ਸਹਿਜ ਪਾਠ ਸਾਹਿਬ

Thursday, August 22, 2024

Aug 23 | 2024 | Hukamnama Sahib | ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ...

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। 

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। 

ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। 

ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। 

ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।

O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.

(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.

That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.

Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.

Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.

Wednesday, August 21, 2024

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ #sriharm...


ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
DHANAASAREE, FIFTH MEHL:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Tuesday, August 20, 2024

Aug 21 | 2024 |Hukamnama Sahib | ਧਨਾਸਰੀ ਮਹਲਾ ੩ ॥ਸਦਾ ਧਨੁ ਅੰਤਰਿ ਨਾਮੁ ਸਮਾਲੇ...

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. Sort by date Show all posts Hukamnama Sahib April 11,2021/ ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩। DHANAASAREE, THIRD MEHL: Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 ||



Monday, August 19, 2024

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ...


  ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ 

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।

ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ 

ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ੨।

ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ 

ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ 

ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।


SHALOK, THIRD MEHL:

O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||

Sunday, August 18, 2024

Aug 19 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥...


 

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ 

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

DHANAASAREE, FIRST MEHL:

My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||


Saturday, August 17, 2024

Aug 18 | 2024 | Hukamnama Sahib | ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰ...

 ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥


ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ੧।ਰਹਾਉ।

(ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।

ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ। (ਇਸ ਨੂੰ ਵੇਖ ਵੇਖ ਕੇਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨।

(ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ। ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।

ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

GOND:

When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Gurus Grace. She is the body, the breath of life, of the faithless cynics. She appears to me like a blood-thirsty witch. || 3 || I know her secrets well - in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿ...