ਸਹਿਜ ਪਾਠ ਸਾਹਿਬ

Sunday, July 14, 2024

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥



ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।

(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।

(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।

(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।

(ਹੇ ਮਨ!) ਲੋਭ ਛੱਡਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।

ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।

SORAT’H, FIRST MEHL:

The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||


Saturday, July 13, 2024

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕ...

 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Friday, July 12, 2024

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ਚਰਨ ਕਮਲ ਜਾ ਕਾ...


ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 

ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Thursday, July 11, 2024

ਬਿਲਾਵਲੁ ਮਹਲਾ ੪ ॥ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥


ਬਿਲਾਵਲੁ ਮਹਲਾ ੪ ॥

ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥


ਬਿਲਾਵਲੁ ਮਹਲਾ ੪ ॥

ਹੇ ਭਾਈ! ਗੁਰੂ ਦੇ ਬਚਨ ਸੁਣ ਕੇ (ਇਉਂ ਹੋਇਆ ਹੈ ਜਿਵੇਂ ਮੇਰੇ) ਮਨ ਵਿਚ (ਬਿਰਹੋਂ ਦੇ) ਤੀਰ ਵੱਜ ਗਏ ਹਨ ਮੇਰੇ ਅੰਦਰ ਪ੍ਰਭੂ ਦੇ ਦਰਸਨ ਦੀ ਤਾਂਘ ਪੈਦਾ ਹੋ ਗਈ ਹੈ । ਹੇ ਭਾਈ! (ਮੇਰੇ) ਮਨ ਦੀ (ਇਸ ਵੇਲੇ ਦੀ) ਪੀੜਾ ਨੂੰ (ਮੇਰਾ ਆਪਣਾ) ਮਨ ਹੀ ਜਾਣਦਾ ਹੈ । ਕੋਈ ਹੋਰ ਪਰਾਈ ਪੀੜ ਨੂੰ ਕੀਹ ਜਾਣ ਸਕਦਾ ਹੈ ।੧।ਹੇ (ਮੇਰੇ) ਰਾਮ! ਪਿਆਰੇ ਗੁਰੂ ਨੇ (ਮੇਰਾ) ਮਨ ਆਪਣੇ ਵੱਸ ਵਿਚ ਕਰ ਲਿਆ ਹੈ । ਗੁਰੂ ਦਾ ਦਰਸਨ ਕਰ ਕੇ (ਹੁਣ) ਮੈਂ ਆਪਣੀ ਚਤੁਰਾਈ-ਸਿਆਣਪ ਗਵਾ ਬੈਠੀ ਹਾਂ ਮੇਰਾ ਆਪਣਾ ਆਪ ਮੇਰੇ ਆਪਣੇ ਵੱਸ ਵਿਚ ਨਹੀਂ ਰਿਹਾ (ਮੇਰਾ ਮਨ ਅਤੇ ਮੇਰੇ ਗਿਆਨ-ਇੰਦ੍ਰੇ ਗੁਰੂ ਦੇ ਵੱਸ ਵਿਚ ਹੋ ਗਏ ਹਨ) ।੧।ਰਹਾਉ।ਹੇ ਭਾਈ! (ਮੇਰੇ) ਮਨ ਵਿਚ ਪ੍ਰਭੂ ਦਾ ਦਰਸਨ ਕਰਨ ਦਾ ਬਹੁਤ ਚਾਉ ਪੈਦਾ ਹੋ ਚੁਕਾ ਹੈ ਮੈਂ ਸਾਰੇ ਦੇਸਾਂ ਦੇਸਾਂਤਰਾਂ ਵਿਚ (ਉਸ ਨੂੰ) ਭਾਲਦੀ ਫਿਰਦੀ ਹਾਂ (ਸਾਂ) । ਜਿਸ (ਗੁਰੂ) ਨੇ (ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਵਿਖਾਲ ਦਿੱਤਾ ਹੈ ਉਸ ਗੁਰੂ ਦੇ ਅੱਗੇ ਮੈਂ ਆਪਣਾ ਤਨ ਕੱਟ ਕੇ ਭੇਟਾ ਕਰ ਰਹੀ ਹਾਂ (ਆਪਣਾ ਆਪ ਗੁਰੂ ਦੇ ਹਵਾਲੇ ਕਰ ਰਹੀ ਹਾਂ) ।੨।ਹੇ ਭਾਈ! (ਹੁਣ ਜੇ) ਕੋਈ ਪ੍ਰਭੂ ਦਾ ਸੁਨੇਹਾ ਲਿਆ ਕੇ (ਮੈਨੂੰ) ਦੇਂਦਾ ਹੈ ਤਾਂ ਉਹ ਮੇਰੇ ਹਿਰਦੇ ਵਿਚ ਮੇਰੇ ਮਨ ਵਿਚ ਮੇਰੇ ਤਨ ਵਿਚ ਪਿਆਰਾ ਲੱਗਦਾ ਹੈ । ਹੇ ਭਾਈ! ਜਿਹੜਾ ਕੋਈ ਸੱਜਣ ਮੈਨੂੰ ਪ੍ਰਭੂ ਮਿਲਾਂਦਾ ਹੈ ਮੈਂ ਆਪਣਾ ਸਿਰ ਕੱਟ ਕੇ ਉਸ ਦੇ ਪੈਰਾਂ ਹੇਠ ਰੱਖਣ ਨੂੰ ਤਿਆਰ ਹਾਂ ।੩।ਹੇ ਸਖੀ! ਆ ਤੁਰ ਹੇ ਸਖੀ! ਆ ਤੁਰ ਅਸੀ (ਚੱਲ ਕੇ) ਪ੍ਰਭੂ (ਦੇ ਪਿਆਰ) ਨੂੰ ਹਿਲੂਣਾ ਦੇਈਏ (ਆਤਮਕ) ਗੁਣਾਂ ਦੇ ਕਾਮਣ ਪਾ ਕੇ ਉਸ ਪ੍ਰਭੂ-ਪਤੀ ਨੂੰ ਵੱਸ ਵਿਚ ਕਰੀਏ । ਭਗਤੀ ਨਾਲ ਪਿਆਰ ਕਰਨ ਵਾਲਾ ਇਹ ਉਸ ਦਾ ਨਾਮ ਕਿਹਾ ਜਾਂਦਾ ਹੈ (ਹੇ ਸਖੀ! ਆ) ਉਸ ਦੀ ਸਰਨ ਪੈ ਜਾਈਏ ਉਸ ਦੇ ਦਰ ਤੇ ਡਿੱਗ ਪਈਏ ।੪।ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਖਿਮਾ ਵਾਲੇ ਸੁਭਾਵ ਨੂੰ ਆਪਣੇ ਆਤਮਕ ਜੀਵਨ ਦੀ ਸਜਾਵਟ ਬਣਾਂਦੀ ਹੈ ਜਿਹੜੀ ਆਪਣੇ ਮਨ ਵਿਚ ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਦੀਵਾ ਜਗਾਂਦੀ ਹੈ ਪ੍ਰਭੂ-ਪਤੀ ਉਸ ਉਤੇ ਪ੍ਰਸੰਨ ਹੋ ਜਾਂਦਾ ਹੈ । ਪ੍ਰਭੂ ਉਸ ਦੇ ਆਤਮਕ ਮਿਲਾਪ ਨੂੰ ਬੜੇ ਆਨੰਦ ਨਾਲ ਮਾਣਦਾ ਹੈ । ਹੇ ਸਹੇਲੀ! ਮੈਂ ਉਸ ਪ੍ਰਭੂ-ਪਤੀ ਦੇ ਅੱਗੇ ਆਪਣੀ ਜਿੰਦ ਮੁੜ ਮੁੜ ਵਾਰਨੇ ਕਰਨ ਨੂੰ ਤਿਆਰ ਹਾਂ ।੫।ਹੇ ਸਹੇਲੀਏ! ਪਰਮਾਤਮਾ ਦੇ ਨਾਮ (ਦੀ ਸੁਆਸ ਸੁਆਸ ਯਾਦ) ਦਾ ਹਾਰ ਮੈਂ (ਆਪਣੇ) ਗਲ ਵਿਚ ਪਾ ਲਿਆ ਹੈ (ਯਾਦ ਦੀ ਬਰਕਤ ਨਾਲ ਸੁੰਦਰ ਹੋ ਚੁਕਿਆ ਆਪਣਾ) ਮਨ ਮੈਂ ਸਭ ਤੋਂ ਵੱਡਾ ਮੋਤੀਚੁੂਰ ਗਹਿਣਾ ਬਣਾ ਲਿਆ ਹੈ । ਹਰਿ-ਨਾਮ ਦੀ ਸਰਧਾ ਦੀ ਮੈਂ (ਆਪਣੇ ਹਿਰਦੇ ਵਿਚ) ਸੇਜ ਵਿਛਾ ਦਿੱਤੀ ਹੈ ਮੇਰੇ ਮਨ ਵਿਚ ਉਹ ਪ੍ਰਭੂ-ਪਤੀ ਬਹੁਤ ਪਿਆਰਾ ਲੱਗ ਰਿਹਾ ਹੈ (ਹੁਣ ਤੈਨੂੰ ਯਕੀਨ ਹੈ ਕਿ ਉਹ) ਪ੍ਰਭੂ-ਪਤੀ ਮੈਨੂੰ ਛੱਡ ਨਹੀਂ ਸਕਦਾ ।੬।ਹੇ ਸਹੇਲੀਏ! (ਜੇ) ਪ੍ਰਭੂ-ਪਤੀ ਕੁਝ ਹੋਰ ਆਖਦਾ ਰਹੇ ਤੇ (ਜੀਵ-ਇਸਤ੍ਰੀ) ਕੁਝ ਹੋਰ ਕਰਦੀ ਰਹੇ ਤਾਂ (ਉਸ ਜੀਵ-ਇਸਤ੍ਰੀ ਦਾ) ਸਾਰਾ ਸਿੰਗਾਰ (ਸਾਰਾ ਧਾਰਮਿਕ ਉੱਦਮ) ਵਿਅਰਥ ਚਲਾ ਜਾਂਦਾ ਹੈ ਬਿਲਕੁਲ ਫੋਕਾ ਬਣ ਜਾਂਦਾ ਹੈ । (ਉਸ ਦੇ) ਮੂੰਹ ਉਤੇ ਤਾਂ ਥੁੱਕਾਂ ਹੀ ਪਈਆਂ ਉਸ ਪ੍ਰਭੂ ਨੇ ਤਾਂ (ਕਿਸੇ ਹੋਰ) ਸੁਹਾਗਣ ਨੂੰ ਆਪਣੀ ਬਣਾ ਲਿਆ ।੭।ਹੇ ਪ੍ਰਭੂ! ਅਸੀ ਤੇਰੀਆਂ ਦਾਸੀਆਂ ਹਾਂ ਤੂੰ ਅਪਹੁੰਚ ਤੇ ਧਰਤੀ ਦਾ ਖਸਮ ਹੈਂ । ਅਸੀ ਜੀਵ-ਇਸਤ੍ਰੀਆਂ (ਤੇਰੇ ਹੁਕਮ ਤੋਂ ਬਾਹਰ) ਕੁਝ ਨਹੀਂ ਕਰ ਸਕਦੀਆਂ ਅਸੀ ਤਾਂ ਸਦਾ ਤੇਰੇ ਵੱਸ ਵਿਚ ਹਾਂ । ਹੇ ਨਾਨਕ! (ਆਖ) ਹੇ ਹਰੀ! ਅਸਾਂ ਕੰਗਾਲਾਂ ਉਤੇ ਮਿਹਰ ਕਰ ਸਾਨੂੰ ਆਪਣੇ ਚਰਨਾਂ ਵਿਚ ਰੱਖ ਸਾਨੂੰ ਗੁਰੂ ਦੀ ਸਰਨ ਵਿਚ ਸਮਾਈ ਦੇਈ ਰੱਖ ।੮।੫।

BILAAVAL, FOURTH MEHL:

The thirst for God has welled up deep within me; hearing the Word of the Gurus Teachings, my mind is pierced by His arrow. The pain of my mind is known only to my own mind; who can know the pain of another? || 1 || The Lord, the Guru, the Enticer, has enticed my mind. I am stunned and amazed, gazing upon my Guru; I have entered the realm of wonder and bliss. || 1 || Pause || I wander around, exploring all lands and foreign countries; within my mind, I have such a great longing to see my God. I sacrifice my mind and body to the Guru, who has shown me the Way, the Path to my Lord God. || 2 || If only someone would bring me news of God; He seems so sweet to my heart, mind and body. I would cut off my head and place it under the feet of that one who leads me to meet and unite with my Lord God. || 3 || Let us go, O my companions, and understand our God; with the spell of virtue, let us obtain our Lord God. He is called the Lover of His devotees; let us follow in the footsteps of those who seek Gods Sanctuary. || 4 || If the soul-bride adorns herself with compassion and forgiveness, God is pleased, and her mind is illumined with the lamp of the Gurus wisdom. With happiness and ecstasy, my God enjoys her; I offer each and every bit of my soul to Him. || 5 || I have made the Name of the Lord, Har, Har, my necklace; my mind tinged with devotion is the intricate ornament of crowning glory. I have spread out my bed of faith in the Lord, Har, Har. I cannot abandon Him my mind is filled with such a great love for Him. || 6 || If God says one thing, and the soul-bride does something else, then all her decorations are useless and false. She may adorn herself to meet her Husband Lord, but still, only the virtuous soul-bride meets God, and the others face is spat upon. || 7 || I am Your hand-maiden, O Inaccessible Lord of the Universe; what can I do by myself? I am under Your power. Be merciful, Lord, to the meek, and save them; Nanak has entered the Sanctuary of the Lord, and the Guru. || 8 || 5 || 8 ||

Wednesday, July 10, 2024

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭ 

ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ

ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈਰਹਾਉ

ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ

ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ

ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||


Tuesday, July 9, 2024

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ...

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥#sriharma...


 

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

SORAT’H, THIRD MEHL FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||


  ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥  ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁ...