ਸਹਿਜ ਪਾਠ ਸਾਹਿਬ

Thursday, January 15, 2026

  ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ 

ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।

ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।

ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।

ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।

ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:

My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||


Wednesday, January 14, 2026

 


ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥
 
ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥{ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥ ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥ 
ਬਿਲਾਵਲੁ ਮਹਲਾ ੩ ॥

ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ, (ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ । (ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ, (ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ ।ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ, (ਉਸ ਦੇ ਅੰਦਰੋਂ) ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੧।ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਵਲੋਂ) ਲੇਖ ਲਿਖਿਆ ਹੁੰਦਾ ਹੈ, ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ ।੧।ਰਹਾਉ।ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ । (ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ ।ਹੇ ਭਾਈ! (ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ, ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ । ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ ।੨।ਹੇ ਭਾਈ! (ਪਰਮਾਤਮਾ ਤੋਂ) ਵੱਖਰਾ ਦਿੱਸਦਾ ਇਹ ਸਾਰਾ ਜਗਤ ਇਕ ਪਰਮਾਤਮਾ ਤੋਂ ਹੀ ਬਣਿਆ ਹੈ । (ਸਾਰੇ ਜਗਤ ਵਿਚ) ਇਕ ਪ੍ਰਭੂ ਹੀ ਮੌਜੂਦ ਹੈ, (ਉਸ ਤੋਂ ਬਿਨਾ) ਕੋਈ ਹੋਰ ਦੂਜਾ ਨਹੀਂ ਹੈ ।ਜੇ (ਮਨੁੱਖ) ਇਸ ਵੱਖਰੇ ਦਿੱਸ ਰਹੇ ਜਗਤ (ਦੇ ਮੋਹ) ਤੋਂ (ਉੱਚਾ ਹੋ ਕੇ) ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖੇ, ਤਾਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਰਾਹਦਾਰੀ ਸਮੇਤ (ਬਿਨਾ ਰੋਕ-ਟੋਕ) ਪ੍ਰਭੂ ਦੇ ਦਰ ਤੇ (ਪਹੁੰਚ ਜਾਂਦਾ ਹੈ) ।ਜੇ (ਮਨੁੱਖ ਨੂੰ) ਗੁਰੂ ਮਿਲ ਪਏ, ਤਾਂ ਉਹ ਉਸ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਅਤੇ (ਆਪਣੇ) ਅੰਦਰੋਂ ਵੱਖਰੇ ਦਿੱਸ ਰਹੇ ਜਗਤ ਦਾ ਮੋਹ ਰੋਕ ਰੱਖਦਾ ਹੈ ।੩।ਹੇ ਭਾਈ! (ਮਾਇਆ ਦੇ ਕਾਮਾਦਿਕ ਸੂਰਮੇ ਹਨ ਤਾਂ ਬੜੇ ਬਲੀ, ਪਰ) ਜਿਸ ਮਨੁੱਖ ਦੇ ਸਿਰ ਉੱਤੇ ਰਾਖਾ ਸਭ ਤੋਂ ਬਲੀ ਮਾਲਕ-ਪ੍ਰਭੂ ਆਪ ਹੋਵੇ, ਉਸ ਨੂੰ ਕੋਈ (ਕਾਮਾਦਿਕ ਵੈਰੀ) ਢਾਹ ਨਹੀਂ ਸਕਦਾ । (ਕਿਉਂਕਿ) ਸੇਵਕ (ਆਪਣੇ) ਮਾਲਕ-ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਆਪ ਹੀ (ਉਸ ਉਤੇ) ਬਖ਼ਸ਼ਸ਼ ਕਰਦਾ ਹੈ, (ਤੇ, ਉਸ ਨੂੰ) ਇੱਜ਼ਤ ਦੇਂਦਾ ਹੈ ।ਹੇ ਭਾਈ! ਉਸ (ਪਰਮਾਤਮਾ) ਨਾਲੋਂ ਵੱਡਾ ਹੋਰ ਕੋਈ ਨਹੀਂ ਹੈ (ਸੇਵਕ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ, ਇਸ ਵਾਸਤੇ) ਕਿਸੇ ਤੋਂ ਨਹੀਂ ਡਰਦਾ, ਉਸ ਨੂੰ ਕਿਸੇ (ਕਾਮਾਦਿਕ ਵੈਰੀ) ਦਾ ਡਰ-ਦਬਾਉ ਨਹੀਂ ਹੁੰਦਾ ।੪।ਹੇ ਭਾਈ! ਗੁਰੂ ਦੀ ਮਤਿ ਉੱਤੇ ਤੁਰ ਕੇ (ਵਡਭਾਗੀ ਮਨੁੱਖ ਦੇ) ਹਿਰਦੇ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ ਉਸ ਨੂੰ (ਕਾਮਾਦਿਕ ਵੈਰੀ ਤੋਂ ਕੋਈ) ਕਲੇਸ਼ ਨਹੀਂ ਪੋਹ ਸਕਦਾ । ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ (ਇਸ ਗੇੜ ਦਾ) ਦੁੱਖ ਨਹੀਂ ਸਹਾਰਦਾ । ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ।ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਪਰਮਾਤਮਾ ਨੂੰ ਆਪਣੇ) ਅੰਗ-ਸੰਗ ਵੱਸਦਾ ਵੇਖਦਾ ਹੈ (ਅਤੇ ਆਖਦਾ ਹੈ ਕਿ) ਮੇਰਾ ਪਰਮਾਤਮਾ ਸਦਾ ਹਰ ਥਾਂ ਮੌਜੂਦ ਹੈ ।੫।ਹੇ ਭਾਈ! (ਸਭ ਜੀਵਾਂ ਵਿਚ ਵਿਆਪਕ ਹੋ ਕੇ) ਪਰਮਾਤਮਾ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ, ਕਈ (ਜੀਵਾਂ ਨੂੰ ਉਸ ਨੇ ਆਪਣੇ) ਸੇਵਕ ਬਣਾਇਆ ਹੋਇਆ ਹੈ, ਅਤੇ ਕਈ ਜੀਵਾਂ ਨੂੰ ਭਟਕਣਾ (ਪਾ ਕੇ) ਕੁਰਾਹੇ ਪਾਇਆ ਹੋਇਆ ਹੈ । (ਹਰ ਥਾਂ) ਪਰਮਾਤਮਾ ਆਪ ਹੀ ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ । (ਕਿਸੇ ਨੂੰ ਗੁਰਮੁਖ ਅਤੇ ਕਿਸੇ ਨੂੰ ਮਨਮੁਖ ਵੇਖ ਕੇ) ਮਨ ਵਿਚ ਗਿਲਾ ਤਾਂ ਹੀ ਕੀਤਾ ਜਾਏ ਜੇ (ਪਰਮਾਤਮਾ ਤੋਂ ਬਿਨਾ ਕਿਤੇ) ਕੋਈ ਹੋਰ ਹੋਵੇ ।ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ, ਵਿਚਾਰਵਾਨ (ਮੰਨੇ ਜਾਂਦੇ) ਹਨ (ਗੁਰੂ ਦੀ ਸਰਨ ਪਏ ਰਹਿਣਾ ਹੀ) ਸਭ ਤੋਂ ਸ੍ਰੇਸ਼ਟ ਕਰਤੱਬ ਹੈ ।੬।ਹੇ ਭਾਈ! (ਲੋਕ ਖ਼ਾਸ ਖ਼ਾਸ ਥਿੱਤਾਂ ਤੇ ਵਾਰਾਂ ਨੂੰ ਪਵਿੱਤਰ ਮੰਨ ਕੇ ਖ਼ਾਸ ਖ਼ਾਸ ਧਾਰਮਿਕ ਕਰਮ ਕਰਦੇ ਹਨ ਅਤੇ ਖ਼ਾਸ ਖ਼ਾਸ ਫਲ ਮਿਲਣ ਦੀ ਆਸ ਰੱਖਦੇ ਹਨ, ਪਰ) ਸਾਰੀਆਂ ਥਿੱਤਾਂ ਸਾਰੇ ਵਾਰ (ਤਦੋਂ ਹੀ) ਸੋਹਣੇ ਹਨ (ਜੇ ਮਨੁੱਖ ਗੁਰੂ ਦੇ) ਸ਼ਬਦ ਵਿਚ (ਜੁੜੇ ਰਹਿਣ) । (ਮਨੁੱਖ) ਗੁਰੂ ਦੀ ਸਰਨ ਪਏ, ਤਦੋਂ ਹੀ (ਮਨੁੱਖਾ ਜੀਵਨ ਦਾ ਸ੍ਰੇਸ਼ਟ) ਫਲ ਹਾਸਲ ਕਰਦਾ ਹੈ । ਇਹ ਥਿੱਤਾਂ ਇਹ ਵਾਰ ਸਾਰੇ ਆਉਂਦੇ ਹਨ ਅਤੇ ਲੰਘ ਜਾਂਦੇ ਹਨ । ਗੁਰੂ ਦਾ ਸ਼ਬਦ (ਹੀ) ਅਟੱਲ ਰਹਿਣ ਵਾਲਾ ਹੈ (ਸ਼ਬਦ ਦੀ ਬਰਕਤ ਨਾਲ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸਦਾ ਲੀਨ ਰਹਿ ਸਕਦੇ ਹਨ, (ਇਹ) ਥਿੱਤਾਂ ਤੇ ਵਾਰ ਤਦੋਂ ਹੀ (ਮਨੁੱਖਾਂ ਲਈ ਭਲੇ ਹੁੰਦੇ ਹਨ) ਜਦੋਂ ਮਨੁੱਖ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ । ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਸਾਰੇ ਜੀਵ ਕਮਜ਼ੋਰ ਆਤਮਕ ਜੀਵਨ ਵਾਲੇ (ਹੋਣ ਕਰ ਕੇ) ਭਟਕਦੇ ਰਹਿੰਦੇ ਹਨ ।੭।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਮੌਤ ਸਹੇੜ ਲੈਂਦੇ ਹਨ, ਆਤਮਕ ਮੌਤੇ ਮਰ ਕੇ (ਜਗਤ ਤੋਂ) ਮੰਦੀ ਆਤਮਕ ਹਾਲਤ ਵਿਚ ਹੀ ਜਾਂਦੇ ਹਨ (ਕਿਉਂਕਿ) ਉਹ (ਕਦੇ) ਪਰਮਾਤਮਾ ਦਾ ਸਿਮਰਨ ਨਹੀਂ ਕਰਦੇ; ਅਤੇ ਮਾਇਆ ਦੇ ਮੋਹ ਵਿਚ ਹੀ ਫਸੇ ਰਹਿੰਦੇ ਹਨ ।ਹੇ ਭਾਈ! ਮੂਰਖ ਮਤਿ ਵਾਲਾ ਮਨੁੱਖ, ਆਤਮਕ ਜੀਵਨ ਵਲੋਂ ਬੇ-ਸਮਝ ਮਨੁੱਖ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਨਹੀਂ ਲੱਭ ਸਕਦਾ (ਉਹ ਸਦਾ ਵਿਕਾਰਾਂ ਵਿਚ ਹੀ ਡੁੱਬਾ ਰਹਿੰਦਾ ਹੈ) । (ਪਰ ਜੀਵ ਦੇ ਵੱਸ ਦੀ ਗੱਲ ਨਹੀਂ), (ਜੀਵਾਂ ਨੂੰ) ਪੈਦਾ ਕਰਨ ਦੀ ਸਮਰਥਾ ਵਾਲੇ ਪਰਮਾਤਮਾ ਨੇ ਆਪ (ਹੀ ਜੀਵਾਂ ਨੂੰ) ਪੈਦਾ ਕੀਤਾ ਹੈ, (ਉਸ ਨੇ) ਆਪ ਹੀ (ਸਹੀ ਜੀਵਨ ਬਾਰੇ) ਗੁਰੂ ਦਾ (ਦੱਸਿਆ) ਵਿਚਾਰ ਬਣਾਇਆ ਹੋਇਆ ਹੈ (ਗੁਰੂ ਦੇ ਰਸਤੇ ਉੱਤੇ ਉਹ ਆਪ ਹੀ ਜੀਵਾਂ ਨੂੰ ਤੋਰਦਾ ਹੈ) ।੮।ਹੇ ਭਾਈ! ਨਿਰੇ ਧਾਰਮਿਕ ਪਹਿਰਾਵੇ ਦਾ ਆਸਰਾ ਲੈਣ ਵਾਲੇ ਮਨੁੱਖ ਅਨੇਕਾਂ ਭੇਖ ਕਰਦੇ ਰਹਿੰਦੇ ਹਨ, (ਤੀਰਥ ਆਦਿਕ ਕਈ ਥਾਈਂ) ਭੌਂ ਭੋਂ ਕੇ ਭਟਕਦੇ ਰਹਿੰਦੇ ਹਨ, (ਅਜਿਹੇ ਮਨੁੱਖ) ਕੱਚੀਆਂ ਨਰਦਾਂ (ਵਾਂਗ ਵਿਕਾਰਾਂ ਤੋਂ ਮਾਰ ਖਾਂਦੇ ਹੀ ਰਹਿੰਦੇ ਹਨ) ਉਹਨਾਂ ਨੂੰ ਆਤਮਕ ਆਨੰਦ ਨਾਹ ਇਸ ਲੋਕ ਵਿਚ ਮਿਲਦਾ ਹੈ ਨਾਹ ਪਰਲੋਕ ਵਿਚ ਮਿਲਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਅਜਿਹੇ ਮਨੁੱਖ) ਆਪਣਾ ਮਨੁੱਖ ਜਨਮ ਅਜਾਈਂ ਗਵਾ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ।ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਅੰਦਰੋਂ) ਭਟਕਣਾ ਮੁਕਾ ਲੈਂਦਾ ਹੈ, ਉਹ ਆਪਣੇ ਹਿਰਦੇ-ਘਰ ਵਿਚ ਹੀ ਸਦਾ-ਥਿਰ ਪ੍ਰਭੂ ਦਾ ਟਿਕਾਣਾ ਲੱਭ ਲੈਂਦਾ ਹੈ (ਉਸ ਨੂੰ ਥਿੱਤਾਂ ਆਦਿਕ ਦਾ ਆਸਰਾ ਲੈ ਕੇ ਤੀਰਥ ਆਦਿਕਾਂ ਤੇ ਭਟਕਣ ਦੀ ਲੋੜ ਨਹੀਂ ਪੈਂਦੀ) ।੯।ਹੇ ਭਾਈ! ਪੂਰਨ ਪ੍ਰਭੂ ਆਪ ਹੀ (ਜੋ ਕੁਝ) ਕਰਦਾ ਹੈ ਉਹ ਹੁੰਦਾ ਹੈ (ਖ਼ਾਸ ਖ਼ਾਸ ਥਿੱਤਾਂ ਨੂੰ ਚੰਗੀਆਂ ਜਾਣ ਕੇ ਭਟਕਦੇ ਨਾਹ ਫਿਰੋ, ਸਗੋਂ) ਇਹ ਥਿੱਤਾਂ ਇਹ ਵਾਰ ਮਨਾਣੇ ਤਾਂ ਮਾਇਆ ਦਾ ਮੋਹ ਪੈਦਾ ਕਰਨ ਦਾ ਕਾਰਣ ਬਣਦੇ ਹਨ, ਮੇਰ-ਤੇਰ ਪੈਦਾ ਕਰਦੇ ਹਨ ।ਗੁਰੂ ਦੀ ਸਰਨ ਆਉਣ ਤੋਂ ਬਿਨਾ ਮਨੁੱਖ (ਆਤਮਕ ਜੀਵਨ ਵਲੋਂ) ਪੂਰੇ ਤੌਰ ਤੇ ਅੰਨ੍ਹਾ ਹੋਇਆ ਰਹਿੰਦਾ ਹੈ, (ਗੁਰੂ ਦਾ ਆਸਰਾ-ਪਰਨਾ ਛੱਡ ਕੇ) ਮੂਰਖ ਮਨੁੱਖ ਹੀ ਥਿੱਤਾਂ ਤੇ ਵਾਰ ਮਨਾਂਦੇ ਫਿਰਦੇ ਹਨ ।ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਜਿਹੜਾ ਮਨੁੱਖ) ਸਮਝਦਾ ਹੈ, ਉਸ ਨੂੰ (ਆਤਮਕ ਜੀਵਨ ਦੀ) ਸੂਝ ਆ ਜਾਂਦੀ ਹੈ, ਉਹ ਮਨੁੱਖ ਸਦਾ ਸਿਰਫ਼ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੧੦।੨।

BILAAVAL, THIRD MEHL:

The Primal Lord Himself formed the Universe. The beings and creatures are engrossed in emotional attachment to Maya. In the love of duality, they are attached to the illusory material world. The unfortunate ones die, and continue to come and go. Meeting with the True Guru, understanding is obtained. Then, the illusion of the material world is shattered, and one merges in Truth. || 1 || One who has such pre-ordained destiny inscribed upon his forehead the One God abides within his mind. || 1 || Pause || He created the Universe, and He Himself beholds all. No one can erase Your record, Lord. If someone calls himself a Siddha or a seeker, he is deluded by doubt, and will continue coming and going. That humble being alone understands, who serves the True Guru. Conquering his ego, he finds the Lords Door. || 2 || From the One Lord, all others were formed. The One Lord is pervading everywhere; there is no other at all. Renouncing duality, one comes to know the One Lord. Through the Word of the Gurus Shabad, one knows the Lords Door, and His Banner. Meeting the True Guru, one finds the One Lord. Duality is subdued within. || 3 || One who belongs to the All-powerful Lord and Master no one can destroy him. The Lords servant remains under His protection; The Lord Himself forgives him, and blesses him with glorious greatness. There is none higher than Him. Why should he be afraid? What should he ever fear? || 4 || Through the Gurus Teachings, peace and tranquility abide within the body. Remember the Word of the Shabad, and you shall never suffer pain. You shall not have to come or go, or suffer in sorrow. Imbued with the Naam, the Name of the Lord, you shall merge in celestial peace. O Nanak, the Gurmukh beholds Him ever-present, close at hand. My God is always fully pervading everywhere. || 5 || Some are selfless servants, while others wander, deluded by doubt. The Lord Himself does, and causes everything to be done. The One Lord is all-pervading; there is no other at all. The mortal might complain, if there were any other. Serve the True Guru; this is the most excellent action. In the Court of the True Lord, you shall be judged true. || 6 || All the lunar days, and the days of the week are beautiful, when one contemplates the Shabad. If one serves the True Guru, he obtains the fruits of his rewards. The omens and days all come and go. But the Word of the Gurus Shabad is eternal and unchanging. Through it, one merges in the True Lord. The days are auspicious, when one is imbued with Truth. Without the Name, all the false ones wander deluded. || 7 || The self-willed manmukhs die, and dead, they fall into the most evil state. They do not remember the One Lord; they are deluded by duality. The human body is unconscious, ignorant and blind. Without the Word of the Shabad, how can anyone cross over? The Creator Himself creates. He Himself contemplates the Gurus Word. || 8 || The religious fanatics wear all sorts of religious robes. They roll around and wander around, like the false dice on the board. They find no peace, here or hereafter. The self-willed manmukhs waste away their lives, and die. Serving the True Guru, doubt is driven away. Deep within the home of the heart, one finds the Mansion of the True Lords Presence. || 9 || Whatever the Perfect Lord does, that alone happens. Concern with these omens and days leads only to duality. Without the True Guru, there is only pitch darkness. Only idiots and fools worry about these omens and days. O Nanak, the Gurmukh obtains understanding and realization; he remains forever merged in the Name of the One Lord. || 10 || 2 ||



Monday, January 12, 2026

 ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ।ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।SHALOK, FOURTH MEHL:Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||


Saturday, January 3, 2026

 



ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।

ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।

ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥

ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।

ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।

ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।

ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।

ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।

Shalok third mahal

O Lord! In vices) save the decaying world by your mercy, save it in whatever way you can. O Nanak! By instilling in the mind the praises of the ever-changing Lord, (to whom) the Satguru has shown the spiritual joy (of meditation), he understands that there is none other than God who is the bestower of this. 1.

Hey brother! Maya's ego is capable of controlling (the whole world), (under its influence the living being forgets God) and falls into other (love). This ego cannot be killed (by any side), nor does it die itself, nor can it be sold to anyone. When we burn it thoroughly through the Guru's word, only then does it disappear from within (the organism). (O brother! The person from whom the ego of maya is removed) his body (his) mind becomes pure, the name of God dwells in his mind.

O Nanak! The Guru's word is the means to show the effect of Maya, and this word is found in the Guru's head. 2.

(Which) honor Guru (Amardas Ji) (was, that) Guru (Angad Sahib) gave (to them) as a command (received) from the presence of God. Sons, nephews, sons-in-law, other able-bodied members had thoroughly tested and seen (the Guru) removed the pride of all.

Hey brother! God has bestowed (the name of) the whole world (through the Guru); Wherever one looks there is the Beloved Guru (present to bestow the gift of Name). The person who meets the Guru becomes successful in this world and the Hereafter, but the person who turns away from the Guru wanders, his heart remains dirty (with vices). O Nanak! Aha-) The knower of all hearts, the friend of all, the omnipresent Lord abides by His servant's side.

Hey brother! Seeing spiritual food from the Guru's door, all the people came to the Guru's feet. The Guru removed the ego from everyone's mind. 10.

Thursday, January 1, 2026

Meditate on the Lord of the Universe, the Beloved Lord of the World. Meditating in remembrance on the Lords Name, you shall live, and the Great Death shall not consume you ever again. || 1 || Pause || Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection. || 2 || 11 ||

Monday, December 29, 2025

  GUJREE, FIFTH MEHL:

Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||

 ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ।

ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨।

ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩।

ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।

Sunday, December 28, 2025

  ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯। SORAT’H, NINTH MEHL: O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||


ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲ...