Friday, June 14, 2024

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ...


 

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||


Thursday, June 13, 2024

ਸੰਗਰਾਂਦ ਦਾ ਹੁਕਮਨਾਮਾ ਸਾਹਿਬ ਤੇ ਅੱਜ ਦਾ ਹੁਕਮਨਾਮਾ ਸਾਹਿਬ

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥  ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ 

ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥

ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ।

(ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧।

ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ।

ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨।

ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥

ਅਰਥ: ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ) , ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ।

ਹੇ ਨਾਨਕ! ਕੋਈ ਵਿਰਲਾਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।

SHALOK, THIRD MEHL:

O Nanak, without meeting the True Guru, the world is blind; in blindness, it does its deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. || 1 || THIRD MEHL: The True Guru has commanded us to do this: through the Guru’s Gate, meditate on your Lord and Master. The Lord and Master is ever-present. He rips away the veil of doubt, and installs His Light deep within. The Name of the Lord is Ambrosial Nectar — take this healing medicine! Enshrine the Will of the True Guru in your consciousness, and make the Love of the True One your self-discipline. O Nanak, you shall be kept in peace here, and hereafter you shall celebrate with the Lord. || 2 || PAUREE: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and inspires others to give. He Himself is the Lord and Master, and He Himself is the Protector; He Himself is pervading everywhere. Servant Nanak speaks of the greatness of the Lord, the Creator, who has no greed at all. || 15 ||



Wednesday, June 12, 2024

ਹੁਕਮਨਾਮਾ ਸਾਹਿਬ | ਜੂਨ ੧੩ | ੨੦੨੪ | ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰ...

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ 

ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।

ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।

SHALOK:

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

Tuesday, June 11, 2024

ਹੁਕਮਨਾਮਾ ਸਾਹਿਬ | ਜੂਨ ੧੨ | ੨੦੨੪


 ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Monday, June 10, 2024

June 11 | 2024 | Hukamnama Sahib #sriharmandersahib #hukamnamasahib


ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(ਹੇ ਭਾਈ! ਗੁਰੂ ਦੇਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

WADAHANS, THIRD MEHL:

My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||

Sunday, June 9, 2024

June 10 | 2024 | Hukamnama Sahib

 

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖਦੂਰ ਨਹੀਂ ਹੁੰਦੀ।੧।

ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ੧।ਰਹਾਉ।

ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।

ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।

(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।

ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?੫।

ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Hukamnama sahib | June 09 | 2024


 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ 

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾਪਹਿਨਣਾ ਫਿਟਕਾਰ-ਜੋਗ ਹੈ

ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}

ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ

ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ 

ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈਜਿਸ ਨੂੰ ਹਰੀ ਆਪ ਸਮਝਾਵੇ

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 

ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ੧੧

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Friday, June 7, 2024

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰ...

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ   ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

 ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।

ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।


ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।

ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।


This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.


Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.

stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.



June 07 | Hukamnama Sahib


 

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||


Wednesday, June 5, 2024

June 06 | Hukamnama Sahib#sriharmandersahib #hukamnamasahib


  

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

Tuesday, June 4, 2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨ...


ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ 

ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 

ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।

ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।
SHALOK

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Monday, June 3, 2024

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥

ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥

ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ 

ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ 

ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ 

ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ੧੯।

SHALOK, THIRD MEHL:

One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. || 1 || THIRD MEHL: Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak, whatever the Gurmukhs do is acceptable; they remain lovingly absorbed in the Naam, the Name of the Lord. || 2 || PAUREE: I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet. || 19 ||

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮ...