ਸਹਿਜ ਪਾਠ ਸਾਹਿਬ

Tuesday, December 16, 2025

 ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥

  ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥

ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ।

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ।੧।

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ।੨।

ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ।੩।

ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ! ਆਖ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ।੪।੫।

SORAT’H, FOURTH MEHL:

The Beloved Himself created the Universe; He made the light of the sun and the moon. The Beloved Himself is the power of the powerless; He Himself is the honor of the dishonored. The Beloved Himself grants His Grace and protects us; He Himself is wise and all-knowing. || 1 || O my mind, chant the Name of the Lord, and receive His Insignia. Join the Sat Sangat, the True Congregation, and meditate on the Lord, Har, Har; you shall not have to come and go in reincarnation again. || Pause || The Beloved Himself pervades His Glorious Praises, and He Himself approves them. The Beloved Himself grants His forgiveness, and He Himself bestows the Insignia of Truth. The Beloved Himself obeys His Will, and He Himself issues His Command. || 2 || The Beloved Himself is the treasure of devotion; He Himself gives His gifts. The Beloved Himself commits some to His service, and He Himself blesses them with honor. The Beloved Himself is absorbed in Samaadhi; He Himself is the treasure of excellence. || 3 || The Beloved Himself is the greatest; He Himself is supreme. The Beloved Himself appraises the value; He Himself is the scale, and the weights. The Beloved Himself is unweighable — He weighs Himself; servant Nanak is forever a sacrifice to Him. || 4 || 5 ||

Monday, December 15, 2025

 Dec 16 | 2025 | Hukamnama Sahib |  ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩।ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।SORAT’H, FIFTH MEHL:He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||



Sunday, December 14, 2025

 Dec 15 | 2025 | Hukamnama Sahib |   

ਵਡਹੰਸੁ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।

ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ 

ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।

ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥

ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।

ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥

ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।

ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥

ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।

ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥

ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।


WADAHANS, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The deluded mind is instructed in the Word of the Guru’s Shabad, and meditates forever on the Lord, Har, Har. O Nanak, one whom my Beloved blesses with His Glance of Grace, focuses his consciousness on the Lord’s Feet. || 1 || I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another. O Nanak, blessed, blessed, blessed is that soul-bride, who enjoys her True, Sublime Husband Lord. || 2 || I go and ask the blessed, happy soul-bride, “How did you attain Him — your Husband Lord, my God?” She answers, “My True Husband blessed me with His Glance of Grace; I abandoned the distinction between mine and yours. Dedicate everything — mind, body and soul to the Lord God; this is the way to meet Him, O sister.” If her God gazes upon her with favor, O Nanak, her light merges into the Light. || 3 || I dedicate my mind and body to the one who brings me a message from my Lord God. I wave the fan over him every day, serve him and carry water for him. Constantly and continuously, I serve the Lord’s humble servant, who recites the sermon of the Lord, Har, Har. Hail, hail unto the Guru, the Guru, the Perfect True Guru, who fulfills the desires of Nanak’s mind. || 4 || Let me meet the Guru, my best friend, O Lord; meeting Him, I meditate on the Lord’s Name. I seek the Lord’s sermon from the Guru, the True Guru; joining with Him, I sing the Glorious Praises of the Lord. Each and every day, forever, I sing the Lord’s Praises; my mind lives by hearing Your Name. O Nanak, that moment when I forget my Lord and Master — at that moment, my soul dies. || 5 || Everyone longs to see the Lord, but he alone sees Him, whom the Lord causes to see Him. One upon whom my Beloved bestows His Glance of Grace cherishes the Lord, Har, Har forever. He alone cherishes the Lord, Har, Har, forever and ever, who meets my Perfect True Guru. O Nanak, the Lord’s humble servant and the Lord become One; meditating on the Lord, he blends with the Lord. || 6 || 1 || 3 ||


Saturday, December 13, 2025

 ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।| ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭। O brother! I have found such a friend Lord, who does not leave me, abides with me forever, meeting the Guru, I keep on singing His praises at all times. O brother! The one who captivates my mind, I have found the Lord, the giver of all comforts, he leaves me nowhere else, Cannot equal even one hair of the Lord. O Nanak! Say, in the Hirda-ghar of the creature in which the Lord abides forever, he always enjoys the spiritual bliss, in his Hirda-ghar the fortune awakens, in his Hirda there is a song of slow and slow joy, He gets glory at the Lord's door.


Friday, December 12, 2025

 Dec 13 | 2025 | Hukamnama Sahib |  ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧।ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨।'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ'-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩।ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।SORAT’H, THIRD MEHL:The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 || O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. || 3 || The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated; 


Wednesday, December 10, 2025

 ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥

ਅਰਥ: ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ) । ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ।

ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧।

(ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ। ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ।੨।

ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ) , ਪਰ ਇਹ ਗੱਲ ਹੈ ਬੜੀ ਹੀ ਔਖੀ। (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ।੩।

ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ) , ਅਸੀ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ। ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ) ।੪।੫।

BILAAVAL, FOURTH MEHL:

Anyone, from any class — Kh’shaatriya, Brahman, Soodra or Vaishya — can chant, and meditate on the Mantra of the Lord’s Name. Worship the Guru, the True Guru, as the Supreme Lord God; serve Him constantly, all day and night. || 1 || O humble servants of the Lord, behold the True Guru with your eyes. Whatever you wish for, you shall receive, chanting the Word of the Lord’s Name, under Guru’s Instruction. || 1 || Pause || People think of many and various efforts, but that alone happens, which is to happen. All beings seek goodness for themselves, but what the Lord does — that may not be what we think and expect. || 2 || So renounce the clever intellect of your mind, O humble servants of the Lord, no matter how hard this may be. Night and day, meditate on the Naam, the Name of the Lord, Har, Har; accept the wisdom of the Guru, the True Guru. || 3 || Wisdom, balanced wisdom is in Your power, O Lord and Master; I am the instrument, and You are the player, O Primal Lord. O God, O Creator, Lord and Master of servant Nanak, as You wish, so do I speak. || 4 || 5 ||


Saturday, December 6, 2025

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥


 ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ English translationSOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।


ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲ...