ਸਹਿਜ ਪਾਠ ਸਾਹਿਬ

Friday, November 1, 2024

Nov 02 | 2024 | Hukamnama Sahib | ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ...

ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇਸੰਜੋਗਾ ॥੧॥

 

ਸੋਰਠਿ ਮਹਲਾ   ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ  ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇਸੰਜੋਗਾ ੧॥ ਪ੍ਰਭ ਬਾਣੀ ਸਬਦੁ ਸੁਭਾਖਿਆ  ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ  ਰਹਾਉ  ਸਾਚਾਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ  ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ੨॥ ਹਰਿਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ  ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ੩॥ ਸੁਣੀਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ  ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ੪॥੧੧॥ 

ਅਰਥਹੇ ਭਾਈਗੁਰੂ ਨੇ ਆਪਣਾਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹੈ।(ਇਸ ਸ਼ਬਦ ਨੂੰਸਦਾ ਗਾਂਦੇ ਰਹੋਸੁਣਦੇ ਰਹੋਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾਤਾਂ ਯਕੀਨ ਰੱਖਪੂਰੇ ਗੁਰੂ ਨੇ ਤੈਨੂੰ(ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂਬਚਾ ਲਿਆ।ਰਹਾਉ।

(ਹੇ ਭਾਈਅੰਮ੍ਰਿਤ ਵੇਲੇਇਸ਼ਨਾਨ ਕਰ ਕੇਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ (ਕਿਉਂਕਿਪ੍ਰਭੂ ਦੀਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨਤੇਪ੍ਰਭੂ ਨਾਲ ਮਿਲਾਪ ਦੇ ਚੰਗੇਅਵਸਰ ਉੱਘੜ ਪੈਂਦੇ ਹਨ।੧।

ਹੇ ਭਾਈਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀਉਹ ਭਗਤੀ ਨਾਲ ਪਿਆਰ ਕਰਨਵਾਲਾ ਹੈਉਹ ਦਇਆ ਦਾ ਸੋਮਾ ਹੈਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀਰੱਖਦਾ ਆਇਆ ਹੈਆਪਣਾ ਇਹ ਮੁੱਢ-ਕਦੀਮਾਂਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ  ਰਿਹਾ ਹੈ।੨।

ਹੇ ਭਾਈਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈਇਹ (ਆਤਮਕਖ਼ੁਰਾਕ ਸਦਾ ਖਾਂਦੇ ਰਹੋਹਰ ਵੇਲੇ ਆਪਣੇ ਮੂੰਹਵਿਚ ਪਾਂਦੇ ਰਹੋ। ਹੇ ਭਾਈਗੋਬਿੰਦ ਦੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀਹਰੇਕਦੁੱਖ-ਕਲੇਸ਼ ਦੂਰ ਹੋ ਜਾਇਗਾ।੩।

ਹੇ ਭਾਈਜਿਸ ਭੀ ਮਨੁੱਖ ਨੇ ਗੁਰੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਜਪਿਆਮੇਰੇ ਮਾਲਕ ਨੇ ਉਸ ਦੀ ਅਰਦਾਸਿ ਸੁਣਲਈ, (ਕ੍ਰੋੜਾਂ ਵਿਘਨਾਂ ਦਾ ਟਾਕਰਾ ਕਰਨ ਲਈ ਉਸ ਦੇ ਅੰਦਰਪੂਰੀ ਤਾਕਤ ਪੈਦਾ ਹੋ ਜਾਂਦੀ ਹੈ। ਹੇ ਨਾਨਕਗੁਰੂ ਦੀ ਇਹ ਅਜ਼ਮਤਸਾਰੇ ਜੁਗਾਂ ਵਿਚ ਹੀ ਪਰਤੱਖ ਉੱਘੜ ਰਹਿੰਦੀ ਹੈ।੪।੧੧।

SORAT’H, FIFTH MEHL:

After taking your cleansing bath, remember your God in meditation, and your mind and body shall be free of disease. Millions of obstacles are removed, in the Sanctuary of God, and good fortune dawns. || 1 || The Word of God’s Bani, and His Shabad, are the best utterances. So constantly sing them, listen to them, and read them, O Siblings of Destiny, and the Perfect Guru shall save you. || Pause || The glorious greatness of the True Lord is immeasurable; the Merciful Lord is the Lover of His devotees. He has preserved the honor of His Saints; from the very beginning of time, His Nature is to cherish them. || 2 || So eat the Ambrosial Name of the Lord as your food; put it into your mouth at all times. The pains of old age and death shall all depart, when you constantly sing the Glorious Praises of the Lord of the Universe. || 3 || My Lord and Master has heard my prayer, and all my affairs have been resolved. The glorious greatness of Guru Nanak is manifest, throughout all the ages. || 4 || 11 ||



ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥


SORAT’H, FIFTH MEHL:

I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।

(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।

Thursday, October 31, 2024

Oct 31 | 2024 | Hukamnama Sahib | ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨ...

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ 

ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।
ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।
ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ 
ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ 
ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।
ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।
ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ 
ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ। (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਜਿਨ੍ਹਾਂ ਨੂੰ ਗੁਰੂ ਨੇ (ਪ੍ਰਭੂ ਦੀ) ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ। ਹੇ ਭਾਈ! ਜਿਨ੍ਹਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।੪।੪।

WADAHANS, THIRD MEHL:

This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart with regret. Without the Name, there is no peace. According to one’s actions here, so are the rewards received; the self-willed manmukhs lose their honor. In the City of Death, there is pitch darkness and huge clouds of dust; neither sister nor brother is there. This body is frail; old age is overtaking it. || 1 || The body becomes golden, when one unites with the True Guru. Doubt and Maya have been removed from within me, and I am merged in the True Name. Merged in the True Name, I sing the Glorious Praises of the Lord; meeting my Beloved, I have found peace. I am in constant bliss, day and night; egotism has been dispelled from within me. I fall at the feet of those persons who enshrine the Naam within their consciousness. The body becomes golden, when one unites with the True Guru. || 2 || We truly praise the True Lord, when the True Guru imparts understanding. Without the True Guru, they are deluded by doubt; going to the world hereafter, what face will they show? What face will they show, when they go there? They will regret and repent for their sins — their actions will bring them only pain and suffering. Those who are imbued with the Naam are dyed in the deep crimson color of the Lord’s Love; they merge into the Being of their Husband Lord. I cannot conceive of any other as great as the Lord; unto whom should I go and speak? We truly praise the True Lord, when the True Guru imparts understanding. || 3 || I fall at the feet of those who praise the Truest of the True. Those humble beings are true and immaculately pure; meeting them, all filth is washed off. Meeting them, all filth is washed off; bathing in the Pool of Truth, one becomes truthful, with intuitive ease. The True Guru has given me the realization of the Naam, the Name of the immaculate, unfathomable, imperceptible Lord. Those who worship the Lord with devotion night and day are attuned to His Love; O Nanak, they are absorbed in the True Lord. I fall at the feet of those who meditate on the Truest of the True. || 4 || 4 |

Tuesday, October 29, 2024

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥

  

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।

ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।

(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।

ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।

ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

SORAT’H, FIRST MEHL:

You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||

  ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ...