ਸਹਿਜ ਪਾਠ ਸਾਹਿਬ

Saturday, August 24, 2024

Aug 25 | 2024 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ...

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

Friday, August 23, 2024

Aug 24 | 2024 | Hukamnama | ਆਸਾ ਮਹਲਾ ੪ ॥ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹ...

ਆਸਾ ਮਹਲਾ ੪ ॥

ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥

ਆਸਾ ਮਹਲਾ ੪ ॥

(ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ । ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ । ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ । ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ । ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ । (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ ।੧।(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ, ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ । (ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ, ਅਸੀ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ਅਸੀ ਉਹਨਾਂ ਦੇ ਹਰ ਵੇਲੇ ਪੈਰ ਧੋਂਦੇ ਹਾਂ । (ਹੇ ਭਾਈ!) ਜਿਨ੍ਹਾਂ ਨੂੰ ਪਰਮਾਤਮਾ ਪਿਆਰਾ ਲੱਗਾ, ਉਹਨਾਂ ਸਭ ਤੋਂ ਉੱਚਾ ਆਤਮਕ ਆਨੰਦ ਮਾਣਿਆ, ਉਹਨਾਂ ਦੇ ਮੂੰਹ ਉਤੇ ਚੰਗੇ ਭਾਗਾਂ ਦੀ ਸੁੰਦਰ ਮਣੀ ਚਮਕ ਪਈ । ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪਰਮਾਤਮਾ ਦੇ ਗੁਣਾਂ ਦਾ ਪਰਮਾਤਮਾ ਦੇ ਨਾਮ ਦਾ ਹਾਰ ਆਪਣੇ ਹਿਰਦੇ ਵਿਚ ਸਾਂਭਦਾ ਹੈ ਆਪਣੇ ਗਲ ਵਿਚ ਪਾਂਦਾ ਹੈ ਉਹ ਸਾਰੀ ਲੁਕਾਈ ਨੂੰ ਇਕ (ਪਿਆਰ) ਨਿਗਾਹ ਨਾਲ ਇਕੋ ਜਿਹਾ ਸਮਝ ਕੇ ਵੇਖਦਾ ਹੈ, ਉਹ ਹਰ ਥਾਂ ਸਰਬ-ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣਦਾ ਹੈ । (ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ ।੨।(ਹੇ ਭਾਈ!) ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ । ਉਹ ਮਨੁੱਖ ਜਿਉਂ ਜਿਉਂ ਪਰਮਾਤਮਾ ਦਾ ਨਾਮ ਆਰਾਧਦਾ ਹੈ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਹਿਰਦਾ) ਖਿੜ ਆਉਂਦਾ ਹੈ ਉਸ ਨੂੰ ਕਿਤੇ ਭੀ ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ । ਉਸ ਨੂੰ ਕਿਤੇ ਭੀ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਉਹ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਰਹਿੰਦਾ ਹੈ । ਜੇਹੜਾ ਮਨੁੱਖ ਇਹ ਨਾਮ-ਅੰਮ੍ਰਿਤ ਪੀਂਦਾ ਹੈ ਉਹੀ ਆਪਣੀ ਆਤਮਕ ਦਸ਼ਾ ਨੂੰ ਜਾਣਦਾ ਹੈ (ਬਿਆਨ ਨਹੀਂ ਕੀਤੀ ਜਾ ਸਕਦੀ) । ਉਹ ਮਨੁੱਖ ਹਰ ਵੇਲੇ ਪੂਰੇ ਗੁਰੂ ਦਾ ਧੰਨਵਾਦ ਕਰਦਾ ਹੈ ਕਿਉਂਕਿ ਗੁਰੂ ਦੀ ਰਾਹੀਂ ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ ਗੁਰੂ ਦੀ ਸੰਗਤਿ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਨਾਲ ਡੂੰਘੀ ਸਾਂਝ ਪਾਂਦਾ ਹੈ । ਉਹ ਮਨੁੱਖ ਸਦਾ ਹਰਿ-ਨਾਮ ਹੀ ਸਿਮਰਦਾ ਹੈ ਹਰਿ-ਨਾਮ ਹੀ ਆਰਾਧਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਨੂੰ ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗਦੀ । (ਹੇ ਭਾਈ!) ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ-ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ ।੩।ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ । ਹੇ ਹਰੀ! ਅਸੀ (ਮਾਇਆ ਦੇ) ਮੋਹ ਦੇ ਚਿੱਕੜ ਵਿਚ ਫਸੇ ਹੋਏ ਹਾਂ, ਆਤਮਕ ਜੀਵਨ ਵਲੋਂ ਅਸੀ ਡਿੱਗਦੇ ਜਾ ਰਹੇ ਹਾਂ, ਹੇ ਪ੍ਰਭੂ! ਸਾਨੂੰ ਆਪਣੀ ਬਾਂਹ ਫੜਾ । (ਹੇ ਭਾਈ! ਜਿਸ ਮਨੁੱਖ ਨੂੰ) ਪ੍ਰਭੂ ਨੇ ਆਪਣੀ ਬਾਂਹ ਫੜਾ ਦਿੱਤੀ ਉਸ ਨੇ ਸ੍ਰੇਸ਼ਟ ਮਤਿ ਪ੍ਰਾਪਤ ਕਰ ਲਈ, ਉਹ ਮਨੁੱਖ ਗੁਰੂ ਦੀ ਸਰਨ ਜਾ ਪਿਆ, ਉਹ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਰਿ-ਨਾਮ ਸਿਮਰਨ ਲੱਗ ਪਿਆ, ਉਸ ਦੇ ਮੂੰਹ ਉਤੇ ਉਸ ਦੇ ਮੱਥੇ ਉੱਤੇ ਚੰਗਾ ਭਾਗ ਜਾਗ ਪਿਆ । ਹੇ ਦਾਸ ਨਾਨਕ! (ਆਖ) ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ, ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ ।੪।੫।੧੨।

AASAA, FOURTH MEHL:

One whose mind is pleased with the Kirtan of the Lords Praises, attains the supreme status; the Lord seems so sweet to her mind and body. She obtains the sublime essence of the Lord, Har, Har; through the Gurus Teachings, she meditates on the Lord, and the destiny written on her forehead is fulfilled. By that high destiny written on her forehead, she chants the Name of the Lord, her Husband, and through the Name of the Lord, she sings the Lords Glorious Praises. the jewel of immense love sparkles on her forehead, and she is adorned with the Name of the Lord, Har, Har. Her light blends with the Supreme Light, and she obtains God; meeting the True Guru, her mind is satisfied. One whose mind is pleased with the Kirtan of the Lords Praises, attains the supreme status; the Lord seems sweet to her mind and body. || 1 || Those who sing the Praises of the Lord, Har, Har, obtain the supreme status; they are the most exalted and acclaimed people. I bow at their feet; each and every moment, I wash the feet of those, unto whom the Lord seems sweet. The Lord seems sweet to them, and they obtain the supreme status; their faces are radiant and beautiful with good fortune. Under Gurus Instruction, they sing the Lords Name, and wear the garland of the Lords Name around their necks; they keep the Lords Name in their throats. They look upon all with equality, and recognize the Supreme Soul, the Lord, pervading among all. Those who sing the Praises of the Lord, Har, Har, obtain the supreme status; they are the most exalted and acclaimed people. || 2 || One whose mind is pleased with the Sat Sangat, the True Congregation, savors the sublime essence of the Lord; in the Sangat, is this essence of the Lord. He meditates in adoration upon the Lord, Har, Har, and through the Word of the Gurus Shabad, he blossoms forth. He plants no other seed. There is no Nectar, other than the Lords Ambrosial Nectar. One who drinks it in, knows the way. Hail, hail to the Perfect Guru; through Him, God is found. Joining the Sangat, the Naam is understood. I serve the Naam, and I meditate on the Naam. Without the Naam, there is no other at all. One whose mind is pleased with the Sat Sangat, savors the sublime essence of the Lord; in the Sangat, is this essence of the Lord. || 3 || O Lord God, shower Your Mercy upon me; I am just a stone. Please, carry me across, and lift me up with ease, through the Word of the Shabad. I am stuck in the swamp of emotional attachment, and I am sinking. O Lord God, please, take me by the arm. God took me by the arm, and I obtained the highest understanding; as His slave, I grasped the Gurus feet. I chant and meditate in adoration upon the Name of the Lord, Har, Har, according to the good destiny written upon my forehead. The Lord has showered His Mercy upon servant Nanak, and the Name of the Lord, Har, Har, seems so sweet to his mind. O Lord God, shower Your Mercy upon me; I am just a stone. Please, carry me across, and lift me up with ease, through the Word of the Shabad. || 4 || 5 || 12 ||

ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥

Thursday, August 22, 2024

Aug 23 | 2024 | Hukamnama Sahib | ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ...

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। 

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। 

ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। 

ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। 

ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।

O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.

(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.

That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.

Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.

Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.

Wednesday, August 21, 2024

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ #sriharm...

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
DHANAASAREE, FIFTH MEHL:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Tuesday, August 20, 2024

Aug 21 | 2024 |Hukamnama Sahib | ਧਨਾਸਰੀ ਮਹਲਾ ੩ ॥ਸਦਾ ਧਨੁ ਅੰਤਰਿ ਨਾਮੁ ਸਮਾਲੇ...

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. Sort by date Show all posts Hukamnama Sahib April 11,2021/ ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩। DHANAASAREE, THIRD MEHL: Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 ||

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿ...