ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: |
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || |
Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
ਸਹਿਜ ਪਾਠ ਸਾਹਿਬ
Tuesday, July 30, 2024
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ...
Monday, July 29, 2024
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK |
He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 || |
Sunday, July 28, 2024
ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥
ਅਰਥ: ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ।
ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧।
ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ। (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ।
(ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤ੍ਰਿਸ਼ਨਾ ਬੁੱਝਦੀ ਨਹੀਂ, ਮਾਇਆ ਦੀ 'ਹਾਇ ਹਾਇ' ਸਦਾ ਇਸ ਨੂੰ ਲੱਗੀ ਰਹਿੰਦੀ ਹੈ। ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤ੍ਰਿਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ।੩।
(ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ। ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ।੪।੪੪।੫੫।
Meaning: O brother! Whatever pleases the Lord is happening. (For this) stay always under the shelter of that Lord. There is no other (doing) other than the Lord. 1. Stay.Hey brother! Son, wife, maya - all that is visible, none of these (the living being at the end) takes with it. Being cheated by subject-defects, the living being lies astray, finally leaves this Maya, this beautiful house (everything) and walks away. 1.
Hey brother! By condemning others, the living being becomes very bitter, and according to what he has done, he goes through the cycle of birth and death. (It is a matter of general principle that) the rites of previous deeds do not leave the living being, and the great terrible Jamdut keeps it in check.Being cheated by the love of Maya, for the sake of Maya, the living being tells a lie (says there is more, and) earns something else, his thirst for Maya is not quenched, Maya's 'hi hi' is always attached to him. Because of slandering the saints (of desire for Maya) an incurable disease arises (within the organism), its body is destroyed in the midst of this great disease. 3.But, O brother! The living being gains nothing from the condemnation of the saints) The Lord himself has made the saints the master of victory, they have been created by the same Lord who has given them respect. O Nanak! God, by showing mercy and mercy, keeps his servants on his neck. 4.44.55.
Saturday, July 27, 2024
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥
ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ) । (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ।੧।ਰਹਾਉ।
ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ।੧।
(ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ।੨।
ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩।
ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।
BILAAVAL, FIFTH MEHL:
God breaks the bonds which hold us; He holds all power in His hands. No other actions will bring release; save me, O my Lord and Master. || 1 || I have entered Your Sanctuary, O Perfect Lord of Mercy. Those whom You preserve and protect, O Lord of the Universe, are saved from the trap of the world. || 1 || Pause || Hope, doubt, corruption and emotional attachment — in Jthese, he is engrossed. The false material world abides in his mind, and he does not understand the Supreme Lord God. || 2 || O Perfect Lord of Supreme Light, all beings belong to You. As You keep us, we live, O infinite, inaccessible God. || 3 || Cause of causes, All-powerful Lord God, please bless me with Your Name. Nanak is carried across in the Saadh Sangat, the Company of the Holy, singing the Glorious Praises of the Lord, Har, Har. || 4 || 27 || 57 ||
Friday, July 26, 2024
ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
ਅਰਥ: ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ। ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧।ਰਹਾਉ।
ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ।੧।
(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ।੨।੨੬।੧੧੨।
English Translation:
BILAAVAL, FIFTH MEHL:
Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. || 1 || Pause || All beings belong to Him — He makes them happy. He is the true power of His humble devotees. He Himself saves and protects His slaves, who believe in their Creator, the Destroyer of fear. || 1 || I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. || 2 || 26 || 112 ||
Thursday, July 25, 2024
ਸਲੋਕੁ ਮਃ ੩ ॥ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ...
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...