ਸਹਿਜ ਪਾਠ ਸਾਹਿਬ

Friday, December 26, 2025

  ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।SORAT’H, FIFTH MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || 


Thursday, December 25, 2025


ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ 

ਅਰਥ: ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ।੧।

ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥

ਅਰਥ: ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ।੨।

ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥ 

ਅਰਥ: (ਹੇ ਭਾਈ!) ਉਸ ਕਰਤਾਰ ਨੂੰ 'ਧੰਨ ਧੰਨਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ।

ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ, ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ।

(ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ, ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ, ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸ਼ਨਾ ਮਿਟ ਗਈ ਹੈ।

(ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ।੧੩।

SHALOK, FIFTH MEHL:

I have found the object of my search — my Beloved took pity on me. There is One Creator; O Nanak, I do not see any other. || 1 || FIFTH MEHL: Take aim with the arrow of Truth, and shoot down sin. Cherish the Words of the Guru’s Mantra, O Nanak, and you shall not suffer in pain. || 2 || PAUREE: Waaho! Waaho! The Creator Lord Himself has brought about peace and tranquility. He is Kind to all beings and creatures; meditate forever on Him. The all-powerful Lord has shown Mercy, and my cries of suffering are ended. My fevers, pains and diseases are gone, by the Grace of the Perfect Guru. The Lord has established me, and protected me; He is the Cherisher of the poor. He Himself has delivered me, breaking all my bonds. My thirst is quenched, my hopes are fulfilled, and my mind is contented and satisfied. The greatest of the great, the Infinite Lord and Master — He is not affected by virtue and vice. || 13 ||



Tuesday, December 23, 2025

 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥


ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।


ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।


ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।


SORAT’H, FIFTH MEHL:


I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

Monday, December 22, 2025

  ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ 

ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।

ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।

ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥

ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।

ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

 ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

SHALOK, FOURTH MEHL:

Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||


Sunday, December 21, 2025

ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।SORAT’H, FIFTH MEHL, FIRST HOUSE, TI-TUKAS:ONE UNIVERSAL CREATOR GOD. BY THE GRACE OF THE TRUE GURU:Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||


Saturday, December 20, 2025

   

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Thursday, December 18, 2025

 ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?ਰਹਾਉ।

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।

ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।

SORAT’H, FIFTH MEHL, FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲ...