ਸਹਿਜ ਪਾਠ ਸਾਹਿਬ

Wednesday, September 25, 2024

Sep 26 | 2024 | Hukamnama Sahib | ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ...

 

ਸਲੋਕ ਮਃ   ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ  ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ  ਮਨ ਤਨ ਅੰਤਰਿਵਸੁ ਦੂਖਾ ਨਾਸੁ ਹੋਇ  ਹਥ ਦੇਇ ਆਪਿ ਰਖੁ ਵਿਆਪੈ ਭਉ  ਕੋਇ  ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ  ਸੰਤ ਜਨਾ ਕੈਸੰਗਿ ਹਉਮੈ ਰੋਗੁ ਜਾਇ  ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ  ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ  ਦਇਆਕਰਹੁ ਦਇਆਲ ਅਪਣੀ ਸਿਫਤਿ ਦੇਹੁ  ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ੧॥ 

ਅਰਥਹੇ ਕਿਰਪਾਲ (ਪ੍ਰਭੂ) ! ਮੇਹਰ ਕਰਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮਜਪਦਾ ਰਹਾਂ। 

(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ  ਵੱਸ (ਤਾਕਿਮੇਰੇ ਦੁੱਖ ਮੁੱਕ ਜਾਣਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖਕੋਈ ਡਰ ਮੇਰੇਉਤੇ ਜ਼ੋਰ ਨਾ ਪਾ ਸਕੇ। 

(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈਦਾ ਰੋਗ ਕੱਟਿਆ ਜਾਏ। 

(ਹੇ ਭਾਈਭਾਵੇਂਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। 

ਹੇ ਦਿਆਲ ਪ੍ਰਭੂਦਇਆ ਕਰਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇਖਿੜਿਆ ਰਹਾਂ।1 

ਮਃ   ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ  ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ  ਇਕੋ ਦਾਤਾ ਮੰਗੀਐਸਭੁ ਕਿਛੁ ਪਲੈ ਪਾਇ  ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ  ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆਜਾਇ  ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ  ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ  ਨਾਮੁਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ੨॥


ਅਰਥਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ। ਹੇ ਮਨਇਕ ਪ੍ਰਭੂ ਨਾਲ ਹੀਪ੍ਰੇਮ ਪਾਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ। ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈਹਰੇਕ ਚੀਜ਼ ਉਸੇ ਪਾਸੋਂਮਿਲਦੀ ਹੈ। ਹੇ ਭਾਈਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ। 

ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ। ਉਹ ਗੁਰਮੁਖਿ ਬੰਦੇਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ  ਵੱਸਦਾ ਹੈ। 

ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂਮੌਜੂਦ ਹੈਉਸ ਤੋਂ ਬਿਨਾ (ਕਿਤੇ ਭੀਕੋਈ ਹੋਰ ਨਹੀਂ ਹੈ। ਹੇ ਨਾਨਕ! (ਅਰਦਾਸਕਰ ਕਿਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂਨਾਮ (ਮੂੰਹ ਨਾਲਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ।2 

ਪਉੜੀ  ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ  ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ  ਜਿਸ ਨੋ ਤੇਰਾ ਅੰਗੁ ਤਿਸੁ ਮੁਖੁਉਜਲਾ  ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ  ਜਿਸ ਨੋ ਤੇਰੀ ਨਦਰਿ  ਲੇਖਾ ਪੁਛੀਐ  ਜਿਸ ਨੋ ਤੇਰੀ ਖੁਸੀ ਤਿਨਿਨਉ ਨਿਧਿ ਭੁੰਚੀਐ  ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ  ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ੮॥

ਅਰਥ: (ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂਉਸ ਨੂੰ ਕੋਈ (ਵਿਕਾਰ ਆਦਿਕਮਾਰ ਨਹੀਂ ਸਕਦਾਕਿਉਂਕਿ ਉਸ ਨੇ ਤਾਂ(ਸਾਰਾਜਗਤ (ਹੀਜਿੱਤ ਲਿਆ ਹੈ। 

(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚਸੁਰਖ਼ਰੂ ਹੋ ਗਿਆ ਹੈਉਹ ਬੜੇ ਹੀ ਪਵਿਤ੍ਰ ਜੀਵਨਵਾਲਾ ਬਣ ਗਿਆ ਹੈ। 

(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾਹਿਸਾਬ ਨਹੀਂ ਪੁੱਛਿਆ ਜਾਂਦਾਕਿਉਂਕਿ ਹੇ ਪ੍ਰਭੂਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ। 

ਹੇ ਪ੍ਰਭੂਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀਕਰਦਾ ਹੈ।8

SHALOK, FIFTH MEHL:

Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Gurus Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || 1 || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || 2 || PAUREE: One who has You as his Saving Grace who can kill him? One who has You as his Saving Grace conquers the three worlds. One who has You on his side his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God unto whom is he subservient? One who is blessed with Your Kind Mercy is dedicated to Your worship. || 8 ||


ਨਾਮ ਸਿਮਰਨ ਤੇ ਚਮਤਕਾਰ

https://youtu.be/2DAMcVLQNUY


ਨੁਸਖਾ ਫਟਕੜੀ ਵਾਲਾ#punjabi #fatkadi#health#viral-videos ਨੁਸਖਾ ਫਟਕੜੀ ਵਾਲਾ#punjabi #fatkadi#health#viralvideos

https://youtu.be/jcOw1pbpd-s


(ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਅੰਦਰਲਾ ਮਨਮੋਹਣਾ ਦਿ੍ਸ਼)INSIDE KARTARPUR SAHIB AND HISTORY


(ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਅੰਦਰਲਾ ਮਨਮੋਹਣਾ ਦਿ੍ਸ਼)INSIDE KARTARPUR SAHIB AND HISTORY

https://youtu.be/pb8fm4JWIFg


Kirtan Sohila Sahib ​⁠@gs jhampur


Kirtan Sohila Sahib @GSJhampur

https://youtu.be/RmP3PaUk5ck

Tuesday, September 24, 2024

Sep 25 | 2024 | Hukamnama Sahib | ਟੋਡੀ ਮਹਲਾ ੫ ਘਰੁ ੨ ਦੁਪਦੇ   ੴ ਸਤਿਗੁਰ ਪ੍ਰ...

 

ਟੋਡੀ ਮਹਲਾ  ਘਰੁ  ਦੁਪਦੇ     ਸਤਿਗੁਰ ਪ੍ਰਸਾਦਿ  ਮਾਗਉ ਦਾਨੁ ਠਾਕੁਰ ਨਾਮ  ਅਵਰੁ ਕਛੂ ਮੇਰੈ ਸੰਗਿ  ਚਾਲੈ ਮਿਲੈਕ੍ਰਿਪਾ ਗੁਣ ਗਾਮ ੧॥ ਰਹਾਉ  ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ  ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ  ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ੨॥੧॥੬॥

ਅਰਥਹੇ ਮਾਲਕ ਪ੍ਰਭੂਮੈਂ (ਤੇਰੇ ਪਾਸੋਂ ਤੇਰੇਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀਕਿਰਪਾ ਹੋਵੇਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

ਹੇ ਭਾਈਹੁਕੂਮਤਧਨਤੇਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿਸਕਦੇ ਮਨੁੱਖ (ਇਹਨਾਂ ਦੀ ਖ਼ਾਤਰਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈਪਰ ਉਸ ਦੇ ਸਾਰੇ ਕੰਮਵਿਅਰਥ ਚਲੇ ਜਾਂਦੇ ਹਨ।੧।

ਹੇ ਨਾਨਕਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||


ਨਾਮ ਸਿਮਰਨ ਤੇ ਚਮਤਕਾਰ

https://youtu.be/2DAMcVLQNUY


ਨੁਸਖਾ ਫਟਕੜੀ ਵਾਲਾ#punjabi #fatkadi#health#viral-videos ਨੁਸਖਾ ਫਟਕੜੀ ਵਾਲਾ#punjabi #fatkadi#health#viralvideos

https://youtu.be/jcOw1pbpd-s


(ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਅੰਦਰਲਾ ਮਨਮੋਹਣਾ ਦਿ੍ਸ਼)INSIDE KARTARPUR SAHIB AND HISTORY


(ਸੱਚਖੰਡ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਅੰਦਰਲਾ ਮਨਮੋਹਣਾ ਦਿ੍ਸ਼)INSIDE KARTARPUR SAHIB AND HISTORY

https://youtu.be/pb8fm4JWIFg


Kirtan Sohila Sahib ​⁠@gs jhampur


Kirtan Sohila Sahib @GSJhampur

https://youtu.be/RmP3PaUk5ck


Sunday, September 22, 2024

Sep 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨ...


 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਅਰਥਹੇ ਸੰਤ ਜਨੋਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾਕੋਈ ਹੋਰ (ਰਾਖਾਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।

ਹੇ ਸੰਤ ਜਨੋਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇਪੂਰੀ ਤਰ੍ਹਾਂ (ਮੇਰੀਇੱਜ਼ਤ ਰੱਖ ਲਈ ਹੈ। ਹੇ ਭਾਈ!l ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।

ਹੇ ਸੰਤ ਜਨੋਪਿਆਰੇ ਪ੍ਰਭੂ ਨੇ (ਜੀਵਾਂ ਨੂੰਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰਰੱਖਿਆ ਹੋਇਆ ਹੈ। ਹੇ ਦਾਸ ਨਾਨਕਆਖ-ਜਦੋਂ ਭੀ ਕਿਸੇ ਨੇਪਰਮਾਤਮਾ ਦਾ ਨਾਮ ਸਿਮਰਿਆਤਦੋਂ ਉਸ ਨੇ ਆਪਣੇ ਸਾਰੇ ਦੁੱਖਦੂਰ ਕਰ ਲਏ।੨।੫।੬੯।

SORAT’H, FIFTH MEHL:

I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

Saturday, September 21, 2024

Sep 22 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂ...


 ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

(ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।


BILAAVAL, FIFTH MEHL:

The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30

Friday, September 20, 2024

Sep 21 | 2024 | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵ...

 


BILAAVAL, FOURTH MEHL:

Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. || 5 || The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. || 8 || 2 || 5 ||

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ।

ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ੧।

ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨।

ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩।

ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪।

ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫।

ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬।

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭।

ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।

  ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥...