Posts

HUKAMNAMA SAHIB

HUKAMNAMA SAHIB ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥...

HUKAMNAMA SAHIB

ਸੂਹੀ ਮਹਲਾ ੪ ਘਰੁ ੬      ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ ਅਰਥ:  ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ ,  ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧। ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾ...

HUKAMNAMA SAHIB

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ:  ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ )  । (ਪਰ ,)  ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ?  ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ ? । ੧।ਰਹਾਉ। ( ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (...

HUKAMNAMA SAHIB

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ      ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ ਅਰਥ:  ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ !)  ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ )  । ੧। ਹੇ ਭਾਈ! ਆਪਣੇ ਹੀ )  ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ )  ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (...

HUKAMNAMA SAHIB

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ।...

HUKAMNAMA SAHIB

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ:  ਵਿਚਾਰਾ ਬਗਲਾ ਛ...

HUKAMNAMA SAHIB

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪ ॥ ਅਰਥ:  ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ ?  ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣ...