ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧। DHANAASAREE, FIRST MEHL, SECOND HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 || |
Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
ਸਹਿਜ ਪਾਠ ਸਾਹਿਬ
Friday, July 5, 2024
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ਅ...
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ...
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।
(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।
ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
DHANAASAREE, FIFTH MEHL: |
I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 || |
Wednesday, July 3, 2024
ਅੱਜ ਦਾ ਹੁਕਮਨਾਮਾ ਸਾਹਿਬ | ਜੁਲਾਈ 04 | 2024
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥
ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।
ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।
ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।
ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।
ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥
ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫।
ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।
ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।
SORAT’H, THIRD MEHL, DU-TUKAS: |
He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru’s Teachings, I am absorbed in celestial bliss. || 4 || Without the Guru, celestial peace is not produced, O Siblings of Destiny; go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Guru’s Instruction, the Fear of God is produced, O Siblings of Destiny; true and excellent are the deeds done in the Fear of God. Then, one is blessed with the treasure of the Lord’s Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Guru’s Bani, and the True Word of the Shabad, O Siblings of Destiny, are obtained only by Guru’s Grace. O Nanak, with the Name of the Lord abiding in one’s mind, no obstacles stand in one’s way, O Siblings of Destiny. || 8 || 2 || |
Tuesday, July 2, 2024
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
|
Monday, July 1, 2024
ਅੱਜ ਦਾ ਹੁਕਮਨਾਮਾ ਸਾਹਿਬ | ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ #sriharmandersahib #hukamnamasahib
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।
ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।
ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩।
ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।
SORAT’H, FIFTH MEHL: |
He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 || |
ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...