਮਾਤਮਾ ਦਾ ਨਾਮ ਸੁਖ ਆਤਮਕ ਅਡੋਲਤਾ ਤੇ ਆਨੰਦ (ਦਾ ਸੋਮਾ ਹੈ) । ਹੇ ਨਾਨਕ! (ਜਿਸ ਨੇ) ਇਹ ਨਾਮ (ਜਪਿਆ ਹੈ) ਗੁਰੂ ਨੂੰ ਮਿਲ ਕੇ ਹੀ ਜਪਿਆ ਹੈ ।੪।੨੭।੩੮।

RAAMKALEE, FIFTH MEHL:

The Savior Lord is merciful. Millions of incarnations are eradicated in an instant, contemplating the Lord. All beings worship and adore Him. Receiving the Gurus Mantra, one meets God. || 1 || My God is the Giver of souls. The Perfect Transcendent Lord Master, my God, imbues each and every heart. || 1 || Pause || My mind has grasped His Support. My bonds have been shattered. Within my heart, I meditate on the Lord, the embodiment of supreme bliss. My mind is filled with ecstasy. || 2 || The Lords Sanctuary is the boat to carry us across. The Lords Feet are the embodiment of life itself. They are the Support of the breath of life of the Saints. God is infinite, the highest of the high. || 3 || That mind is excellent and sublime, which meditates in remembrance on the Lord. In His Mercy, the Lord Himself bestows it. Peace, intuitive poise and bliss are found in the Lords Name. Meeting with the Guru, Nanak chants the Name. || 4 || 27 || 38 ||

Monday, June 24, 2024

ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ...

 ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ    ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥  

ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥ 

ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ੧।ਰਹਾਉ।

ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧।

(ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)

English Translation:

BILAAVAL:

Save me! I have disobeyed You. I have not practiced humility, righteousness or devotional worship; I am proud and egotistical, and I have taken a crooked path.  || 1 ||  Pause  ||   Believing this body to be immortal, I pampered it, but it is a fragile and perishable vessel. Forgetting the Lord who formed, fashioned and embellished me, I have become attached to another.  || 1 ||   I am Your thief; I cannot be called holy. I have fallen at Your feet, seeking Your Sanctuary. Says Kabeer, please listen to this prayer of mine, O Lord; please do not send me sommons of the Messenger of Death.  || 2 || 6 ||

Sunday, June 23, 2024

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ...

 

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ 

ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ। 

(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। 

(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। 

(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। 

ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ।1। 

ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥


ਅਰਥ: ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ। ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ। ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ। ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ। 

ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ। ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ। 

ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ। ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ।2। 

ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

ਅਰਥ: (ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ। 

(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ। 

(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ। 

ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ।8।

SHALOK, FIFTH MEHL:

Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Gurus Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || 1 || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || 2 || PAUREE: One who has You as his Saving Grace who can kill him? One who has You as his Saving Grace conquers the three worlds. One who has You on his side his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God unto whom is he subservient? One who is blessed with Your Kind Mercy is dedicated to Your worship. || 8 ||

ਅੱਜ ਦਾ ਹੁਕਮਨਾਮਾ ਸਾਹਿਬ | ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦ...


 P

ਅਰਥ: ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ। ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀਪੜ੍ਹਦਾ ਰਹਿੰਦਾ ਹਾਂ।੧।ਰਹਾਉ।

ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।੧।

ਹੇ ਭਾਈ! ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕ੍ਰੋਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ। (ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ।੨।

ਹੇ ਭਾਈ! ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚਲੁਕੇ ਰਹਿੰਦੇ ਹਨ। ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ।੩।

ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ।੪।

ਹੇ ਭਾਈ! ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ। ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ।੫।

ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ। (ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ।੬।

ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ।੭।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ।੮।੧।

BILAAVAL, FOURTH MEHL, ASHTAPADEES, ELEVENTH HOUSE:
ONE UNIVERSAL CREATOR GOD. BY THE GRACE OF THE TRUE GURU:

One who eliminates his self-centeredness, and eradicates his ego, night and day sings the songs of the Lord’s Love. The Gurmukh is inspired, his body is golden, and his light merges into the Light of the Fearless Lord. || 1 || I take the Support of the Name of the Lord, Har, Har. I cannot live, for a moment, even for an instant, without the Name of the Lord; the Gurmukh reads the Sermon of the Lord, Har, Har. || 1 || Pause || In the one house of the body, there are ten gates; night and day, the five thieves break in. They steal the entire wealth of one’s Dharmic faith, but the blind, self-willed manmukh does not know it. || 2 || The fortress of the body is overflowing with gold and jewels; when it is awakened by spiritual wisdom, one enshrines love for the essence of reality. The thieves and robbers hide out in the body; through the Word of the Guru’s Shabad, they are arrested and locked up. || 3 || The Name of the Lord, Har, Har, is the boat, and the Word of the Guru’s Shabad is the boatman, to carry us across. The Messenger of Death, the tax collector, does not even come close, and no thieves or robbers can plunder you. || 4 || I continuously sing the Glorious Praises of the Lord, day and night; singing the Lord’s Praises, I cannot find His limits. The mind of the Gurmukh returns to its own home; it meets the Lord of the Universe, to the beat of the celestial drum. || 5 || Gazing upon the Blessed Vision of His Darshan with my eyes, my mind is satisfied; with my ears, I listen to the Guru’s Bani, and the Word of His Shabad. Listening, listening, my soul is softened, delighted by His subtle essence, chanting the Name of the Lord of the Universe. || 6 || In the grip of the three qualities, they are engrossed in love and attachment to Maya; only as Gurmukh do they find the absolute quality, absorption in bliss. With a single, impartial eye, look upon all alike, and see God pervading all. || 7 || The Light of the Lord’s Name permeates all; the Gurmukh knows the unknowable. O Nanak, the Lord has become merciful to the meek; through loving adoration, he merges in the Lord’s Name. || 8 || 1 || 4 ||



Friday, June 21, 2024

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥


  ਧਨਾਸਰੀ ਮਹਲਾ ੫ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ 

ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ।

ਹੇ ਮਨ! ਜੀਵਨ ਨੂੰਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧।

ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨।

ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯।

DHANAASAREE, FIFTH MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||


Thursday, June 20, 2024

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ .ੴ ਸਤਿਗੁਰ ਪ੍ਰਸ...

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ   ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

 ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।

ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।


ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।

ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।


This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.


Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.

stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.



Wednesday, June 19, 2024

ਅੱਜ ਦਾ ਹੁਕਮਨਾਮਾ ਸਾਹਿਬ | #sriharmandersahib


 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ 

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾਪਹਿਨਣਾ ਫਿਟਕਾਰ-ਜੋਗ ਹੈ

ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}

ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ

ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ 

ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈਜਿਸ ਨੂੰ ਹਰੀ ਆਪ ਸਮਝਾਵੇ

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 

ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ੧੧

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||


Tuesday, June 18, 2024

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ...


 ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ੧।

ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭।

DHANASAREE MEHLA 5

My Guru gives the Naam, the Name of the Lord, to those who have such karma written on their foreheads.

He implants the Naam, and inspires us to chant the Naam; this is Dharma, true religion, in this world. ||1||

The Naam is the glory and greatness of the Lord's humble servant.

The Naam is his salvation, and the Naam is his honor; he accepts whatever comes to pass. ||1||Pause||

That humble servant, who has the Naam as his wealth, is the perfect banker.

The Naam is his occupation, O Nanak, and his only support; the Naam is the profit he earns. ||2||6||37||

Monday, June 17, 2024

ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥...

ਗੋਂਡ ਮਹਲਾ ੫ ॥

ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥

ਗੋਂਡ ਮਹਲਾ ੫ ॥

ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ । ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ । ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ । ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ । ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ ।੪।੧੭।੧੯।

GOND, FIFTH MEHL:

The Name of the Immaculate Lord is the Ambrosial Water. Chanting it with the tongue, sins are washed away. || 1 || Pause || The Lord abides in everyone. The Lord illumines each and every heart. Chanting the Lords Name, one does not fall into hell. Serving the Lord, all fruitful rewards are obtained. || 1 || Within my mind is the Support of the Lord. The Lord is the boat to cross over the world-ocean. Chant the Lords Name, and the Messenger of Death will run away. The Lord breaks the teeth of Maya, the witch. || 2 || The Lord is forever and ever the Forgiver. The Lord blesses us with peace and bliss. The Lord has revealed His glory. The Lord is the mother and father of His Saint. || 3 || The Lord, the Lord, is in the Saadh Sangat, the Company of the Holy. Time and time again, I sing the Lords Praises. Meeting with the Guru, I have attained the incomprehensible object. Slave Nanak has grasped the Support of the Lord. || 4 || 17 || 19 ||


Sunday, June 16, 2024

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ...

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।

ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?੧।ਰਹਾਉ।

(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ੨।੩।

ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।


RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||


Saturday, June 15, 2024

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥


ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||.

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮ...