ਸਹਿਜ ਪਾਠ ਸਾਹਿਬ

Sunday, April 21, 2024

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ 

ਅਰਥ:  (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ। (ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ। ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ। ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ) ?

(ਹੇ ਪ੍ਰਭੂ! ਕੋਈ ਭੀ ਐਸਾ ਜੀਵ ਨਹੀਂ ਹੈ) ਜੋ ਤੇਰੀ ਹਸਤੀ ਨੂੰ ਬਿਆਨ ਕਰ ਕੇ ਸਮਝਾ ਸਕੇ। ਹੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਆਪਣੀ ਮੇਹਰ ਦੀ ਨਿਗਾਹ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ (ਤੇਰੇ ਗੁਣਾਂ ਦੀ) ਵਿਚਾਰ ਕਰਦਾ ਹੈ। 

(ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ, (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ।1। 

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥

ਅਰਥ:  ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ। ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ। ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੂੰ ਇਕ-ਰਸ ਸਭਨਾਂ ਵਿਚ ਸਮਾ ਰਿਹਾ ਹੈਂ। 

ਹੇ ਭਾਈ! ਪਾਰਬ੍ਰਹਮ ਪਰਮੇਸਰ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ ਉਸ ਦੇ ਗੁਣਾਂ ਦਾ ਅੰਤ (ਕੋਈ ਜੀਵ) ਨਹੀਂ ਪਾ ਸਕਦਾ। ਉਸ ਪ੍ਰਭੂ ਦਾ ਕੋਈ ਖ਼ਾਸ ਰੂਪ ਕੋਈ ਖ਼ਾਸ ਚਿਹਨ ਚੱਕਰ ਦੱਸਿਆ ਨਹੀਂ ਜਾ ਸਕਦਾ। ਉਹ ਪ੍ਰਭੂ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਗੁਰੂ ਦੀ ਰਾਹੀਂ ਹੀ ਇਹ ਸਮਝ ਪੈਂਦੀ ਹੈ ਕਿ ਉਸ ਪਰਮਾਤਮਾ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਦਿਨ ਰਾਤ ਹਰ ਵੇਲੇ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ, ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ। 

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ। ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ।2। 

ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ 


ਅਰਥ:  ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਤੂੰ ਸਭ ਤੋਂ ਵੱਡਾ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ। ਹੇ ਹਰੀ! ਤੂੰ ਹੀ ਇਕੋ ਇਕ ਮਾਲਕ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ਤੂੰ ਆਪ ਹੀ ਸਭ ਦੇ ਅੰਦਰ ਮੌਜੂਦ ਹੈਂ, ਤੂੰ ਆਪ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਹੇ ਹਰੀ! ਤੂੰ ਸਭ ਵਿਚ ਵਿਆਪਕ ਹੈਂ, ਤੂੰ ਘਟ ਘਟ ਦੀ ਜਾਣਨ ਵਾਲਾ ਹੈਂ, ਤੂੰ ਸਭ ਤੋਂ ਸ਼ਿਰੋਮਣੀ ਹੈਂ, ਤੇਰੇ ਜੇਡਾ ਹੋਰ ਕੋਈ ਨਹੀਂ ਹੈ। ਹਰ ਥਾਂ ਤੇਰਾ ਹੀ ਹੁਕਮ ਚੱਲ ਰਿਹਾ ਹੈ, ਹਰ ਥਾਂ ਤੂੰ ਹੀ ਤੂੰ ਮੌਜੂਦ ਹੈਂ, ਜਗਤ ਵਿਚ ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ। 

ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ ਇਕ ਉਹ ਪਰਮਾਤਮਾ ਹੀ ਰਮ ਰਿਹਾ ਹੈ, ਗੁਰੂ ਦੀ ਸਰਨ ਪਿਆਂ ਉਸ ਪਰਮਾਤਮਾ ਦੇ ਨਾਮ ਦੀ ਸੂਝ ਪੈਂਦੀ ਹੈ। 

ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਭ ਤੋਂ ਵੱਡਾ ਹਾਕਮ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ।3। 

ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥ 

ਅਰਥ:  ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ। ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ, (ਆਪਣੀ ਇਸ ਰਚਨਾ ਨੂੰ ਆਪਣੇ ਹੁਕਮ ਵਿਚ) ਤੋਰ। ਹੇ ਕਰਤਾਰ! ਜਿਵੇਂ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸ੍ਰਿਸ਼ਟੀ ਨੂੰ ਕਾਰੇ ਲਾ ਰਿਹਾ ਹੈਂ, ਸਾਰੀ ਲੁਕਾਈ ਤੇਰੇ ਹੀ ਹੁਕਮ ਦੇ ਅਨੁਸਾਰ ਹੋ ਕੇ ਤੁਰਦੀ ਹੈ। ਸਾਰੀ ਲੁਕਾਈ ਤੇਰੇ ਹੁਕਮ ਵਿਚ ਹੀ ਟਿਕੀ ਰਹਿੰਦੀ ਹੈ, ਜਦੋਂ ਤੈਨੂੰ ਚੰਗਾ ਲੱਗਦਾ ਹੈ, ਤਾਂ ਤੇਰੇ ਹੁਕਮ ਅਨੁਸਾਰ ਹੀ (ਜੀਵਾਂ ਨੂੰ) ਆਦਰ-ਮਾਣ ਮਿਲਦਾ ਹੈ। 

ਹੇ ਭਾਈ! ਜੇ ਗੁਰੂ ਦੀ ਸਰਨ ਪੈ ਕੇ ਚੰਗੀ ਅਕਲ ਹਾਸਲ ਕਰ ਲਈਏ, ਜੇ (ਆਪਣੇ ਅੰਦਰੋਂ) ਹਉਮੈ-ਅਹੰਕਾਰ ਦੂਰ ਕਰ ਲਈਏ, ਤਾਂ ਗੁਰ-ਸ਼ਬਦ ਦੀ ਬਰਕਤਿ ਨਾਲ ਉਹ ਕਰਤਾਰ ਹਰ ਥਾਂ ਵਿਆਪਕ ਦਿੱਸਦਾ ਹੈ। 

ਹੇ ਨਾਨਕ! (ਆਖ– ਹੇ ਕਰਤਾਰ!) ਤੇਰਾ ਹੁਕਮ ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ (ਤੇਰੇ ਹੁਕਮ ਦੀ ਸਮਝ) ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀਾ ਹੈ, (ਜਿਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ ਉਹ ਤੇਰੇ) ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ। ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਆਪਣੀ ਇਸ ਸ੍ਰਿਸ਼ਟੀ ਨੂੰ ਆਪਣੇ ਹੁਕਮ ਵਿਚ) ਤੋਰ।4।7।14।

AASAA, FOURTH MEHL, CHHANT:

My Lord of the Universe is great, unapproachable, unfathomable, primal, immaculate and formless. His condition cannot be described; His Glorious Greatness is immeasurable. My Lord of the Universe is invisible and infinite. The Lord of the Universe is invisible, infinite and unlimited. He Himself knows Himself. What should these poor creatures say? How can they speak of and describe You? That Gurmukh who is blessed by Your Glance of Grace contemplates You. My Lord of the Universe is great, unapproachable, unfathomable, primal, immaculate and formless. || 1 || You, O Lord, O Primal Being, are the Limitless Creator; Your limits cannot be found. You are pervading and permeating each and every heart, everywhere, You are contained in all. Within the heart is the Transcendent, Supreme Lord God, whose limits cannot be found. He has no form or shape; He is unseen and unknown. The Gurmukh sees the unseen Lord. He remains in continual ecstasy, day and night, and is spontaneously absorbed into the Naam. You, O Lord, O Primal Being, are the Limitless Creator; Your limits cannot be found. || 2 || You are the True, Transcendent Lord, forever imperishable. The Lord, Har, Har, is the treasure of virtue. The Lord God, Har, Har, is the One and only; there is no other at all. You Yourself are the all-knowing Lord. You are the all-knowing Lord, the most exalted and auspicious; there is no other as great as You. The Word of Your Shabad is pervading in all; whatever You do, comes to pass. The One Lord God is permeating all; the Gurmukh comes to understand the Lords Name. You are the True, Transcendent Lord, forever imperishable. The Lord, Har, Har, is the treasure of virtue. || 3 || You are the Creator of all, and all greatness is Yours. As it pleases Your Will, so do we act. As it pleases Your Will, so do we act. All are merged into Your Shabad. When it pleases Your Will, we obtain greatness through Your Shabad. The Gurmukh obtains wisdom, and eliminates his self-conceit, and remains absorbed in the Shabad. The Gurmukh obtains Your incomprehensible Shabad; O Nanak, he remains merged in the Naam. You are the Creator of all, and all greatness is Yours. As it pleases Your Will, so do we act. || 4 || 7 || 1

Saturday, April 20, 2024

Today's Hukamnama Sahib | April 21 | 2024w

  ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥h

ਅਰਥ:  (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1। 

(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ। 

ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ।2। 

ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ।3। 

ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ।4।9। 

ਨੋਟ: ਦੋ ਦੋ ਤੁਕਾਂ ਦੇ 'ਬੰਦ' ਵਾਲੇ ਇਹ 9 ਸ਼ਬਦ ਹਨ।

AASAA:

As long as the oil and the wick are in the lamp, everything is illuminated. But when the oil is burnt, the wick goes out, and the mansion becomes desolate. || 1 || O mad-man, no one will keep you, for even a moment. Meditate on the Name of that Lord. || 1 || Pause || Tell me, whose mother is that, whose father is that, and which man has a wife? When the pitcher of the body breaks, no one cares for you at all. Everyone says, Take him away, take him away || 2 || Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. || 3 || Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. || 4 || 9 || DU-TUKAS ||


ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉ...


ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥

ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।

ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥

ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧।

ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ 

ਅਰਥ: ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ।

ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ 

ਅਰਥ: (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨।

ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ 

ਅਰਥ: ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।

ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥ 

ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।

SHALOK, THIRD MEHL:

The filth of countless incarnations sticks to this mind; it has become pitch black. The oily rag cannot be cleaned by merely washing it, even if it is washed a hundred times. By Guru’s Grace, one remains dead while yet alive; his intellect is transformed, and he becomes detached from the world. O Nanak, no filth sticks to him, and he does not fall into the womb again. || 1 || THIRD MEHL: Kali Yuga is called the Dark Age, but the most sublime state is attained in this age. The Gurmukh obtains the fruit, the Kirtan of the Lord’s Praises; this is his destiny, ordained by the Lord. O Nanak, by Guru’s Grace, he worships the Lord night and day; he chants the Lord’s Name, and remains absorbed in the Lord’s devotional worship. || 2 || PAUREE: O Lord, unite me with the Saadh Sangat, the Company of the Holy, so that with my mouth, I may speak the sublime Word of the Guru’s Bani. I sing the Glorious Praises of the Lord, and constantly chant the Lord’s Name; through the Guru’s Teachings, I enjoy the Lord’s Love constantly. I take the medicine of meditation on the Lord’s Name, which has cured all diseases and multitudes of sufferings. Those who do not forget the Lord, while breathing or eating — know them to be the perfect servants of the Lord. Those Gurmukhs who worship the Lord in adoration end their subservience to the Messenger of Death, and to the world. || 22 ||

Thursday, April 18, 2024

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮ...

 ਰਾਗੁ ਸੂਹੀ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ 

ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ।

ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ।

ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।

ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ 

ਅਰਥ: ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ। ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ।

ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਜਗਤ ਦੇ ਸ਼ੁਰੂ ਵਿਚ ਉਹੀ ਸੀਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ।

ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ। ਹੇ ਨਾਨਕ! ਆਖ-) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ।੨।

ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥


ਅਰਥ: ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ-ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ।

ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ।

ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ। ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ੩।

ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧ 

ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ। ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ

ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ

ਹੇ ਭਾਈ! ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ। ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ। ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ੧੧

English Translation: 

RAAG SOOHEE,  FIFTH MEHL,  CHHANT:  

ONE UNIVERSAL CREATOR GOD.  BY THE GRACE OF THE TRUE GURU:  

My Dear Lord and Master, my Friend, speaks so sweetly. I have grown weary of testing Him, but still, He never speaks harshly to me. He does not know any bitter words; the Perfect Lord God does not even consider my faults and demerits. It is the Lord’s natural way to purify sinners; He does not overlook even an iota of service. He dwells in each and every heart, pervading everywhere; He is the nearest of the near. Slave Nanak seeks His Sanctuary forever; the Lord is my Ambrosial Friend.  || 1 ||   I am wonder-struck, gazing upon the incomparable Blessed Vision of the Lord’s Darshan. My Dear Lord and Master is so beautiful; I am the dust of His Lotus Feet. Gazing upon God, I live, and I am at peace; no one else is as great as He is. Meditating on His Lotus Feet, I have crossed over the sea, the terrifying world-ocean. Nanak seeks the Sanctuary of the Perfect Transcendent Lord; You have no end or limitation, Lord.  || 2 ||   I shall not forsake, even for an instant, my Dear Beloved Lord, the Support of the breath of life. The Guru, the True Guru, has instructed me in the contemplation of the True, Inaccessible Lord. Meeting with the humble, Holy Saint, I obtained the Naam, the Name of the Lord, and the pains of birth and death left me. I have been blessed with peace, poise and abundant bliss, and the knot of egotism has been untied. He is inside all, and outside of all; He is untouched by love or hate. Slave Nanak has entered the Sanctuary of the Lord of the Universe; the Beloved Lord is the Support of the mind.  || 3 ||   I searched and searched, and found the immovable, unchanging home of the Lord. I have seen that everything is transitory and perishable, and so I have linked my consciousness to the Lotus Feet of the Lord. God is eternal and unchanging, and I am just His hand-maiden; He does not die, or come and go in reincarnation. He is overflowing with Dharmic faith, wealth and success; He fulfills the desires of the mind. The Vedas and the Simritees sing the Praises of the Creator, while the Siddhas, seekers and silent sages meditate on Him. Nanak has entered the Sanctuary of his Lord and Master, the treasure of mercy; by great good fortune, he sings the Praises of the Lord, Har, Har.  || 4 || 1 || 11 ||  


Wednesday, April 17, 2024

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ...


ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।

ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂਪਾਰ ਲੰਘਾ ਲੈ।੪।੧੨।੧੮।


SOOHEE, FIFTH MEHL:

Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting 

  ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।

ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂਪਾਰ ਲੰਘਾ ਲੈ।੪।੧੨।੧੮।


SOOHEE, FIFTH MEHL:

Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting 

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿ...