ਸਹਿਜ ਪਾਠ ਸਾਹਿਬ

Tuesday, May 28, 2024

 ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ 

ਅਰਥ:  ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1। 

ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ। 

ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2। 

ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3। 

(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।


English Translation:

AASAA:  

Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny?  || 1 ||   Wherever I go, the Lord is there. He continually plays in supreme bliss.  || 1 ||  Pause  ||   I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny?  || 2 ||   I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny?  || 3 ||   The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces.  || 4 || 2 ||  

Monday, May 27, 2024


AASAA, CHHANT, FIFTH MEHL, FOURTH HOUSE:  

ONE UNIVERSAL CREATOR GOD.  BY THE GRACE OF THE TRUE GURU:  

My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied. My Beloved shall not leave me to go anywhere — this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him.  || 1 ||   Just like the fish which revels in water, I am intoxicated with the sublime essence of the Lord, my Lord King. The Perfect Guru has instructed me, and blessed me with salvation in my life; I love the Lord, my King. The Lord Master, the Searcher of hearts, blesses me with salvation in my life; He Himself attaches me to His Love. The Lord is the treasure of jewels, the perfect manifestation; He shall not forsake us to go anywhere else. God, the Lord Master, is so accomplished, beauteous, and all-knowing; His gifts are never exhausted. As the fish is enraptured by the water, so is Nanak intoxicated by the Lord.  || 2 ||   As the song-bird yearns for the rain-drop, the Lord, the Lord my King, is the Support of my breath of life. My Lord King is more beloved than all wealth, treasure, children, siblings and friends. The absolute Lord, the Primal Being, is more beloved than all; His condition cannot be known. I shall never forget the Lord, for an instant, for a single breath; through the Word of the Guru’s Shabad, I enjoy His Love. The Primal Lord God is the Life of the Universe; His Saints drink in the Lord’s sublime essence. Meditating on Him, doubts, attachments and pains are shaken off. As the song-bird yearns for the rain-drop, so does Nanak love the Lord.  || 3 ||   Meeting the Lord, my Lord King, my desires are fulfilled. The walls of doubt have been torn down, meeting the Brave Guru, O Lord King. The Perfect Guru is obtained by perfect pre-ordained destiny; God is the Giver of all treasures — He is merciful to the meek. In the beginning, in the middle, and in the end, is God, the most beautiful Guru, the Sustainer of the World. The dust of the feet of the Holy purifies sinners, and brings great joy, bliss and ecstasy. The Lord, the Infinite Lord, has met with Nanak, and his desires are fulfilled.  || 4 || 1 || 3 ||  


ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ 


ਅਰਥ:  (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ। ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) । 

ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ।1।

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥ 

ਅਰਥ:  ਹੇ ਮੇਰੇ ਪਿਆਰੇ! ਮੇਰੀਆਂ ਅੱਖਾਂ ਪ੍ਰਭੂ-ਪਤੀ ਦੇ ਦਰਸ਼ਨ ਵਿਚ ਮਸਤ ਹਨ ਜਿਵੇਂ ਪਪੀਹਾ (ਸ੍ਵਾਂਤੀ ਵਰਖਾ ਦੀ) ਬੂੰਦ (ਲਈ ਤਾਂਘਦਾ ਹੈ) । ਹੇ ਮੇਰੇ ਪਿਆਰੇ! ਜਦੋਂ ਮੇਰਾ ਮਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਪੀਂਦਾ ਹੈ ਤਾਂ ਠੰਢਾ-ਠਾਰ ਹੋ ਜਾਂਦਾ ਹੈ। ਹੇ ਮੇਰੇ ਪਿਆਰੇ! ਮੇਰੇ ਸਰੀਰ ਵਿਚ ਉਪਜਿਆ ਹੋਇਆ ਵਿਛੋੜੇ ਦਾ ਦਰਦ ਮੈਨੂੰ ਜਗਾਈ ਰੱਖਦਾ ਹੈ, ਕਿਸੇ ਤਰ੍ਹਾਂ ਭੀ ਮੈਨੂੰ ਨੀਂਦ ਨਹੀਂ ਪੈਂਦੀ। ਹੇ ਨਾਨਕ! (ਆਖ–) ਹੇ ਮੇਰੇ ਪਿਆਰੇ! ਗੁਰੂ ਦੀ ਬਖ਼ਸ਼ੀ ਲਗਨ ਦੀ ਬਰਕਤਿ ਨਾਲ ਮੈਂ ਸੱਜਣ ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲਿਆ ਹੈ।3। 

ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥ 

ਅਰਥ:  ਹੇ ਮੇਰੇ ਪਿਆਰੇ! ਚੇਤ (ਦਾ ਮਹੀਨਾ) ਚੜ੍ਹਦਾ ਹੈ, ਬਸੰਤ (ਦਾ ਮੌਸਮ) ਆਉਂਦਾ ਹੈ, (ਸਾਰਾ ਸੰਸਾਰ ਆਖਦਾ ਹੈ ਕਿ ਇਹ) ਸੋਹਣੀ ਰੁੱਤ (ਆ ਗਈ ਹੈ, ਪਰ) ਹੇ ਮੇਰੇ ਪਿਆਰੇ! ਪ੍ਰਭੂ-ਪਤੀ (ਦੇ ਮਿਲਾਪ) ਤੋਂ ਬਿਨਾ (ਮੇਰੇ ਹਿਰਦੇ ਦੇ) ਵੇਹੜੇ ਵਿਚ ਧੂੜ ਉੱਡ ਰਹੀ ਹੈ। ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ) ਆਸ ਉੱਠ ਰਹੀ ਹੈ, (ਮੈਂ ਦੁਨੀਆ ਦੇ ਭਾ ਦੀ ਸੋਹਣੀ ਬਸੰਤ ਰੁੱਤ ਵਲੋਂ) ਉਦਾਸ ਹਾਂ, ਮੇਰੀਆਂ ਦੋਵੇਂ ਅੱਖਾਂ (ਬਸੰਤ ਦੇ ਖੇੜੇ ਨੂੰ ਵੇਖਣ ਦੇ ਥਾਂ ਪ੍ਰਭੂ-ਪਤੀ ਦੇ ਦਰਸਨ ਦੀ ਉਡੀਕ ਵਿਚ) ਜੁੜੀਆਂ ਪਈਆਂ ਹਨ। 

ਨਾਨਕ (ਆਖਦਾ ਹੈ– ਹੁਣ) ਹੇ ਮੇਰੇ ਪਿਆਰੇ! ਗੁਰੂ ਨਾਨਕ ਨੂੰ ਵੇਖ ਕੇ (ਮੇਰੀ ਜਿੰਦ ਇਉਂ) ਖਿੜ ਪਈ ਹੈ ਜਿਵੇਂ ਮਾਂ ਆਪਣੇ ਪੁੱਤਰ ਨੂੰ ਵੇਖ ਕੇ ਖਿੜ ਪੈਂਦੀ ਹੈ।4। 

ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥ 

ਅਰਥ:  ਹੇ ਮੇਰੇ ਪਿਆਰੇ! ਮੈਨੂੰ ਗੁਰੂ ਨੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ, ਮੈਂ ਉਸ ਗੁਰੂ ਤੋਂ ਸਦਕੇ ਜਾਂਦੀ ਹਾਂ ਜਿਸ ਨੇ ਮੈਨੂੰ ਪ੍ਰਭੂ-ਪਤੀ ਦੇ ਚਰਨਾਂ ਵਿਚ ਜੋੜ ਦਿੱਤਾ ਹੈ। ਹੇ ਮੇਰੇ ਪਿਆਰੇ! ਪ੍ਰਭੂ ਨੇ ਮੇਰੀਆਂ ਸਾਰੀਆਂ ਆਸਾਂ ਪੂਰੀਆਂ ਕਰ ਦਿੱਤੀਆਂ ਹਨ, ਪ੍ਰਭੂ ਪਾਸੇ ਮੈਂ ਮਨ-ਚਿਤਵਿਆ ਫਲ ਪਾ ਲਿਆ ਹੈ। 

ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ! ਜਿਸ (ਵਡ-ਭਾਗੀ ਮਨੁੱਖ ਉਤੇ) ਪਰਮਾਤਮਾ ਦਇਆਵਾਨ ਹੁੰਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।5। 

ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥ {

ਅਰਥ:  ਹੇ ਪਿਆਰੇ! ਪਰਮਾਤਮਾ ਤੋਂ ਬਿਨਾ (ਕਿਸੇ ਹੋਰ ਨਾਲ) ਮੈਂ ਪ੍ਰੇਮ (ਦੀ ਖੇਡ) ਨਹੀਂ ਖੇਡਾਂਗੀ। (ਹੇ ਪਿਆਰੇ! ਦੱਸ) ਮੈਂ ਕਿਵੇਂ ਗੁਰੂ ਨੂੰ ਲੱਭਾਂ ਜਿਸ ਦੀ ਰਾਹੀਂ ਹੀ ਮੈਂ ਤੇਰਾ ਦਰਸ਼ਨ ਕਰ ਸਕਾਂਗੀ। 

ਹੇ ਪਿਆਰੇ ਦਾਤਾਰ ਹਰੀ! ਮੈਨੂੰ ਗੁਰੂ ਮਿਲਾ, ਗੁਰੂ ਦੀ ਰਾਹੀਂ ਹੀ ਮੈਂ ਤੇਰਾ ਦਰਸਨ ਕਰ ਸਕਾਂਗੀ। 

ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ! (ਜਿਸ ਵਡ-ਭਾਗੀ ਦੇ) ਮੱਥੇ ਉਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ਉਸ ਨੂੰ ਗੁਰੂ ਮਿਲ ਪੈਂਦਾ ਹੈ।6।14। 21।

Sunday, May 26, 2024

ਅੱਜ ਦਾ ਹੁਕਮਨਾਮਾ ਸਾਹਿਬ | May 27 | 2024

 

ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ 

ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।

(ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧।

ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।

ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।

ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

SORATH, FIFTH MEHL:

The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 ||

ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥

Saturday, May 25, 2024

ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥ 

BILAAWAL,  FIRST MEHL:

My mind is the temple, and my body is the simple cloth of the humble seeker; deep within my heart, I bathe at the sacred shrine. The One Word of the Shabad abides within my mind; I shall not come to be born again.  || 1 ||   My mind is pierced through by the Merciful Lord, O my mother! Who can know the pain of another? I think of none other than the Lord.  || 1 ||  Pause  ||   O Lord, inaccessible, unfathomable, invisible and infinite:  please, take care of me! In the water, on the land and in sky, You are totally pervading. Your Light is in each and every heart.  || 2 ||   All teachings, instructions and understandings are Yours; the mansions and sanctuaries are Yours as well. Without You, I know no other, O my Lord and Master; I continually sing Your Glorious Praises.  || 3 ||   All beings and creatures seek the Protection of Your Sanctuary; all thought of their care rests with You. That which pleases Your Will is good; this alone is Nanak’s prayer.  || 4 || 2 ||

ਅਰਥ: ਹੇ ਮੇਰੀ ਮਾਂ! ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ। ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾਕਿਉਂਕਿ ਮੈਨੂੰ ਯਕੀਨ ਹੋ ਗਿਆ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ।੧।ਰਹਾਉ।

ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ) , ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ। ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ।੧।

ਹੇ ਅਪਹੁੰਚ! ਹੇ ਅਗੋਚਰਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ। ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ (ਜੀਵ ਦੇ) ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ।੨।

ਹੇ ਮੇਰੇ ਮਾਲਕ-ਪ੍ਰਭੂਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ। ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ। ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ।੩।

ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫ਼ਿਕਰ ਹੈ। ਨਾਨਕ ਦੀ (ਤੇਰੇ ਦਰ ਤੇ) ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ (ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ੪।੨।

Thursday, May 23, 2024

 


  

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

  ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥  ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁ...