ਸਹਿਜ ਪਾਠ ਸਾਹਿਬ

Friday, May 31, 2024

   ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ 

ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।

ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ 

ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮਆਸਰਾ (ਰੂਪ) ਹੈਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।

ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ 

ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।

ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ 

ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ। ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।

ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇਜਾਂਦਾ ਹੈ।੨੧।

Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.
That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.
You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.
The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.
O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God

https://open.spotify.com/episode/091FhwW1NjCmapQYyYSLHi?si=kqJyuy21R7e5bSam_aP0DA https://open.spotify.com/episode/091FhwW1NjCmapQYyYSLHi?si=kqJyuy21R7e5bSam_aP0DA

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ 
ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥


English Translation:

He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power. The four great blessings, the eighteen supernatural spiritual powers of the Siddhas, and the nine treasures, are all in the palm of His hand.  || 1 ||   You do not chant with your tongue the Name of the Lord, Har, Har, Har. Abandon your involvement in all other words.  || 1 ||  Pause  ||   The various Shaastras, Puranaas, and the Vedas of Brahma, are made up of thirty-four letters. After deep contemplation, Vyaas spoke of the supreme objective; there is nothing equal to the Lord’s Name.  || 2 ||   Very fortunate are those who are absorbed in celestial bliss, and released from their entanglements; they are lovingly attached to the Lord. Says Ravi Daas, enshrine the Lord’s Light within your heart, and your fear of birth and death shall run away from you.  || 3 || 4 ||   


ਅਰਥ: (ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ।੧।

(ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ?੧।ਰਹਾਉ।

(ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ। (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ। (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ੨।

ਰਵਿਦਾਸ ਆਖਦਾ ਹੈ-ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ।੩।੪।


Wednesday, May 29, 2024

 ਗੂਜਰੀ ਮਹਲਾ ੫ ॥

ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ 

Tuesday, May 28, 2024

 ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ 

ਅਰਥ:  ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1। 

ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ। 

ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2। 

ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3। 

(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।


English Translation:

AASAA:  

Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny?  || 1 ||   Wherever I go, the Lord is there. He continually plays in supreme bliss.  || 1 ||  Pause  ||   I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny?  || 2 ||   I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny?  || 3 ||   The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces.  || 4 || 2 ||  

Monday, May 27, 2024


AASAA, CHHANT, FIFTH MEHL, FOURTH HOUSE:  

ONE UNIVERSAL CREATOR GOD.  BY THE GRACE OF THE TRUE GURU:  

My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied. My Beloved shall not leave me to go anywhere — this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him.  || 1 ||   Just like the fish which revels in water, I am intoxicated with the sublime essence of the Lord, my Lord King. The Perfect Guru has instructed me, and blessed me with salvation in my life; I love the Lord, my King. The Lord Master, the Searcher of hearts, blesses me with salvation in my life; He Himself attaches me to His Love. The Lord is the treasure of jewels, the perfect manifestation; He shall not forsake us to go anywhere else. God, the Lord Master, is so accomplished, beauteous, and all-knowing; His gifts are never exhausted. As the fish is enraptured by the water, so is Nanak intoxicated by the Lord.  || 2 ||   As the song-bird yearns for the rain-drop, the Lord, the Lord my King, is the Support of my breath of life. My Lord King is more beloved than all wealth, treasure, children, siblings and friends. The absolute Lord, the Primal Being, is more beloved than all; His condition cannot be known. I shall never forget the Lord, for an instant, for a single breath; through the Word of the Guru’s Shabad, I enjoy His Love. The Primal Lord God is the Life of the Universe; His Saints drink in the Lord’s sublime essence. Meditating on Him, doubts, attachments and pains are shaken off. As the song-bird yearns for the rain-drop, so does Nanak love the Lord.  || 3 ||   Meeting the Lord, my Lord King, my desires are fulfilled. The walls of doubt have been torn down, meeting the Brave Guru, O Lord King. The Perfect Guru is obtained by perfect pre-ordained destiny; God is the Giver of all treasures — He is merciful to the meek. In the beginning, in the middle, and in the end, is God, the most beautiful Guru, the Sustainer of the World. The dust of the feet of the Holy purifies sinners, and brings great joy, bliss and ecstasy. The Lord, the Infinite Lord, has met with Nanak, and his desires are fulfilled.  || 4 || 1 || 3 ||  


ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ 


ਅਰਥ:  (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ। ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) । 

ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ।1।

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥ 

ਅਰਥ:  ਹੇ ਮੇਰੇ ਪਿਆਰੇ! ਮੇਰੀਆਂ ਅੱਖਾਂ ਪ੍ਰਭੂ-ਪਤੀ ਦੇ ਦਰਸ਼ਨ ਵਿਚ ਮਸਤ ਹਨ ਜਿਵੇਂ ਪਪੀਹਾ (ਸ੍ਵਾਂਤੀ ਵਰਖਾ ਦੀ) ਬੂੰਦ (ਲਈ ਤਾਂਘਦਾ ਹੈ) । ਹੇ ਮੇਰੇ ਪਿਆਰੇ! ਜਦੋਂ ਮੇਰਾ ਮਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਪੀਂਦਾ ਹੈ ਤਾਂ ਠੰਢਾ-ਠਾਰ ਹੋ ਜਾਂਦਾ ਹੈ। ਹੇ ਮੇਰੇ ਪਿਆਰੇ! ਮੇਰੇ ਸਰੀਰ ਵਿਚ ਉਪਜਿਆ ਹੋਇਆ ਵਿਛੋੜੇ ਦਾ ਦਰਦ ਮੈਨੂੰ ਜਗਾਈ ਰੱਖਦਾ ਹੈ, ਕਿਸੇ ਤਰ੍ਹਾਂ ਭੀ ਮੈਨੂੰ ਨੀਂਦ ਨਹੀਂ ਪੈਂਦੀ। ਹੇ ਨਾਨਕ! (ਆਖ–) ਹੇ ਮੇਰੇ ਪਿਆਰੇ! ਗੁਰੂ ਦੀ ਬਖ਼ਸ਼ੀ ਲਗਨ ਦੀ ਬਰਕਤਿ ਨਾਲ ਮੈਂ ਸੱਜਣ ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲਿਆ ਹੈ।3। 

ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥ 

ਅਰਥ:  ਹੇ ਮੇਰੇ ਪਿਆਰੇ! ਚੇਤ (ਦਾ ਮਹੀਨਾ) ਚੜ੍ਹਦਾ ਹੈ, ਬਸੰਤ (ਦਾ ਮੌਸਮ) ਆਉਂਦਾ ਹੈ, (ਸਾਰਾ ਸੰਸਾਰ ਆਖਦਾ ਹੈ ਕਿ ਇਹ) ਸੋਹਣੀ ਰੁੱਤ (ਆ ਗਈ ਹੈ, ਪਰ) ਹੇ ਮੇਰੇ ਪਿਆਰੇ! ਪ੍ਰਭੂ-ਪਤੀ (ਦੇ ਮਿਲਾਪ) ਤੋਂ ਬਿਨਾ (ਮੇਰੇ ਹਿਰਦੇ ਦੇ) ਵੇਹੜੇ ਵਿਚ ਧੂੜ ਉੱਡ ਰਹੀ ਹੈ। ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ) ਆਸ ਉੱਠ ਰਹੀ ਹੈ, (ਮੈਂ ਦੁਨੀਆ ਦੇ ਭਾ ਦੀ ਸੋਹਣੀ ਬਸੰਤ ਰੁੱਤ ਵਲੋਂ) ਉਦਾਸ ਹਾਂ, ਮੇਰੀਆਂ ਦੋਵੇਂ ਅੱਖਾਂ (ਬਸੰਤ ਦੇ ਖੇੜੇ ਨੂੰ ਵੇਖਣ ਦੇ ਥਾਂ ਪ੍ਰਭੂ-ਪਤੀ ਦੇ ਦਰਸਨ ਦੀ ਉਡੀਕ ਵਿਚ) ਜੁੜੀਆਂ ਪਈਆਂ ਹਨ। 

ਨਾਨਕ (ਆਖਦਾ ਹੈ– ਹੁਣ) ਹੇ ਮੇਰੇ ਪਿਆਰੇ! ਗੁਰੂ ਨਾਨਕ ਨੂੰ ਵੇਖ ਕੇ (ਮੇਰੀ ਜਿੰਦ ਇਉਂ) ਖਿੜ ਪਈ ਹੈ ਜਿਵੇਂ ਮਾਂ ਆਪਣੇ ਪੁੱਤਰ ਨੂੰ ਵੇਖ ਕੇ ਖਿੜ ਪੈਂਦੀ ਹੈ।4। 

ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥ 

ਅਰਥ:  ਹੇ ਮੇਰੇ ਪਿਆਰੇ! ਮੈਨੂੰ ਗੁਰੂ ਨੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ, ਮੈਂ ਉਸ ਗੁਰੂ ਤੋਂ ਸਦਕੇ ਜਾਂਦੀ ਹਾਂ ਜਿਸ ਨੇ ਮੈਨੂੰ ਪ੍ਰਭੂ-ਪਤੀ ਦੇ ਚਰਨਾਂ ਵਿਚ ਜੋੜ ਦਿੱਤਾ ਹੈ। ਹੇ ਮੇਰੇ ਪਿਆਰੇ! ਪ੍ਰਭੂ ਨੇ ਮੇਰੀਆਂ ਸਾਰੀਆਂ ਆਸਾਂ ਪੂਰੀਆਂ ਕਰ ਦਿੱਤੀਆਂ ਹਨ, ਪ੍ਰਭੂ ਪਾਸੇ ਮੈਂ ਮਨ-ਚਿਤਵਿਆ ਫਲ ਪਾ ਲਿਆ ਹੈ। 

ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ! ਜਿਸ (ਵਡ-ਭਾਗੀ ਮਨੁੱਖ ਉਤੇ) ਪਰਮਾਤਮਾ ਦਇਆਵਾਨ ਹੁੰਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।5। 

ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥ {

ਅਰਥ:  ਹੇ ਪਿਆਰੇ! ਪਰਮਾਤਮਾ ਤੋਂ ਬਿਨਾ (ਕਿਸੇ ਹੋਰ ਨਾਲ) ਮੈਂ ਪ੍ਰੇਮ (ਦੀ ਖੇਡ) ਨਹੀਂ ਖੇਡਾਂਗੀ। (ਹੇ ਪਿਆਰੇ! ਦੱਸ) ਮੈਂ ਕਿਵੇਂ ਗੁਰੂ ਨੂੰ ਲੱਭਾਂ ਜਿਸ ਦੀ ਰਾਹੀਂ ਹੀ ਮੈਂ ਤੇਰਾ ਦਰਸ਼ਨ ਕਰ ਸਕਾਂਗੀ। 

ਹੇ ਪਿਆਰੇ ਦਾਤਾਰ ਹਰੀ! ਮੈਨੂੰ ਗੁਰੂ ਮਿਲਾ, ਗੁਰੂ ਦੀ ਰਾਹੀਂ ਹੀ ਮੈਂ ਤੇਰਾ ਦਰਸਨ ਕਰ ਸਕਾਂਗੀ। 

ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ! (ਜਿਸ ਵਡ-ਭਾਗੀ ਦੇ) ਮੱਥੇ ਉਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ਉਸ ਨੂੰ ਗੁਰੂ ਮਿਲ ਪੈਂਦਾ ਹੈ।6।14। 21।

  ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥  ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁ...