Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
ਸਹਿਜ ਪਾਠ ਸਾਹਿਬ
Monday, September 2, 2024
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥
ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।
ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥
ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।
ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥
ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।
ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥
ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।
ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥
ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।
ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥
ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।
WADAHANS, FOURTH MEHL, SECOND HOUSE: |
ONE UNIVERSAL CREATOR GOD. BY THE GRACE OF THE TRUE GURU: |
Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The deluded mind is instructed in the Word of the Guru’s Shabad, and meditates forever on the Lord, Har, Har. O Nanak, one whom my Beloved blesses with His Glance of Grace, focuses his consciousness on the Lord’s Feet. || 1 || I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another. O Nanak, blessed, blessed, blessed is that soul-bride, who enjoys her True, Sublime Husband Lord. || 2 || I go and ask the blessed, happy soul-bride, “How did you attain Him — your Husband Lord, my God?” She answers, “My True Husband blessed me with His Glance of Grace; I abandoned the distinction between mine and yours. Dedicate everything — mind, body and soul to the Lord God; this is the way to meet Him, O sister.” If her God gazes upon her with favor, O Nanak, her light merges into the Light. || 3 || I dedicate my mind and body to the one who brings me a message from my Lord God. I wave the fan over him every day, serve him and carry water for him. Constantly and continuously, I serve the Lord’s humble servant, who recites the sermon of the Lord, Har, Har. Hail, hail unto the Guru, the Guru, the Perfect True Guru, who fulfills the desires of Nanak’s mind. || 4 || Let me meet the Guru, my best friend, O Lord; meeting Him, I meditate on the Lord’s Name. I seek the Lord’s sermon from the Guru, the True Guru; joining with Him, I sing the Glorious Praises of the Lord. Each and every day, forever, I sing the Lord’s Praises; my mind lives by hearing Your Name. O Nanak, that moment when I forget my Lord and Master — at that moment, my soul dies. || 5 || Everyone longs to see the Lord, but he alone sees Him, whom the Lord causes to see Him. One upon whom my Beloved bestows His Glance of Grace cherishes the Lord, Har, Har forever. He alone cherishes the Lord, Har, Har, forever and ever, who meets my Perfect True Guru. O Nanak, the Lord’s humble servant and the Lord become One; meditating on the Lord, he blends with the Lord. || 6 || 1 || 3 || |
Sunday, September 1, 2024
Sep 02 | 2024 | Hukamnama Sahib | ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮ...
ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ।
ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧।
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨।
ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩।
ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।
GUJRI, FIFTH MEHL:
Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||
GUJRI, FIFTH MEHL: |
Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 || |
ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ।
ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧।
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨।
ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩।
ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।
Sep 01 | 2024 | Hukamnama Sahib | ਰਾਗੁ ਬਿਹਾਗੜਾ ਮਹਲਾ ੫ ॥ਅਤਿ ਪ੍ਰੀਤਮ ਮਨ ਮੋਹ...
ਰਾਗੁ ਬਿਹਾਗੜਾ ਮਹਲਾ ੫ ॥ |
ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥ |
ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥

(ਹੇ ਭਾਈ!) ਪਰਮਾਤਮਾ ਬਹੁਤ ਹੀ ਪਿਆਰਾ ਲੱਗਣ ਵਾਲਾ ਹੈ, ਸਭ ਦੇ ਮਨ ਨੂੰ ਮੋਹ ਲੈਣ ਵਾਲਾ ਹੈ, ਸਭ ਸਰੀਰਾਂ ਵਿਚ ਸੋਭ ਰਿਹਾ ਹੈ, ਸਭ ਦੇ ਜੀਵਨ ਦਾ ਸਹਾਰਾ ਹੈ । ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ । ਹੇ ਦਿਆਲ ਗੋਬਿੰਦ! ਹੇ ਗੋਪਾਲ ਹੇ ਪਿਆਰੇ ਕੰਤ! ਮੈਨੂੰ ਨਿਮਾਣੀ ਨੂੰ ਮਿਲ । ਮੇਰੀਆਂ ਅੱਖਾਂ ਤੇਰੇ ਦਰਸਨ ਦੀ ਛੂਹ ਹਾਸਲ ਕਰਨ ਲਈ ਤਰਸਦੀਆਂ ਰਹਿੰਦੀਆਂ ਹਨ । ਮੇਰੀ ਜ਼ਿੰਦਗੀ ਦੀ ਰਾਤ ਲੰਘਦੀ ਜਾ ਰਹੀ ਹੈ, (ਪਰ ਮੈਨੂੰ ਤੇਰੇ ਮਿਲਾਪ ਤੋਂ ਪੈਦਾ ਹੋਣ ਵਾਲੀ) ਸ਼ਾਂਤੀ ਨਹੀਂ ਮਿਲ ਰਹੀ । ਜਿਸ ਨੂੰ ਗੁਰੂ ਦੇ ਬਖ਼ਸ਼ੇ ਗਿਆਨ ਦਾ ਸੁਰਮਾ ਮਿਲ ਗਿਆ, ਜਿਸ ਨੂੰ (ਆਤਮਕ ਜੀਵਨ ਦਾ) ਭੋਜਨ ਹਰਿ-ਨਾਮ ਮਿਲ ਗਿਆ, ਉਸ ਦੇ ਸਾਰੇ (ਆਤਮਕ) ਸਿੰਗਾਰ ਸਫਲ ਹੋ ਗਏ । ਨਾਨਕ ਸੰਤ ਜਨਾਂ ਦੀ ਚਰਨੀਂ ਪੈਂਦਾ ਹੈ, ਸੰਤਾਂ ਜਨਾਂ ਅੱਗੇ ਅਰਜ਼ੋਈ ਕਰਦਾ ਹੈ, ਕਿ ਮੈਨੂੰ ਮੇਰਾ ਪ੍ਰਭੂ-ਪਤੀ ਮਿਲਾਵੋ ।੧।ਜਦ ਤਕ ਪਰਮਾਤਮਾ ਨਹੀਂ ਮਿਲਦਾ, ਜਦ ਤਕ (ਮੇਰੀਆਂ ਭੁੱਲਾਂ ਦੇ) ਮੈਨੂੰ ਲੱਖਾਂ ਉਲਾਂਭੇ ਮਿਲਦੇ ਰਹਿੰਦੇ ਹਨ । ਮੈਂ ਪਰਮਾਤਮਾ ਨੂੰ ਮਿਲਣ ਵਾਸਤੇ ਅਨੇਕਾਂ ਹੀਲੇ ਕਰਦੀ ਹਾਂ, ਪਰ ਮੇਰੀ ਕੋਈ ਪੇਸ਼ ਨਹੀਂ ਜਾਂਦੀ । ਪਿਆਰੇ ਪ੍ਰਭੂ ਦੇ ਮਿਲਾਪ ਤੋਂ ਬਿਨਾ ਕਿਸੇ ਤਰ੍ਹਾਂ ਭੀ ਮਨ ਨੂੰ ਧੀਰਜ ਨਹੀਂ ਆਉਂਦੀ, ਚਿੱਤ (ਧਨ ਦੀ ਖ਼ਾਤਰ) ਹਰ ਵੇਲੇ ਨੱਠਾ ਫਿਰਦਾ ਹੈ; ਤੇ, ਧਨ ਭੀ ਸਦਾ ਨਾਲ ਨਹੀਂ ਨਿਭਦਾ । ਸਾਰੇ ਖਾਣ ਪੀਣ ਸਿੰਗਾਰ ਪ੍ਰਭੂ-ਪਤੀ ਤੋਂ ਬਿਨਾ ਵਿਅਰਥ ਹਨ, ਪ੍ਰਭੂ-ਪਤੀ ਤੋਂ ਬਿਨਾ ਜੀਵਨ ਦਾ ਕੋਈ ਕਜ ਨਹੀਂ । ਪ੍ਰਭੂ-ਪਤੀ ਤੋਂ ਬਿਨਾ (ਦੁਨੀਆ ਵਾਲੀਆਂ) ਆਸਾਂ (ਵਿਆਕੁਲ ਕਰੀ ਰੱਖਦੀਆਂ ਹਨ) ਮਾਇਆ ਦੀ ਤਿ੍ਰਸ਼ਨਾ ਦਿਨ ਰਾਤ ਲੱਗੀ ਰਹਿੰਦੀ ਹੈ । ਰਤਾ ਜਿਤਨੇ ਸਮੇ ਲਈ ਭੀ ਜਿੰਦ ਟਿਕਾਣੇ ਨਹੀਂ ਆਉਂਦੀ । ਨਾਨਕ ਬੇਨਤੀ ਕਰਦਾ ਹੈ ਹੇ ਗੁਰੂ! ਮੈਂ (ਜੀਵ-ਇਸਤ੍ਰੀ) ਤੇਰੀ ਦਾਸੀ ਆ ਬਣੀ ਹਾਂ, ਤੇਰੀ ਕਿਰਪਾ ਨਾਲ (ਹੀ) ਮੇਰਾ ਪ੍ਰਭੂ ਪਤੀ (ਮੈਨੂੰ) ਮਿਲ ਸਕਦਾ ਹੈ ।੨। (ਮੇਰੀ ਇਸ) ਇਕੋ ਹਿਰਦਾ-ਸੇਜ ਉਤੇ ਪ੍ਰਭੂ-ਪਤੀ (ਮੇਰੇ) ਨਾਲ (ਵੱਸਦਾ) ਹੈ, ਪਰ ਮੈਨੂੰ ਦਰਸਨ ਪ੍ਰਾਪਤ ਨਹੀਂ ਹੁੰਦਾ! ਮੈਨੂੰ ਪ੍ਰਭੂ ਦੀ ਹਜ਼ੂਰੀ ਵਿਚ ਸੱਦਿਆ ਭੀ ਕਿਵੇਂ ਜਾਏ? ਮੇਰੇ ਵਿਚ (ਤਾਂ) ਅਨੇਕਾਂ ਅਉਗਣ ਹਨ । ਗੁਣ-ਹੀਨ, ਨਿਮਾਣੀ, ਨਿਆਸਰੀ (ਜੀਵ-ਇਸਤ੍ਰੀ) ਬੇਨਤੀ ਕਰਦੀ ਹੈ ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਨੂੰ ਮਿਲ । ਹੇ ਨੌ ਖ਼ਜ਼ਾਨਿਆਂ ਦੇ ਮਾਲਕ ਪ੍ਰਭੂ! ਇਕ ਪਲਕ ਮਾਤ੍ਰ ਤੇਰਾ ਦਰਸਨ ਕੀਤਿਆਂ (ਤੈਥੋਂ ਵਿਛੋੜਨ ਵਾਲੀ) ਭਟਕਣਾ ਦੀ ਕੰਧ ਦੂਰ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਲੀਨਤਾ ਹੋ ਜਾਂਦੀ ਹੈ । ਜਦੋਂ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਿਆਰਾ ਪ੍ਰਭੂ-ਪਤੀ ਆ ਵੱਸਦਾ ਹੈ ਜਦੋਂ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲੈਂਦੀ ਹੈ, ਤਦੋਂ ਪ੍ਰਭੂ ਦੇ ਨਾਲ ਮਿਲ ਕੇ ਖ਼ੁਸ਼ੀ ਦਾ ਗੀਤ ਗਾਇਆ ਜਾ ਸਕਦਾ ਹੈ । ਹੇ ਗੁਰੂ! ਨਾਨਕ ਤੇਰੇ ਚਰਨਾਂ ਵਿਚ ਆ ਪਿਆ ਹੈ, ਤੇਰੀ ਸਰਨ ਆ ਗਿਆ ਹੈ (ਮੈਨੂੰ ਨਾਨਕ ਨੂੰ) ਪਰਮਾਤਮਾ-ਪਤੀ ਦਾ ਦਰਸਨ ਕਰਾ ਦੇ ।੩। ਸਤਿਗੁਰੂ ਜੀ ਦੀ ਕਿਰਪਾ ਨਾਲ ਮੈਂ ਪਰਮਾਤਮਾ ਲੱਭ ਲਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ, ਮੇਰੇ ਮਨ ਵਿਚ ਠੰਢ ਪੈ ਗਈ ਹੈ, (ਮੇਰੇ ਅੰਦਰੋਂ ਤਿ੍ਰਸ਼ਨਾ ਦੀ) ਤਪਸ਼ ਬੁੱਝ ਗਈ ਹੈ । ਉਹ ਦਿਨ (ਮੇਰੇ ਵਾਸਤੇ) ਭਾਗਾਂ ਵਾਲਾ ਹੈ ਉਹ ਰਾਤ ਸੋਹਣੀ ਹੈ (ਜਦੋਂ ਮੈਨੂੰ ਪਰਮਾਤਮਾ ਮਿਲਿਆ । ਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਬਹੁਤ ਆਨੰਦ ਖ਼ੁਸ਼ੀਆਂ ਸਵਾਦ ਬਣੇ ਪਏ ਹਨ, (ਮੇਰੇ ਹਿਰਦੇ ਵਿਚ) ਪਿਆਰੇ ਗੋਪਾਲ ਗੋਬਿੰਦ ਜੀ ਪਰਗਟ ਹੋ ਗਏ ਹਨ, ਮੈਂ ਆਪਣੀ ਜੀਭ ਨਾਲ (ਉਸ ਮਿਲਾਪ ਦੇ) ਕੇਹੜੇ ਕੇਹੜੇ ਗੁਣ (ਲਾਭ) ਦੱਸਾਂ? (ਮੇਰੇ ਅੰਦਰੋਂ) ਭਟਕਣਾ, ਲੋਭ, ਮੋਹ, ਆਦਿਕ ਸਾਰੇ ਵਿਕਾਰ ਦੂਰ ਹੋ ਗਏ ਹਨ, ਮੇਰੇ ਗਿਆਨ-ਇੰਦ੍ਰੇ ਮਿਲ ਕੇ ਸਿਫ਼ਤਿ-ਸਾਲਾਹ ਦਾ ਗੀਤ ਗਾ ਰਹੇ ਹਨ । ਹੁਣ ਨਾਨਕ ਗੁਰੂ ਦੇ ਚਰਨਾਂ ਵਿਚ ਢਹਿ ਪਿਆ ਹੈ, ਗੁਰੂ ਅੱਗੇ ਹੀ ਅਰਜ਼ੋਈ ਕਰਦਾ ਰਹਿੰਦਾ ਹੈ, ਕਿਉਂਕਿ ਉਸ ਗੁਰੂ ਨੇ ਮਿਲਾਪ ਦੇ ਲੇਖ ਦੀ ਰਾਹੀਂ (ਮਿਲਾਪ ਦੇ ਲੇਖ ਨੂੰ ਉਜਾਗਰ ਕਰ ਕੇ) ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ ।੪।੨। |
RAAG BIHAAGRAA, FIFTH MEHL: |
He is so dear to me; He fascinates my mind; the Lord is the ornament of my heart, the support of the breath of life. The Glory of the Beloved, the Merciful Lord of the Universe, is beautiful; He is infinite and unlimited. O Compassionate Lord of the World, Beloved Lord of the Universe, please join with Your humble soul-bride. My eyes long for the Blessed Vision of Your Darshan; the night passes, but I cannot sleep. I have applied the healing ointment of spiritual wisdom to my eyes; the Naam, the Name of the Lord, is my food. These are all my decorations. Prays Nanak, meditate on the Saint, that he may unite us with our Husband Lord. || 1 || I endure thousands of reprimands, but still, my Lord has not met with me. I try to meet with my Lord, but nothing works. My consciousness is unsteady, and my wealth is unstable; without my Beloved, I cannot be consoled. Food, drink and decorations are useless; without my Husband Lord, how can I live? I yearn for Him, and desire Him night and day. I cannot live without Him, even for an instant. Prays Nanak: O Saint, I am Your slave; by Your Grace, I meet my Husband Lord. || 2 || I share a bed with my Beloved, but I do not behold the Blessed Vision of His Darshan. I have countless demerits how can my Husband Lord call me to the Mansion of His Presence? The worthless, dishonored and discarded soul-bride prays: Meet with me, God, O treasure of mercy. The wall of doubt has been shattered, and now I sleep in peace, beholding God, the Lord of the nine treasures, even for an instant. If only I could come into the Mansion of my Beloved Lords Presence. Joining with Him, I sing the songs of joy. Prays Nanak, I seek the Sanctuary of the Saints; please, reveal to me the Blessed Vision of Your Darshan. || 3 || By the Grace of the Saints, I have found the Lord, Har, Har. My desires are fulfilled, and my mind is at peace; the fire within has been quenched. Fruitful is that day and beauteous is that night, and countless are the joys, celebrations and pleasures. The Lord of the Universe, the Beloved Lord of the World, has been revealed. With what tongue can I speak of His Glory? Doubt, greed, emotional attachment and corruption are subdued; joining with my companions, I sing the songs of joy. Prays Nanak, I meditate on the Saint, who has led me to union with the Lord, Har, Har. || 4 || 2 || |
Friday, August 30, 2024
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨ...
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
Thursday, August 29, 2024
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।
DHANAASAREE, FIFTH MEHL:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
Wednesday, August 28, 2024
Aug 29 | 2024 | Hukamnama Sahib | ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸ...
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।
(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।
(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।
ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।
ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
RAAMKALEE, FIRST MEHL: |
Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 || |

Tuesday, August 27, 2024
Aug 28 | 2024 | Hukamnama | ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ...
ਗੋਂਡ ਮਹਲਾ ੫ ॥ |
ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ |
ਗੋਂਡ ਮਹਲਾ ੫ ॥ |
ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ । ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ । ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ । ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ । ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ ।੪।੧੭।੧੯। |
GOND, FIFTH MEHL: |
The Name of the Immaculate Lord is the Ambrosial Water. Chanting it with the tongue, sins are washed away. || 1 || Pause || The Lord abides in everyone. The Lord illumines each and every heart. Chanting the Lords Name, one does not fall into hell. Serving the Lord, all fruitful rewards are obtained. || 1 || Within my mind is the Support of the Lord. The Lord is the boat to cross over the world-ocean. Chant the Lords Name, and the Messenger of Death will run away. The Lord breaks the teeth of Maya, the witch. || 2 || The Lord is forever and ever the Forgiver. The Lord blesses us with peace and bliss. The Lord has revealed His glory. The Lord is the mother and father of His Saint. || 3 || The Lord, the Lord, is in the Saadh Sangat, the Company of the Holy. Time and time again, I sing the Lords Praises. Meeting with the Guru, I have attained the incomprehensible object. Slave Nanak has grasped the Support of the Lord. || 4 || 17 || 19 || |
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ...