ਸਹਿਜ ਪਾਠ ਸਾਹਿਬ

Wednesday, August 28, 2024

Aug 29 | 2024 | Hukamnama Sahib | ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸ...

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।

(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।

ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।

ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।

RAAMKALEE, FIRST MEHL:

Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

Tuesday, August 27, 2024

Aug 28 | 2024 | Hukamnama | ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ...

ਗੋਂਡ ਮਹਲਾ ੫ ॥

ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥

ਗੋਂਡ ਮਹਲਾ ੫ ॥

ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ । ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ । ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ । ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ । ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ ।੪।੧੭।੧੯।

GOND, FIFTH MEHL:

The Name of the Immaculate Lord is the Ambrosial Water. Chanting it with the tongue, sins are washed away. || 1 || Pause || The Lord abides in everyone. The Lord illumines each and every heart. Chanting the Lords Name, one does not fall into hell. Serving the Lord, all fruitful rewards are obtained. || 1 || Within my mind is the Support of the Lord. The Lord is the boat to cross over the world-ocean. Chant the Lords Name, and the Messenger of Death will run away. The Lord breaks the teeth of Maya, the witch. || 2 || The Lord is forever and ever the Forgiver. The Lord blesses us with peace and bliss. The Lord has revealed His glory. The Lord is the mother and father of His Saint. || 3 || The Lord, the Lord, is in the Saadh Sangat, the Company of the Holy. Time and time again, I sing the Lords Praises. Meeting with the Guru, I have attained the incomprehensible object. Slave Nanak has grasped the Support of the Lord. || 4 || 17 || 19 ||

Aug 27 | 2024 | Hukamnama Sahib | Bilawal Fifth Mehal Why do you wander...

Monday, August 26, 2024

 ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ 

ਬਿਲਾਵਲੁ ਮਹਲਾ ੫ 

(ਹੇ ਭਾਈਪਤਾ ਨਹੀਂ ਜੀਵਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ  (ਜੀਵ ਸਾਰੇ ਮੰਦੇ ਕਰਮਕਰਦੇ ਕਰਾਂਦੇ ਭੀ ਹਨ, (ਫਿਰਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂਵੇਖਦਾਸੁਣਦਾ ਹੈ ੧।ਰਹਾਉ। ਹੇ ਭਾਈਕੱਚ ਦਾ ਵਪਾਰ ਕਰਨਾਸੋਨਾ ਛੱਡ ਦੇਣਾਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ (ਇਹ ਹਨਜੀਵਾਂ ਦੀਆਂ ਕਰਤੂਤਾਂ ਪਰਮਾਤਮਾ (ਦਾ ਨਾਮਕੌੜਾ ਲੱਗਣਾਮਾਇਆ ਦਾ ਮੋਹ ਮਿੱਠਾ ਲੱਗਣਾ (ਇਹ ਹੈ ਨਿੱਤ ਦਾ ਸੁਭਾਉ ਜੀਵਾਂਦਾ  ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ੧। ਹੇ ਭਾਈਜੀਵ (ਸਦਾਮੋਹ ਦੇ ਅੰਨ੍ਹੇ (ਹਨੇਰੇਖੂਹ ਵਿਚ ਪਏਰਹਿੰਦੇ ਹਨ, (ਜੀਵਾਂ ਨੂੰ ਸਦਾਭਟਕਣਾ ਲੱਗੀ ਰਹਿੰਦੀ ਹੈਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ ਹੇ ਨਾਨਕਆਖ ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇਗੁਰੂ ਉਸ ਦੀਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂਕੱਢ ਲੈਂਦਾ ਹੈ ੨।੧੦।੯੬।

Bilawal Fifth Mehal 

Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause || You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 || The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||

Sunday, August 25, 2024

BIHAAGRAA, FIFTH MEHL:The Saints go around, searching for God, the suppo...

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥
ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ।
ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧।
ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥
ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ।
ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੨।
ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

BIHAAGRAA, FIFTH MEHL:
The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, merge with me — bless me with Your kindness; be kind, and attach me to the hem of Your robe. Bless me with Your Name, that I may chant it, O Lord and Master; beholding the Blessed Vision of Your Darshan, I live. He is almighty, perfect, eternal and unchanging, exalted, unapproachable and infinite. Prays Nanak, grant Your Grace, O Beloved of my breath of life, that I may merge with You. || 1 || I have practiced chanting, intensive meditation and fasting to see Your Feet, Lord. But still, the burning fire is not quenched, without the Sanctuary of the Lord and Master. O God, I seek Your Sanctuary — please, cut away my bonds and carry me across the world-ocean. I am helpless, forlorn and worthless — I know nothing at all; please do not count up my merits and demerits. The Lord is Merciful to the meek, the Sustainer of the world, Beloved, Almighty Cause of causes. Nanak, the song-bird, begs for the rain-drop of the Lord’s Name; meditating on the Feet of the Lord, Har, Har, he lives. || 2 || Drink in the Ambrosial Nectar from the sacred pool, the Name of the Lord, Har, Har. In the Society of the Saints, one meets the Lord; meditating on Him, one’s affairs are resolved. God accomplishes everything; He is the Destroyer of pain. Never forget Him from your mind, even for an instant. He is blissful, night and day; He is forever True. All Glories are contained in the Lord in the Universe. Incalculable, lofty and infinite is the Lord and Master. His dwelling is unapproachable. Prays Nanak, my desires are fulfilled; I have met the Lord, the Greatest Lover. || 3 || The fruit Li

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥

ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ

ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ

ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥

ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ

ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ

ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ। ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ। ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ। ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ। ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇਅਪਹੁੰਚ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬

ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ। ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ। ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ

BIHAAGRAA, FIFTH MEHL:

The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, merge with me — bless me with Your kindness; be kind, and attach me to the hem of Your robe. Bless me with Your Name, that I may chant it, O Lord and Master; beholding the Blessed Vision of Your Darshan, I live. He is almighty, perfect, eternal and unchanging, exalted, unapproachable and infinite. Prays Nanak, grant Your Grace, O Beloved of my breath of life, that I may merge with You. || 1 || I have practiced chanting, intensive meditation and fasting to see Your Feet, Lord. But still, the burning fire is not quenched, without the Sanctuary of the Lord and Master. O God, I seek Your Sanctuary — please, cut away my bonds and carry me across the world-ocean. I am helpless, forlorn and worthless — I know nothing at all; please do not count up my merits and demerits. The Lord is Merciful to the meek, the Sustainer of the world, Beloved, Almighty Cause of causes. Nanak, the song-bird, begs for the rain-drop of the Lord’s Name; meditating on the Feet of the Lord, Har, Har, he lives. || 2 || Drink in the Ambrosial Nectar from the sacred pool, the Name of the Lord, Har, Har. In the Society of the Saints, one meets the Lord; meditating on Him, one’s affairs are resolved. God accomplishes everything; He is the Destroyer of pain. Never forget Him from your mind, even for an instant. He is blissful, night and day; He is forever True. All Glories are contained in the Lord in the Universe. Incalculable, lofty and infinite is the Lord and Master. His dwelling is unapproachable. Prays Nanak, my desires are fulfilled; I have met the Lord, the Greatest Lover. || 3 || The fruits of many millions of charitable feasts come to those who listen to and sing the Lord’s Praise. Chanting the Name of the Lord, Har, Har, all one’s generations are carried across. Chanting the Name of the Lord, the mortal being is beautified; what Praises of His can I chant? I shall never forget the Lord; He is as dear as my breath of life. My mind constantly yearns for the Blessed Vision of His Darshan. Auspicious is that day, when God, the lofty, inaccessible and infinite, hugs me close in His embrace. Prays Nanak, everything is fruitful — I have met my supremely beloved Lord God. || 4 || 3 || 6 ||

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿ...