ਸਹਿਜ ਪਾਠ ਸਾਹਿਬ

Thursday, September 5, 2024

Sep 06 | 2024 | Hukamnama Sahib| ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕ...


ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ 

ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।

ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।

ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।

ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।

ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।

ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||


Tuesday, September 3, 2024

Sep 04 | 2024 | Hukamnama Sahib | ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ...

  ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

DHANAASAREE, FIFTH MEHL:

Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

Monday, September 2, 2024

Sep 03 | 2024 | Hukamnama Sahib ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾ...

 

ਵਡਹੰਸੁ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।

ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ 

ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।

ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥

ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।

ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥

ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।

ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥

ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।

ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥

ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।


WADAHANS, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The deluded mind is instructed in the Word of the Guru’s Shabad, and meditates forever on the Lord, Har, Har. O Nanak, one whom my Beloved blesses with His Glance of Grace, focuses his consciousness on the Lord’s Feet. || 1 || I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another. O Nanak, blessed, blessed, blessed is that soul-bride, who enjoys her True, Sublime Husband Lord. || 2 || I go and ask the blessed, happy soul-bride, “How did you attain Him — your Husband Lord, my God?” She answers, “My True Husband blessed me with His Glance of Grace; I abandoned the distinction between mine and yours. Dedicate everything — mind, body and soul to the Lord God; this is the way to meet Him, O sister.” If her God gazes upon her with favor, O Nanak, her light merges into the Light. || 3 || I dedicate my mind and body to the one who brings me a message from my Lord God. I wave the fan over him every day, serve him and carry water for him. Constantly and continuously, I serve the Lord’s humble servant, who recites the sermon of the Lord, Har, Har. Hail, hail unto the Guru, the Guru, the Perfect True Guru, who fulfills the desires of Nanak’s mind. || 4 || Let me meet the Guru, my best friend, O Lord; meeting Him, I meditate on the Lord’s Name. I seek the Lord’s sermon from the Guru, the True Guru; joining with Him, I sing the Glorious Praises of the Lord. Each and every day, forever, I sing the Lord’s Praises; my mind lives by hearing Your Name. O Nanak, that moment when I forget my Lord and Master — at that moment, my soul dies. || 5 || Everyone longs to see the Lord, but he alone sees Him, whom the Lord causes to see Him. One upon whom my Beloved bestows His Glance of Grace cherishes the Lord, Har, Har forever. He alone cherishes the Lord, Har, Har, forever and ever, who meets my Perfect True Guru. O Nanak, the Lord’s humble servant and the Lord become One; meditating on the Lord, he blends with the Lord. || 6 || 1 || 3 ||

  ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ...