ਸਹਿਜ ਪਾਠ ਸਾਹਿਬ

Friday, October 18, 2024

ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥

 ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥

ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।੧।ਰਹਾਉ।

ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ) ?੧।

ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ। ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।੨।

ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰਭਰਾ-ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ। ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।੩।

ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ। (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।੪।

ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।੫।੧੧।

Hey brother! He took the master's side, you were saved. By the grace of the Guru, he began to sing the praises of the Lord, and the disease of vice was removed (from him).

Hey brother! Who (maya has given to all the three-fold world) all the four-fold world hears itself, all the austerities, all the destroyers, the living beings think. (that he can resist)?

Hey brother! She comes and seduces Maya, hears her voice, she speaks mouth, she sees eye to mouth. Azhi misleads by consuming the drug that he feels loved in everyone's mind.

Hey brother! Mother, father, man, self - that Maya has placed discrimination in the heart of the gods. Some pass (maya) is much, some pass is few (just, trapped) all are standing (among themselves) fighting.

Hey brother! I sacrifice my guru, I see the spectacle (of Maya) (to the eyes). (Having seen the great part that Maya's) one who worships the ruler does not have to call this Maya (his own).

O Nanak! With the Guru's grace (he) took the Lord's name and wealth, and he brought this wealth to his home, enjoying spiritual joy; He (remains the master of all bonds.

Wednesday, October 16, 2024

  ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

Friday, October 11, 2024

Oct 12 | 2024 | Hukamnama Sahib |


ਟੋਡੀ ਮਹਲਾ  ਘਰੁ  ਦੁਪਦੇ     ਸਤਿਗੁਰ ਪ੍ਰਸਾਦਿ  ਮਾਗਉ ਦਾਨੁ ਠਾਕੁਰ ਨਾਮ  ਅਵਰੁ ਕਛੂ ਮੇਰੈ ਸੰਗਿ  ਚਾਲੈ ਮਿਲੈਕ੍ਰਿਪਾ ਗੁਣ ਗਾਮ ੧॥ ਰਹਾਉ  ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ  ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ  ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ੨॥੧॥੬॥

ਅਰਥਹੇ ਮਾਲਕ ਪ੍ਰਭੂਮੈਂ (ਤੇਰੇ ਪਾਸੋਂ ਤੇਰੇਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀਕਿਰਪਾ ਹੋਵੇਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

ਹੇ ਭਾਈਹੁਕੂਮਤਧਨਤੇਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿਸਕਦੇ ਮਨੁੱਖ (ਇਹਨਾਂ ਦੀ ਖ਼ਾਤਰਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈਪਰ ਉਸ ਦੇ ਸਾਰੇ ਕੰਮਵਿਅਰਥ ਚਲੇ ਜਾਂਦੇ ਹਨ।੧।

ਹੇ ਨਾਨਕਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ #bhaimanindersinghji #hukamnam...

Wednesday, October 9, 2024

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...


ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥

  ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ...