ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧। ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨। ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥ ਅਰਥ: ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ) , ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ। ਹੇ ਨਾਨਕ! ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫। SHALOK, THIRD MEHL: |
O Nanak, without meeting the True Guru, the world is blind; in blindness, it does its deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. || 1 || THIRD MEHL: The True Guru has commanded us to do this: through the Guru’s Gate, meditate on your Lord and Master. The Lord and Master is ever-present. He rips away the veil of doubt, and installs His Light deep within. The Name of the Lord is Ambrosial Nectar — take this healing medicine! Enshrine the Will of the True Guru in your consciousness, and make the Love of the True One your self-discipline. O Nanak, you shall be kept in peace here, and hereafter you shall celebrate with the Lord. || 2 || PAUREE: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and inspires others to give. He Himself is the Lord and Master, and He Himself is the Protector; He Himself is pervading everywhere. Servant Nanak speaks of the greatness of the Lord, the Creator, who has no greed at all. || 15 || |
Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
ਸਹਿਜ ਪਾਠ ਸਾਹਿਬ
Thursday, June 13, 2024
ਸੰਗਰਾਂਦ ਦਾ ਹੁਕਮਨਾਮਾ ਸਾਹਿਬ ਤੇ ਅੱਜ ਦਾ ਹੁਕਮਨਾਮਾ ਸਾਹਿਬ
Wednesday, June 12, 2024
ਹੁਕਮਨਾਮਾ ਸਾਹਿਬ | ਜੂਨ ੧੩ | ੨੦੨੪ | ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰ...
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦। SHALOK: |
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 || |
Tuesday, June 11, 2024
ਹੁਕਮਨਾਮਾ ਸਾਹਿਬ | ਜੂਨ ੧੨ | ੨੦੨੪
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||Monday, June 10, 2024
June 11 | 2024 | Hukamnama Sahib #sriharmandersahib #hukamnamasahib
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭। WADAHANS, THIRD MEHL: |
My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Gurus Bani, easily and intuitively becomes free of desire. || 4 || 7 || |
Sunday, June 9, 2024
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: |
ONE UNIVERSAL CREATOR GOD. BY THE GRACE OF THE TRUE GURU: |
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 || |
Hukamnama sahib | June 09 | 2024
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।
ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।
ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।
ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}
ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।
ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥
ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।
ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।
O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||
ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...