ਸਹਿਜ ਪਾਠ ਸਾਹਿਬ

Saturday, October 11, 2025

Hukamnama Sahib

 

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥  ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥  ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥  ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨। ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥  ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩। SHALOK, THIRD MEHL: O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||


Friday, October 10, 2025

ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥


ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥

Thursday, October 9, 2025

 

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀਹੇ ਭੋਲੀ ਜੀਵ-ਇਸਤ੍ਰੀਏਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ

ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ

(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ

ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ

ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ

ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ

TILANG, FIRST MEHL:

O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides, how did they obtain their Husband Lord? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself. So speaks the happy soul-bride, O sister; in this way, the Husband Lord is obtained. || 3 || Give up your selfhood, and so obtain your Husband Lord; what other clever tricks are of any use? When the Husband Lord looks upon the soul-bride with His Gracious Glance, that day is historic — the bride obtains the nine treasures. She who is loved by her Husband Lord, is the true soul-bride; O Nanak, she is the queen of all. Thus she is imbued with His Love, intoxicated with delight; day and night, she is absorbed in His Love. She is beautiful, glorious and brilliant; she is known as truly wise. || 4 || 2 || 4 ||

Wednesday, October 1, 2025

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।SORAT’H, FIFTH MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || 


Monday, September 22, 2025

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥

 ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ 

ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।

ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥

ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।੨।

ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥

ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੩।

ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

ਅਰਥ: ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ।

ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ।੪।੩।੪।

Suhi Mahla 3 || In all four ages, if there is wealth, there is no Ram without a true Guru. The unchanging king always worships Hari without a third person, there is no Ram. There is no one without a third person, there is only one true Guru, the Gurumukh alone is known. Wealth is gathered, the mind is accepted by the Guru. Having found the True Guru, there is no liberation without a third person. Nanak, the mind is accepted by the husband, the wife, the husband, the husband. ||1 ||

Meaning: O brother! No matter what the age may be, without the Guru (taking refuge), there is no union with the Lord, even if the wife wanders in the four ages. The command of that Lord-husband is unchangeable (that union is achieved only through the Guru). Apart from Him, there is no one else equal to Him (who can change this command). O brother! Apart from that Lord, there is no one like Him. That Lord Himself is the one who is eternal. The living being who lives in the presence of the Guru forms a deep bond with that one. When, following the Guru's advice, the mind of the living being becomes absorbed (in the remembrance of God), then the living being is united with the Lord-husband.

O brother! When the Guru is found, then only is the Lord attained (the Guru alone instills the Name of the Lord in the heart of the living being, and without the Name of the Lord there is no liberation (from the bonds of Maya). O Nanak! If the mind is absorbed in the remembrance of the Lord, then the living being enjoys the union of the Lord, and joy remains in her heart. 1.

Satguru sevi dhan baladiye Har Varu paveh soi Ram. Sada hoveh sohagani fiir meila vesu na hoi Ram. Fiir meila vesu na hoi Gurmukh understands no ego mar and recognizes. Karni kar kamavai sabad samavai antar eko ki zaini. Gurmukh prabhu You will attain the Lord-husband. You will become a devotee forever, and then there will be no separation from the Lord-husband! A rare woman, walking on the path shown by the Guru, understands this (that through the Guru, she has attained union with the Lord) and then there will be no separation from Him. That woman, having removed her ego (from within herself), maintains communion with the Lord. That woman keeps doing the right things (of remembering the Lord), remains absorbed in the Guru's word, and keeps her identity with the one Lord in her heart. O Nanak! The woman who lives in the presence of the Guru keeps remembering the Name of her Lord day and night, and (in the world and the hereafter) she gets eternal respect. That woman always remembers her Lord-husband who is everywhere. 2.

What does the Guru do, O Lord, bring forth wealth, O Lord, God unites with Ram. Hari is the color of love. May the beloved find happiness in Ram. May the beloved find happiness in the world. May the true smoke be consumed day and night. May the true smoke be consumed. May the giver of happiness, the word of God, be known by the heart. Nanak recognizes the female and the male, the Gurmati, may the Lord be found. 3. Meaning: O ignorant soul! Do the work told by the Guru. The Guru unites you with the Lord-husband. The woman who is imbued with the color of love of the Lord, enjoys spiritual joy by meeting the beloved Lord. By meeting the beloved Lord, she enjoys spiritual joy, remains ever-absorbed in the Lord, that ever-absorbed Lord is seen by her residing in all places. That woman remains intoxicated in the remembrance of the ever-absorbed Lord, this is the eternal (spiritual) adornment that is ever-absorbing. She keeps doing it day and night. By joining the Guru's word, that woman attains communion with the Lord who gives all happiness, keeps Him in her embrace, and chants Him at all times. O Nanak! That woman finds the palace of the Lord, and by following the Guru's advice, she attains union with the Lord. 3.

The one who has attained wealth, I have met the Lord Ram. The light of the Guru has dimmed, the Lord Ravi has remained everywhere, the Lord Ravi has remained everywhere, and the Lord has settled in all places, and has written the words of the past. The bed is comfortable, my Lord has made me a true cigarette. The desire is pure, the ego has lost its luster, and the truth of the Guru's religion has been absorbed. Nanak, having met the Lord, has found a new name and treasure. 4.3.4.

Meaning: O brother! The woman who has attained union with the Lord Ram from the very heart of the temple, The Lord Himself united her to His feet. The light shone in the heart of that living being that God is present everywhere. That living being settled in her mind the Lord who is pervading everywhere, the letter written in the previous birth (on her forehead) appeared. That living being began to please the beloved Lord, her heart-seat became full of joy, she made the constant meditation of the Lord's Name the charm (of her life).

The living being who, taking the advice of the Guru, is absorbed in the constant Name of the Lord, she removes the filth of ego (from within her), she becomes one of a pure life. O Nanak! Say-) the Creator Himself united her, she has obtained the Name of God, which is for her the nine treasures of creation.4.3.4.


Thursday, September 18, 2025

 ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»


Monday, September 8, 2025

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥

 ਸੋਰਠਿ ਮਹਲਾ ੫ ॥

ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥

ਪੰਜਾਬੀ ਵਿਆਖਿਆ

ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ । (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ।੧।ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ ।੧।ਰਹਾਉ। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ । ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ ।੨।੨੪।੮੮।

English Translation

SORAT’H, FIFTH MEHL:

The Lord is always with me. The Messenger of Death does not approach me. God holds me close in His embrace, and protects me. True are the Teachings of the True Guru. || 1 || The Perfect Guru has done it perfectly. He has beaten and driven off my enemies, and given me, His slave, the sublime understanding of the neutral mind. || 1 || Pause || God has blessed all places with prosperity. I have returned again safe and sound. Nanak has entered God’s Sanctuary. It has eradicated all disease. || 2 || 24 || 88 ||

  ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ  ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵ...