ਸਹਿਜ ਪਾਠ ਸਾਹਿਬ

Wednesday, June 7, 2023

 Today’s Hukamnama Sachkhand Sri Harmandir Sahib Sri Amritsar Sahib

Ang-585 08/06/23 ਬਿਹਾਗੜਾ ਮਹਲਾ ੫ ॥

ਬਿਹਾਗੜਾ ਪੰਜਵੀਂ ਪਾਤਸ਼ਾਹੀ।


ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥

ਵਾਹਿਗੁਰੂ ਦੇ ਚਰਨ ਅੰਮ੍ਰਿਤ ਦਾ ਤਾਲਾਬ ਹਨ। ਓਥੇ ਤੂੰ ਆਪਣਾ ਵਸੇਬਾ ਕਰ, ਹੇ ਮੇਰੀ ਜਿੰਦੜੀਏ!


ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥

ਵਾਹਿਗੁਰੂ ਦੇ ਨਾਮ ਤਾਲਾਬ ਵਿੱਚ ਤੂੰ ਇਸ਼ਨਾਨ ਕਰ ਅਤੇ ਤੇਰੇ ਸਾਰੇ ਪਾਪ ਧੋਤੇ ਜਾਣਗੇ ਹੇ ਮੇਰੀ ਜਿੰਦੜੀਏ!


ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥

ਸਾਹਿਬ, ਮਿੱਤ੍ਰ ਦੇ ਨਾਮ ਅੰਦਰ ਤੂੰ ਹਮੇਸ਼ਾਂ ਇਸ਼ਨਾਨ ਕਰ, ਤੇਰੀ ਤਕਲੀਫ ਦਾ ਅੰਨ੍ਹੇਰਾ ਦੂਰ ਹੋ ਜਾਵੇਗਾ।


ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥

ਉਹ ਜਨਮ ਮਰਨ ਦੇ ਚੱਕਰ ਤੋਂ ਮੁਕਤ ਹੋ ਜਾਂਦਾ ਹੈ ਕਿਉਂਕਿ ਉਸ ਦੀ ਮੌਤ ਦੀ ਫਾਹੀ ਕੱਟੀ ਜਾਂਦੀ ਹੈ।


ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥

ਸਤਿ ਸੰਗਤ ਨਾਲ ਜੁੜ ਤਾਂ ਜੋ ਤੂੰ ਨਾਮ ਨਾਲ ਰੰਗਿਆ ਜਾਵੇਂ। ਉਥੇ ਤੇਰੀ ਮਨਸ਼ਾਂ ਪੂਰੀ ਹੋ ਜਾਵੇਗੀ।


ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥

ਨਾਨਕ ਬਿਨੇ ਕਰਦਾ ਹੈ, ਹੇ ਵਾਹਿਗੁਰੂ! ਮੇਰੇ ਉੱਤੇ ਤਰਸ ਕਰ ਤਾਂ ਜੋ ਮੇਰਾ ਤੇਰੇ ਕੰਵਲ ਰੂਪੀ ਚਰਨਾਂ ਵਿੱਚ ਵਾਸਾ ਹੋ ਜਾਵੇ।


ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥

ਉੱਥੇ ਹਮੇਸ਼ਾਂ ਖੁਸ਼ੀ ਤੇ ਮੌਜ ਬਹਾਰਾ ਹਨ ਅਤੇ ਬੈਕੁੰਠੀ ਕੀਰਤਨ ਓਥੇ ਗੂੰਜਦਾ ਹੈ।


ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥

ਇਕੱਤ੍ਰ ਹੋ ਕੇ ਨੇਕ ਪੁਰਸ਼ ਸੁਆਮੀ ਦਾ ਜੱਸ ਗਾਇਨ ਕਰਦੇ ਹਨ ਅਤੇ ਮਾਲਕ ਦੀ ਜਿੱਤ ਦੇ ਨਾਹਰੇ ਲਾਉਂਦੇ ਹਨ।


ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥

ਇਕੱਤ੍ਰ ਹੋ ਅਤੇ ਉਸ ਦੇ ਪਿਆਰ ਤੇ ਪ੍ਰੀਤ ਦੇ ਅੰਮ੍ਰਿਤ ਅੰਦਰ ਭਿੱਜ ਸਾਧੂ ਸੱਜਣ ਮਿਲ ਕੇ ਸੁਆਮੀ ਦਾ ਜੱਸ ਗਾਇਨ ਕਰਦੇ ਅਤੇ ਆਪਣੇ ਭਰਤੇ ਨੂੰ ਚੰਗੇ ਲੱਗਦੇ ਹਨ।


ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥

ਸਵੈ ਹੰਗਤਾ ਨੂੰ ਮਾਰ ਕੇ ਉਹ ਹਰੀ ਦੇ ਨਫੇ ਨੂੰ ਹਾਸਲ ਕਰਦੇ ਹਨ ਅਤੇ ਆਪਣੇ ਨਾਲੋਂ ਦੇਰ ਤੋਂ ਵਿਛੜੇ ਕੰਤ ਨੂੰ ਮਿਲ ਪੈਦੇ ਹਨ।


ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥

ਅਦੁੱਤੀ, ਪਹੁੰਚ ਤੋਂ ਪਰ੍ਹੇ ਅਤੇ ਬੇਅੰਤ ਸਾਹਿਬ ਆਪਣੀ ਰਹਿਮਤ ਧਾਰਦਾ ਹੈ ਅਤੇ ਉਨ੍ਹਾਂ ਨੂੰ ਬਾਹੋਂ ਫੜ ਆਪਣੇ ਨਿੱਜ ਦੇ ਬਣਾ ਲੈਦਾ ਹੈ।


ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥

ਨਾਨਕ ਜੋਦੜੀ ਕਰਦਾ ਹੈ, ਹਮੇਸ਼ਾਂ ਹੀ ਪਵਿੱਤ੍ਰ ਹਨ ਉਹ ਜੋ ਸੱਚੇ ਨਾਮ ਦੀ ਉਸਤਤੀ ਗਾਇਨ ਕਰਦੇ ਹਨ।


ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥

ਤੂੰ ਹੇ ਪਰਮ ਚੰਗੇ ਕਰਮਾਂ ਵਾਲਿਆ ਗੁਰੂ ਗੋਬਿੰਦ ਦੀ ਸੁਰਜੀਤ ਕਰਨ ਵਾਲੀ ਗੁਰਬਾਣੀ ਸ੍ਰਵਣ ਕਰ।


ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥

ਜਿਸ ਦੇ ਭਾਗਾਂ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ ਕੇਵਲ ਉਸ ਦੇ ਹਿਰਦੇ ਅੰਦਰ ਹੀ ਪ੍ਰਵੇਸ਼ ਕਰਦੀ ਹੈ।


ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥

ਕੇਵਲ ਉਹੀ ਇਸ ਅਕਹਿ ਵਾਰਤਾ ਨੂੰ ਸਮਝਦਾ ਹੈ, ਜਿਸ ਤੇ ਵਾਹਿਗੁਰੂ ਆਪ ਮਿਹਰ ਧਾਰਦਾ ਹੈ।


ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥

ਉਹ ਅਬਿਨਾਸ਼ੀ ਹੋ ਜਾਂਦਾ ਹੈ ਅਤੇ ਮੁੜ ਕੇ ਮਰਦਾ ਨਹੀਂ। ਉਸ ਦੇ ਝਗੜੇ, ਬਖੇੜੇ ਅਤੇ ਦੁਖੜੇ ਦੂਰ ਹੋ ਜਾਂਦੇ ਹਨ।


ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥

ਉਹ ਵਾਹਿਗੁਰੂ ਦੀ ਪਨਾਹ ਪਾ ਲੈਦਾ ਹੈ, ਜੋ ਉਸ ਨੂੰ ਛੱਡ ਕੇ ਹੋਰ ਕਿਧਰੇ ਨਹੀਂ ਜਾਂਦਾ। ਉਸ ਦੀ ਆਤਮਾ ਤੇ ਦੇਹ ਨੂੰ ਸੁਆਮੀ ਦਾ ਪਿਆਰ ਚੰਗਾ ਲੱਗਦਾ ਹੈ।


ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥

ਨਾਨਕ ਪ੍ਰਾਰਥਨਾ ਕਰਦਾ ਹੈ, ਹੇ ਪ੍ਰਾਣੀ! ਤੂੰ ਸਦੀਵ ਹੀ ਪਾਲਨ ਅਤੇ ਸੁਧਾ ਸਰੂਪ ਗੁਰੂ ਕੀ ਬਾਣੀ ਦਾ ਗਾਇਨ ਕਰ।


ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥

ਮੇਰਾ ਮਨੂਆ ਤੇ ਸਰੀਰ ਪ੍ਰਭੂ ਦੇ ਪਿਆਰ ਵਿੱਚ ਗਲਤਾਨ ਹੋਏ ਹੋਏ ਹਨ। ਮੇਰੀ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ ਹੈ।


ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥

ਜਿਸ ਤੋਂ ਮੈਂ ਉਤਪੰਨ ਹੋਇਆ ਸੀ ਉਸ ਸੁਆਮੀ ਨੇ ਮੈਨੂੰ ਆਪਣੇ ਵਿੱਚ ਲੀਨ ਕਰ ਲਿਆ ਹੈ।


ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥

ਜਿਸ ਤਰ੍ਹਾਂ ਪਾਣੀ ਪਾਣੀ ਨਾਲ ਅਭੇਦ ਹੋ ਜਾਂਦਾ ਹੈ ਏਸੇ ਤਰ੍ਹਾਂ ਹੀ ਮੈਂ ਤਾਣੇ ਪੇਟੇ ਦੀ ਮਾਨੰਦ ਪ੍ਰਭੂ ਦੇ ਪ੍ਰਕਾਸ਼ ਨਾਲ ਮਿਲ ਗਿਆ ਹਾਂ।


ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥

ਇਕ ਸੁਆਮੀ ਹੀ ਸਮੁੰਦਰ, ਧਰਤੀ ਅਤੇ ਆਕਾਸ਼ ਅੰਦਰ ਰਮਿਆ ਹੋਇਆ ਹੈ। ਮੈਨੂੰ ਹੋਰ ਕੋਈ ਨਜ਼ਰੀਂ ਨਹੀਂ ਪੈਂਦਾ।


ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥

ਉਹ ਜੰਗਲਾਂ ਘਾਅ ਦੀਆਂ ਤਿੜਾਂ ਅਤੇ ਤਿੰਨਾਂ ਜਹਾਨਾਂ ਅੰਦਰ ਪੂਰੀ ਤਰ੍ਹਾਂ ਵਿਆਪਕ ਹੋ ਰਿਹਾ ਹੈ। ਉਸ ਦਾ ਮੁੱਲ ਮੈਂ ਦੱਸ ਨਹੀਂ ਸਕਦਾ।


ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥

ਨਾਨਕ ਬੇਨਤੀ ਕਰਦਾ ਹੈ ਜਿਸ ਨੇ ਇਹ ਰਚਨਾ ਰਚੀ ਹੈ ਉਹ ਖੁਦ ਹੀ ਇਸ ਬਾਰੇ ਸਭ ਕੁਝ ਜਾਣਦਾ ਹੈ।

Tuesday, June 6, 2023

June 07,2023 Hukamnama Sahib

 The daily Hukamnama Sahib from Sri Darbar Sahib Amritsar including English and Punjabi translation audio 


 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Email ThisBlogThis!Share to TwitterShare to FacebookShare to Pinterest



 Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Monday, June 5, 2023

June 06,2023 Hukamnama Sahib

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Sunday, June 4, 2023

June 05,2023 Hukamnama Sahib

 The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥  ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।   BAIRAAREE, FOURTH MEHL:  The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 || 


June 04,2023 Hukamnama Sahib

 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 

 (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥  (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥  ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।

ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥  ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।

ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥  (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ 

(ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।


SHALOK, THIRD MEHL:

He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||

Saturday, May 27, 2023

May 27 2023 Hukamnama Sahib

  The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।  DHANAASAREE, DEVOTEE RAVI DAAS JEE:  ONE UNIVERSAL CREATOR GOD. BY THE GRACE OF THE TRUE GURU:  There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||  

Brought to you by @ Gs jhampur ---------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Saturday, May 20, 2023

May 21,2023 Hukamnama Sahib

ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥

ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ।

ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧।

(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨।

(ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ੩।

(ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭।

BILAAVAL, FIFTH MEHL:

The cripple crosses over the mountain, the fool becomes a wise man, and the blind man sees the three worlds, by meeting with the True Guru and being purified. || 1 || This is the Glory of the Saadh Sangat, the Company of the Holy; listen, O my friends. Filth is washed away, millions of sins are dispelled, and the consciousness becomes immaculate and pure. || 1 || Pause || Such is devotional worship of the Lord of the Universe, that the ant can overpower the elephant. Whoever the Lord makes His own, is blessed with the gift of fearlessness. || 2 || The lion becomes a cat, and the mountain looks like a blade of grass. Those who worked for half a shell, will be judged very wealthy. || 3 || What glorious greatness of Yours can I describe, O Lord of infinite excellences? Please bless me with Your Mercy, and grant me Your Name; O Nanak, I am lost without the Blessed Vision of Your Darshan. || 4 || 7 || 37 ||

  ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ  ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵ...