ਸਹਿਜ ਪਾਠ ਸਾਹਿਬ

Tuesday, May 7, 2024

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ #srigu...

 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ੩।

ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂਤੂੰ ਅਪਹੁੰਚ ਹੈਂਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।


DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

RAAMKALEE, FIRST MEHL:You calculate the auspicious days, but you do no...

Monday, May 6, 2024

  RAAMKALEE,  FIRST MEHL:

You calculate the auspicious days, but  you do not understand that the One Creator Lord is above these auspicious days. He alone knows the way, who meets the Guru. When one follows the Guru’s Teachings, then he realizes the Hukam of God’s Command.  || 1 ||   Do not tell lies, O Pandit; O religious scholar, speak the Truth. When egotism is eradicated through the Word of the Shabad, then one finds His home.  || 1 ||  Pause  ||   Calculating and counting, the astrologer draws the horoscope. He studies it and announces it, but he does not understand reality. Understand, that the Word of the Guru’s Shabad is above all. Do not speak of anything else; it is all just ashes.  || 2 ||   You bathe, wash, and worship stones. But without being imbued with the Lord, you are the filthiest of the filthy. Subduing your pride, you shall receive the supreme wealth of God. The mortal is liberated and emancipated, meditating on the Lord.  || 3 ||   You study the arguments, but do not contemplate the Vedas. You drown yourself — how will you save your ancestors? How rare is that person who realizes that God is in each and every heart. When one meets the True Guru, then he understands.  || 4 ||   Making his calculations, cynicism and suffering afflict his soul. Seeking the Sanctuary of the Guru, peace is found. I sinned and made mistakes, but now I seek Your Sanctuary. The Guru led me to meet the Lord, according to my past actions.  || 5 ||   If one does not enter the Guru’s Sanctuary, God cannot be found. Deluded by doubt, one is born, only to die, and come back again. Dying in corruption, he is bound and gagged at Death’s door. The Naam, the Name of the Lord, is not in his heart, and he does not act according to the Shabad.  || 6 ||   Some call themselves Pandits, religious scholars and spiritual teachers. Tinged with double-mindedness, they do not find the Mansion of the Lord’s Presence. One who takes the Support of the Naam, by Guru’s Grace, is a rare person, one among millions, incomparable.  || 7 ||   One is bad, and another good, but the One True Lord is contained in all. Understand this, O spiritual teacher, through the support of the True Guru: rare indeed is that Gurmukh, who realizes the One Lord. His comings and goings cease, and he merges in the Lord.  || 8 ||   Those who have the One Universal Creator Lord within their hearts, possess all virtues; they contemplate the True Lord. One who acts in harmony with the Guru’s Will, O Nanak, is absorbed in the Truest of the True.  || 9 || 4 || ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥ 


ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਜੂਠ ਨਾਹ ਬੋਲ। ਸੱਚ ਬੋਲਣਾ ਚਾਹੀਦਾ ਹੈ। ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।1। ਰਹਾਉ। 

ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) । ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।1। 

(ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ, (ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ। (ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ। ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ।2। 

(ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ। (ਹੇ ਪੰਡਿਤ!) ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ, (ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ।3। 

(ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ, (ਅਰਥ ਤੇ ਕਰਮ ਕਾਂਡ ਆਦਿਕ ਦੀ) ਬਹਿਸ ਨੂੰ ਹੀ ਪੜ੍ਹਦਾ ਹੈ (ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਵਿਚ ਡੁੱਬਾ ਰਹਿੰਦਾ ਹੈ) , ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ? ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ।4। 

ਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ। ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀਂ ਪਰਮਾਤਮਾ ਦੀ ਸਰਨ ਆਉਂਦੇ ਹਾਂ, ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ।5। 

ਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ, ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ। 

(ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ, ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ।6। 

ਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ, ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ, ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ। ਕ੍ਰੋੜਾਂ ਵਿਚੋਂ ਕੋਈ ਉਹ ਬੰਦਾ ਅਦੁਤੀ ਹੈ ਜਿਸ ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜ਼ਿੰਦਗੀ ਦਾ ਆਸਰਾ ਮਿਲ ਗਿਆ ਹੈ।7। 

ਹੇ ਪੰਡਿਤ! ਜੇ ਤੂੰ ਗਿਆਨਵਾਨ ਬਣਨਾ ਹੈ ਤਾਂ ਗੁਰੂ ਦਾ ਆਸਰਾ-ਪਰਨਾ ਲੈ ਕੇ ਇਹ ਗੱਲ ਸਮਝ ਲੈ ਕੇ (ਜਗਤ ਵਿਚ) ਚਾਹੇ ਕੋਈ ਭਲਾ ਹੈ ਚਾਹੇ ਬੁਰਾ ਹੈ ਹਰੇਕ ਵਿਚ ਸਦਾ-ਥਿਰ ਪ੍ਰਭੂ ਹੀ ਮੌਜੂਦ ਹੈ। ਉਹਨਾਂ ਵਿਰਲੇ ਬੰਦਿਆਂ ਨੇ ਹਰ ਥਾਂ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਿਆ ਹੈ ਜੇਹੜੇ ਗੁਰੂ ਦੀ ਸਰਨ ਪਏ ਹਨ। (ਗੁਰ-ਸਰਨ ਦੀ ਬਰਕਤਿ ਨਾਲ) ਉਹ ਆਪਣਾ ਜਨਮ ਮਰਨ ਮਿਟਾ ਕੇ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦੇ ਹਨ।8। 

(ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਵੱਸਦਾ ਹੈ, ਸਾਰੇ ਜੀਵਾਂ ਦਾ ਮਾਲਕ ਸਦਾ-ਥਿਰ ਪ੍ਰਭੂ ਉਹਨਾਂ ਦੀ ਸੁਰਤਿ ਦਾ ਸਦਾ ਨਿਸ਼ਾਨਾ ਬਣਿਆ ਰਹਿੰਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰ ਕੇ (ਆਪਣੇ) ਸਾਰੇ ਕੰਮ ਕਰਦਾ ਹੈ (ਤੇ ਸ਼ੁਭ ਅਸ਼ੁਭ ਮੁਹੂਰਤਾਂ ਦੇ ਭਰਮ ਵਿਚ ਨਹੀਂ ਪੈਂਦਾ) ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ (ਤੇ ਉਸ ਨੂੰ ਆਤਮਕ ਤੇ ਸੰਸਾਰਕ ਪਦਾਰਥ ਉਸ ਦਰ ਤੋਂ ਮਿਲਦੇ ਰਹਿੰਦੇ ਹਨ) ।9।4।

Sunday, May 5, 2024

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ...


ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

Saturday, May 4, 2024

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ #hukamnam...

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ 


SOOHEE, FOURTH MEHL:

I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।

ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।

ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।

ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

 ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ 


SOOHEE, FOURTH MEHL:

I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।

ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।

ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।

ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿ...


ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।

(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।

(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।

ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।

SOOHEE, FIFTH MEHL:

Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. || 1 || Listen, O my companions — these are the signs on the Path to meet God. Dedicate your mind and body to Him; stop living to please others. || 1 || Pause || One soul-bride counsels another, to do only that which pleases God. Such a soul-bride merges into the Being of God. || 2 || One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. || 3 || I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. || 4 || 3 ||

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲ...