Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
ਸਹਿਜ ਪਾਠ ਸਾਹਿਬ
Wednesday, June 26, 2024
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
BAIRAAREE, FOURTH MEHL: |
The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 || |
Tuesday, June 25, 2024
ਰਾਮਕਲੀ ਮਹਲਾ ੫ ॥ |
ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸਰੁ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥ |
ਰਾਮਕਲੀ ਮਹਲਾ ੫ ॥ |
ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ । ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕੋ੍ਰੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ । ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ । ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ ।੧। ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ । ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ ।੧।ਰਹਾਉ। ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ, (ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ । ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ ।੨। ਹੇ ਭਾਈ! ਪਰਮਾਤਮਾ ਦਾ ਆਸਰਾ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ । ਪ੍ਰਭੂ ਦੇ ਚਰਨਾਂ ਦੀ ਓਟ ਆਤਮਕ ਜੀਵਨ ਦੇਣ ਵਾਲੀ ਹੈ । ਪਰਮਾਤਮਾ ਸੰਤ ਜਨਾਂ ਦੀ ਜਿੰਦ ਦਾ ਆਸਰਾ ਹੈ, ਉਹ ਸਭਨਾਂ ਤੋਂ ਉੱਚਾ ਤੇ ਬੇਅੰਤ ਹੈ ।੩। ਹੇ ਭਾਈ! ਉਹ ਮਤਿ ਗ੍ਰਹਿਣ ਕਰ, ਜਿਸ ਦੀ ਰਾਹੀਂ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕੇ, (ਪਰ ਉਹੀ ਮਨੁੱਖ ਅਜਿਹੀ ਮਤਿ ਗ੍ਰਹਿਣ ਕਰਦਾ ਹੈ) ਜਿਸ ਨੂੰ ਪ੍ਰਭੂ ਕਿਰਪਾ ਕਰ ਕੇ ਆਪ ਹੀ ਦੇਂਦਾ ਹੈ । ਪਰਮਾਤਮਾ ਦਾ ਨਾਮ ਸੁਖ ਆਤਮਕ ਅਡੋਲਤਾ ਤੇ ਆਨੰਦ (ਦਾ ਸੋਮਾ ਹੈ) । ਹੇ ਨਾਨਕ! (ਜਿਸ ਨੇ) ਇਹ ਨਾਮ (ਜਪਿਆ ਹੈ) ਗੁਰੂ ਨੂੰ ਮਿਲ ਕੇ ਹੀ ਜਪਿਆ ਹੈ ।੪।੨੭।੩੮। |
RAAMKALEE, FIFTH MEHL: |
The Savior Lord is merciful. Millions of incarnations are eradicated in an instant, contemplating the Lord. All beings worship and adore Him. Receiving the Gurus Mantra, one meets God. || 1 || My God is the Giver of souls. The Perfect Transcendent Lord Master, my God, imbues each and every heart. || 1 || Pause || My mind has grasped His Support. My bonds have been shattered. Within my heart, I meditate on the Lord, the embodiment of supreme bliss. My mind is filled with ecstasy. || 2 || The Lords Sanctuary is the boat to carry us across. The Lords Feet are the embodiment of life itself. They are the Support of the breath of life of the Saints. God is infinite, the highest of the high. || 3 || That mind is excellent and sublime, which meditates in remembrance on the Lord. In His Mercy, the Lord Himself bestows it. Peace, intuitive poise and bliss are found in the Lords Name. Meeting with the Guru, Nanak chants the Name. || 4 || 27 || 38 || |
Monday, June 24, 2024
ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ।੧।ਰਹਾਉ।
ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧।
(ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)
English Translation:
BILAAVAL:
Save me! I have disobeyed You. I have not practiced humility, righteousness or devotional worship; I am proud and egotistical, and I have taken a crooked path. || 1 || Pause || Believing this body to be immortal, I pampered it, but it is a fragile and perishable vessel. Forgetting the Lord who formed, fashioned and embellished me, I have become attached to another. || 1 || I am Your thief; I cannot be called holy. I have fallen at Your feet, seeking Your Sanctuary. Says Kabeer, please listen to this prayer of mine, O Lord; please do not send me sommons of the Messenger of Death. || 2 || 6 ||
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...